ਚੰਡੀਗੜ੍ਹ/ਬਟਾਲਾ (ਬੇਰੀ/ਗੋਰਾਇਆ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਟਾਲਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੇ ਜੈਂਤੀਪੁਰ ਅਤੇ ਬਟਾਲਾ ਦੇ ਰਾਇਮਲ ਵਿਖੇ ਬੰਬ ਧਮਾਕਿਆਂ ਦੇ ਕੇਸ ਵਿੱਚ ਸ਼ਾਮਲ ਮੁੱਖ ਦੋਸ਼ੀ, ਜਿਸ ਦੀ ਪਛਾਣ ਮੋਹਿਤ ਵਜੋਂ ਹੋਈ ਹੈ, ਨੂੰ ਪੰਜਾਬ ਪੁਲਸ ਦੀਆਂ ਟੀਮਾਂ ਨੇ ਵੀਰਵਾਰ ਦੇਰ ਸ਼ਾਮ ਬਟਾਲਾ ‘ਚ ਹੋਏ ਪੁਲਸ ਮੁਕਾਬਲੇ ਦੌਰਾਨ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਮਾਰ ਮੁਕਾਇਆ ਹੈ।
ਇਹ ਕਾਰਵਾਈ ਬਟਾਲਾ ਪੁਲਸ ਵੱਲੋਂ ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ-ਅਧਾਰਤ ਅੱਤਵਾਦੀ ਹੈਪੀ ਪਾਸੀਆਂ ਦੁਆਰਾ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ, ਜਿਨ੍ਹਾਂ ਦੀ ਪਛਾਣ ਬਟਾਲਾ ਦੇ ਬੁੱਢੇ ਦੀ ਖੂਈ ਦੇ ਮੋਹਿਤ ਅਤੇ ਬਟਾਲਾ ਦੇ ਬਸਰਪੁਰਾ ਦੇ ਵਿਸ਼ਾਲ ਵਜੋਂ ਹੋਈ ਹੈ, ਦੀ ਗ੍ਰਿਫ਼ਤਾਰੀ ਉਪਰੰਤ ਉਕਤ ਮਾਡਿਊਲ ਦਾ ਪਰਦਾਫਾਸ਼ ਕਰਕੇ ਜੈਂਤੀਪੁਰ ਅਤੇ ਰਾਇਮਲ ਵਿਖੇ ਧਮਾਕੇ ਦੇ ਕੇਸਾਂ ਨੂੰ ਸੁਲਝਾਉਣ ਤੋਂ ਕੁਝ ਘੰਟਿਆਂ ਬਾਅਦ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਇਸ ਸਾਲ 17 ਫਰਵਰੀ ਨੂੰ ਰਾਇਮਲ ਵਿੱਚ ਪੰਜਾਬ ਪੁਲਸ ਦੇ ਕਾਂਸਟੇਬਲ ਦੇ ਘਰ 'ਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਸੀ, ਜਦੋਂ ਕਿ ਇਸ ਸਾਲ 15 ਜਨਵਰੀ ਨੂੰ ਅੰਮ੍ਰਿਤਸਰ ਦੇ ਪੱਪੂ ਜੈਂਤੀਪੁਰੀਆ ਦੇ ਘਰ ਇੱਕ ਹੋਰ ਧਮਾਕਾ ਹੋਇਆ ਸੀ। ਦੱਸਣਯੋਗ ਹੈ ਕਿ ਅਮਰੀਕਾ-ਅਧਾਰਤ ਅੱਤਵਾਦੀ ਹੈਪੀ ਪਾਸੀਆਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦੋਵਾਂ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਸੀ।
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀ.ਆਈ.ਜੀ.) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਜ਼ਮ ਮੋਹਿਤ ਵੱਲੋਂ ਇੱਕ ਸੁੰਨਸਾਨ ਜਗ੍ਹਾ 'ਤੇ ਲੁਕਾਏ ਗਏ ਹਥਿਆਰਾਂ ਅਤੇ ਗੋਲੀ-ਸਿੱਕੇ ਬਾਰੇ ਕੀਤੇ ਗਏ ਖੁਲਾਸੇ ਤੋਂ ਬਾਅਦ ਮੁਲਜ਼ਮ ਨੂੰ ਉਕਤ ਜਗ੍ਹਾ ਤੋਂ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ ਕਿ ਮੌਕੇ 'ਤੇ ਪਹੁੰਚਣ 'ਤੇ ਮੁਲਜ਼ਮ ਨੇ ਪੁਲਸ ਹਿਰਾਸਤ ‘ਚੋਂ ਭੱਜਣ ਲਈ ਪੁਲਸ ਪਾਰਟੀ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਦੇ ਚਲਦਿਆਂ ਪੁਲਸ ਨੇ ਵੀ ਸਵੈ-ਰੱਖਿਆ ਵਜੋਂ ਜਵਾਬੀ ਕਾਰਵਾਈ ਦੌਰਾਨ ਗੋਲੀਆਂ ਚਲਾਈਆਂ।
ਉਨ੍ਹਾਂ ਕਿਹਾ ਕਿ ਜ਼ਖਮੀ ਮੁਲਜ਼ਮ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ .30 ਬੋਰ ਪਿਸਤੌਲ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਮੁਲਜ਼ਮ ਮੋਹਿਤ ਨੇ ਪੁਲਸ ਪਾਰਟੀ 'ਤੇ ਗੋਲੀਆਂ ਚਲਾਉਣ ਲਈ ਕੀਤੀ ਸੀ। ਡੀ.ਆਈ.ਜੀ. ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਸਾਡੇ ਪੁਲਸ ਅਧਿਕਾਰੀ ਨੂੰ ਵੀ ਗੋਲੀ ਲੱਗੀ ਹੈ।
ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੁਲਸ ਟੀਮਾਂ ਨੇ ਧਮਾਕੇ ਦੇ ਮਾਮਲਿਆਂ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਫੜਨ ਲਈ ਤਲਾਸ਼ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
In a major breakthrough, Punjab Police busts a terror module backed by Babbar Khalsa International (#BKI) - Inter-Services Intelligence (#ISI-#Pakistan) responsible for attacks in #Batala and solves the attack cases in Jaintipur & Raimal carried out on Jan 15, 2025 & Feb 17,… pic.twitter.com/2icYuoTGdY
— DGP Punjab Police (@DGPPunjabPolice) February 27, 2025
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਹਿਲਪੁਰ ਨੇੜੇ ਵੱਡੀ ਘਟਨਾ! ਪੁਲਸ ਤੇ ਨੌਜਵਾਨਾਂ ਵਿਚਾਲੇ ਚੱਲੀਆਂ ਗੋਲੀਆਂ, ਇਕ ਜ਼ਖਮੀ
NEXT STORY