ਖੰਨਾ- ਖੰਨਾ ਕਿਡਨੈਪਿੰਗ ਕੇਸ 'ਚ ਪੰਜਾਬ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਸ ਨੇ ਕਿਡਨੈਪਿੰਗ ਦੇ ਮੁੱਖ ਮੁਲਜ਼ਮ ਨੂੰ ਐਨਕਾਊਂਟਰ ਵਿਚ ਢੇਰ ਕਰਕੇ ਬੱਚੇ ਨੂੰ ਸਹੀ ਸਲਾਮਤ ਛੁਡਵਾ ਲਿਆ ਹੈ।
ਮੁੱਖ ਮੁਲਜ਼ਮ ਜਸਪ੍ਰੀਤ ਸਿੰਘ ਖੰਨਾ ਪਿੰਡ ਦਾ ਹੀ ਰਹਿਣ ਵਾਲੀ ਸੀ। ਇਸ ਦੇ ਨਾਲ ਹੀ ਪੁਲਸ ਨਾਲ ਮੁਕਾਬਲੇ 'ਚ ਜਸਪ੍ਰੀਤ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ ਜਦੋਂਕਿ ਉਸਦੇ ਸਾਥੀ ਵੀ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਸ ਦੀ ਕਾਮਯਾਬੀ 'ਤੇ ਡੀਜੀਪੀ ਨੇ ਪੁਲਸ ਮੁਲਾਜ਼ਮਾਂ ਨੂੰ 10 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ।
ਜਾਣਕਾਰੀ ਮੁਤਾਬਕ, ਬੱਚੇ ਨੂੰ ਕਿਡਨੈਪ ਕਰਕੇ ਪਰਿਵਾਰ ਕੋਲੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਪਰ ਬਾਅਦ 'ਚ ਕਿਡਨੈਪਰ 20 ਲੱਖ ਰੁਪਏ 'ਚ ਬੱਚਾ ਛੱਡਣ ਲਈ ਰਾਜ਼ੀ ਹੋ ਗਏ ਸਨ।
ਦੱਸਣਯੋਗ ਹੈ ਕਿ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਬੱਚੇ ਭਵਕੀਰਤ ਸਿੰਘ ਪੁੱਤਰ ਰਣਬੀਰ ਸਿੰਘ ਨੂੰ ਪਿੰਡ ਸੀਹਾ ਦੋਦਾ ਤੋਂ ਉਸ ਸਮੇਂ ਅਗਵਾ ਕਰ ਲਿਆ ਸੀ ਜਦੋਂ ਉਹ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਘਟਨਾ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਸੀ, ਪੁਲਸ ਲਗਾਤਾਰ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ।
ਇਸ ਦੌਰਾਨ ਤਿੰਨ ਜ਼ਿਲ੍ਹਿਆਂ ਦੀ ਪੁਲਸ ਨੇ ਅਗਵਾਕਾਰਾਂ ਨੂੰ ਨਾਭਾ ਬਲਾਕ ਦੇ ਪਿੰਡ ਮੰਡੋਰ ਵਿਖੇ ਘੇਰਾ ਪਾ ਲਿਆ। ਇਸ ਦੌਰਾਨ ਦੋਵਾਂ ਪਾਸਿਓਂ ਮੁਕਾਬਲਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਬਲ ਵੱਲੋਂ ਪਿੰਡ ਮੰਡੋਰ ਨੂੰ ਚਾਰੇ ਪਾਸਿਓਂ ਘੇਰ ਲਿਆ। ਪੁਲਸ ਅਤੇ ਕਿਡਨੈਪਰਾਂ ਵੱਲੋਂ ਦੋਵੇਂ ਪਾਸਿਓਂ ਤਾਬੜਤੋੜ ਗੋਲੀਬਾਰੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ 25 ਤੋਂ 30 ਰਾਊਂਡ ਗੋਲੀਆਂ ਫਾਇਰ ਹੋਈਆਂ। ਪੁਲਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਕਿਡਨੈਪਰ ਢੇਰ ਹੋ ਗਿਆ ਹੈ, ਬਾਕੀ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪੁਲਸ ਵੱਲੋਂ ਇਹ ਐਨਕਾਊਂਟਰ ਨਾਭਾ ਬਲਾਕ ਦੇ ਪਿੰਡ ਮੰਡੌਰ ਵਿੱਚ ਕੀਤਾ ਗਿਆ। ਪਟਿਆਲਾ ਪੁਲਿਸ ਦੇ 3 ਮੁਲਾਜ਼ਮ ਵੀ ਜ਼ਖਮੀ ਹੋਏ ਹਨ।
ਮਾਸੂਮ ਅਗਵਾ ਕਰਨ ਵਾਲੇ ਦਾ ਘੇਰ ਕੇ ਐਨਕਾਊਂਟਰ ਤੇ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਅੱਜ ਦੀਆਂ ਟੌਪ-10 ਖਬਰਾਂ
NEXT STORY