ਜਲੰਧਰ (ਵਰੁਣ)- ਇਥੋਂ ਦੇ ਖੁਰਲਾ ਕਿੰਗਰਾ ਇਲਾਕੇ ’ਚ ਸਥਿਤ ਇਕ ਫਾਰਮ ਹਾਊਸ ਦੇ ਅੰਦਰ ਜ਼ਿੰਦਾ ਗਊ ਨੂੰ ਲਿਆ ਕੇ 2 ਮੁਲਜ਼ਮਾਂ ਨੇ ਉਸ ਨੂੰ ਕੱਟ ਕੇ ਉਸ ਦੀ ਹੱਤਿਆ ਕਰ ਦਿੱਤੀ। ਜਿਵੇਂ ਹੀ ਸਥਾਨਕ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਥਾਣਾ 7 ਦੀ ਪੁਲਸ ਨੂੰ ਸੂਚਨਾ ਦਿੱਤੀ ਪਰ ਜਦੋਂ ਤੱਕ ਪੁਲਸ ਪਹੁੰਚੀ ਉਦੋਂ ਤੱਕ ਮੁਲਜ਼ਮ ਗਊ ਨੂੰ ਪੂਰੀ ਤਰ੍ਹਾਂ ਕੱਟ ਚੁੱਕੇ ਸਨ।
ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਗਊ ਮਾਸ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਫਾਰਮ ਹਾਊਸ ਦੇ ਮਾਲਕ ਨੇ ਆਪਣੀ ਪ੍ਰਾਪਰਟੀ ਕਿਰਾਏ ’ਤੇ ਦਿੱਤੀ ਹੋਈ ਹੈ। ਇਥੇ ਪ੍ਰਵਾਸੀ ਲੋਕ ਰਹਿੰਦੇ ਹਨ ਪਰ ਕੁਝ ਸਮੇਂ ਤੋਂ ਅਣਪਛਾਤੇ ਲੋਕਾਂ ਦਾ ਆਉਣਾ-ਜਾਣਾ ਸੀ। ਉਨ੍ਹਾਂ ਨੂੰ ਐਤਵਾਰ ਲਗਭਗ ਸਾਢੇ 4 ਵਜੇ ਦੇ ਆਸ-ਪਾਸ ਪਤਾ ਲੱਗਾ ਕਿ ਫਾਰਮ ਹਾਊਸ ਦੇ ਅੰਦਰ ਗਊ ਕੱਟੀ ਜਾ ਰਹੀ ਹੈ। ਉਨ੍ਹਾਂ ਆਪਣੇ ਘਰਾਂ ਦੀ ਛੱਤ ’ਤੇ ਜਾ ਕੇ ਵੇਖਿਆ ਤਾਂ ਕੁਝ ਖਦਸ਼ਾ ਪ੍ਰਗਟ ਹੋਇਆ। ਇਸ ਦੀ ਸੂਚਨਾ ਜਦੋਂ ਪੁਲਸ ਨੂੰ ਦਿੱਤੀ ਤਾਂ ਥਾਣਾ-7 ਦੇ ਇੰਚਾਰਜ ਮੁਕੇਸ਼ ਕੁਮਾਰ ਆਪਣੀ ਟੀਮ ਨਾਲ ਪਹੁੰਚ ਗਏ। ਉਨ੍ਹਾਂ ਫਾਰਮ ਹਾਊਸ ਦੇ ਅੰਦਰ ਜਾ ਕੇ ਵੇਖਿਆ ਤਾਂ 2 ਵਿਅਕਤੀ ਗਊ ਦੇ ਮਾਸ ਨੂੰ ਪੂਰੀ ਤਰ੍ਹਾਂ ਕੱਟ ਚੁੱਕੇ ਸਨ ਅਤੇ ਉਸ ਮਾਸ ਦੀ ਪੈਕਿੰਗ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ: ਹੋਟਲ 'ਚ ਰੰਗਰਲੀਆਂ ਮਨਾਉਣ ਪੁੱਜਾ ਸੀ ਪ੍ਰੇਮੀ ਜੋੜਾ, ਜ਼ਿਆਦਾ ਸ਼ਰਾਬ ਪੀਣ ਕਾਰਨ ਹੋਇਆ ਉਹ ਜੋ ਸੋਚਿਆ ਨਾ ਸੀ
ਤਿਉਹਾਰਾਂ ਦੇ ਦਰਮਿਆਨ ਗਊ ਦੀ ਹੱਤਿਆ ਕਰਨ ਦੀ ਸੂਚਨਾ ਮਿਲਦੇ ਹੀ ਹਿੰਦੂ ਨੇਤਾ ਵੀ ਮੌਕੇ ’ਤੇ ਪਹੁੰਚ ਗਏ। ਪੁਲਸ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ-7 ਲੈ ਗਈ ਅਤੇ ਗਊ ਮਾਸ ਨੂੰ ਕਬਜ਼ੇ ’ਚ ਲੈ ਲਿਆ। ਥਾਣਾ 7 ਦੇ ਇੰਚਾਰਜ ਮੁਕੇਸ਼ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਹੀ ਗਊ ਲਿਆ ਸਨ ਅਤੇ ਇਨ੍ਹਾਂ ਨੇ ਹੀ ਗਊ ਦੀ ਹੱਤਿਆ ਕਰਕੇ ਕੱਟੀ ਸੀ। ਪੁਲਸ ਦੇਰ ਰਾਤ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਰਹੀ ਸੀ। ਇਸ ਦਾ ਖ਼ੁਲਾਸਾ ਪੁਲਸ ਸੋਮਵਾਰ ਨੂੰ ਪ੍ਰੈੱਸ ਕਾਨਫ਼ਰੰਸ ’ਚ ਵੀ ਕਰ ਸਕਦੀ ਹੈ।
ਇਹ ਵੀ ਪੜ੍ਹੋ: ਹੋਟਲ 'ਚ ਬਰਥਡੇ ਪਾਰਟੀ ਦੌਰਾਨ ਪੈ ਗਿਆ ਭੜਥੂ, ਮਾਮੂਲੀ ਗੱਲ ਨੂੰ ਲੈ ਕੇ ਪਿਆ ਖਿਲਾਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਫਿਰ ਸੁਰਖੀਆਂ ’ਚ ਜਲੰਧਰ ਦਾ ਮਸ਼ਹੂਰ ਕੁੱਲੜ ਪਿੱਜ਼ਾ ਕਪਲ, ਗੁਰਪ੍ਰੀਤ ਕੌਰ ਨੇ ਕੈਮਰੇ ਸਾਹਮਣੇ ਆਖੀ ਵੱਡੀ ਗੱਲ
NEXT STORY