ਚੰਡੀਗੜ੍ਹ (ਹਾਂਡਾ) : ਕਮਾਈ ਤੋਂ ਜ਼ਿਆਦਾ ਜਾਇਦਾਦ ਮਾਮਲੇ ’ਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਨੂੰ ਫ਼ਿਲਹਾਲ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ ਹੈ। ਢਿੱਲੋਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੋਰਟ ਨੇ ਹੁਣ ਤੱਕ ਹੋਈ ਜਾਂਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਸੀ, ਜੋ ਕਿ ਸਰਕਾਰ ਵੱਲੋਂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ, ਕੌਮਾਂਤਰੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼
ਪਟੀਸ਼ਨਰ ਧਿਰ ਨੇ ਕੋਰਟ ਨੂੰ ਦੱਸਿਆ ਕਿ ਉਨ੍ਹਾਂ ’ਤੇ ਪਬਲਿਕ ਸਰਵੈਂਟ ਦੱਸਦਿਆਂ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ ਅਤੇ ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਦੋਸ਼ ਲਗਾਏ ਗਏ ਹਨ ਪਰ ਵਿਜੀਲੈਂਸ ਦੇ ਨਿਯਮਾਂ ’ਚ ਵਿਧਾਇਕ ਪਬਲਿਕ ਸਰਵੈਂਟ ਦੀ ਸ਼੍ਰੇਣੀ ਵਿਚ ਹੀ ਨਹੀਂ ਆਉਂਦਾ। ਅਜਿਹੇ ’ਚ ਲਗਾਈਆਂ ਗਈਆਂ ਧਾਰਾਵਾਂ ਹੀ ਗ਼ਲਤ ਹਨ। ਕੋਰਟ ਨੇ ਕਿਹਾ ਕਿ ਵਿਜੀਲੈਂਸ ਦਾ ਐਕਟ ਦੇਖਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਉਦੋਂ ਤੱਕ ਲਈ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪਟਵਾਰੀਆਂ ਦੇ ਕਾਰਜਕਾਲ ਸਬੰਧੀ ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪ੍ਰੇਸ਼ਨ ਸਤਰਕ: ਇੱਕੋ ਸਮੇਂ ਪੰਜਾਬ ਦੀਆਂ 25 ਜੇਲ੍ਹਾਂ ਦੀ ਲਈ ਗਈ ਤਲਾਸ਼ੀ; ਮੋਬਾਈਲ ਸਣੇ ਇਹ ਚੀਜ਼ਾਂ ਹੋਈਆਂ ਬਰਾਮਦ
NEXT STORY