ਫਤਿਹਗੜ੍ਹ ਸਾਹਿਬ (ਜਗਦੇਵ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀਆਂ ਜਾ ਰਹੀਆਂ ਕਿਤਾਬਾਂ 'ਚ ਅਕਸਰ ਗੁਰਬਾਣੀ ਦੀਆਂ ਤੁਕਾਂ ਨਾਲ ਛੇੜ-ਛਾੜ ਕਰ ਕੇ ਬੇਅਦਬੀ ਕੀਤੀ ਜਾ ਰਹੀ ਹੈ, ਜਿਸ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਹੁਣ ਬੋਰਡ ਵਲੋਂ 10ਵੀਂ ਜਮਾਤ ਦੀ ਕਿਤਾਬ 'ਚ ਗੁਰਬਾਣੀ ਦੀ ਤੁਕ ਨੂੰ ਵਿਗਾੜਿਆ ਗਿਆ ਹੈ। ਸਿੱਖਿਆ ਬੋਰਡ ਵਲੋਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨੂੰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਵਿਗਾੜਿਆ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਲਗਾਤਾਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਿੱਖ ਇਤਿਹਾਸ ਨਾਲ ਸਬੰਧਤ ਕੀਤੀਆਂ ਜਾ ਰਹੀਆਂ ਲਗਤੀਆਂ ਦਾ ਸਖ਼ਤ ਨੋਟਿਸ ਲੈਣ ਤਾਂ ਜੋ ਅੱਗੇ ਤੋਂ ਅਜਿਹੀਆਂ ਸ਼ਰਾਰਤਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਤਾਂ ਪਹਿਲਾਂ ਹੀ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਬੋਰਡ ਵਲੋਂ ਅਜਿਹੀਆਂ ਵਾਰ-ਵਾਰ ਜਾਣਬੁਝ ਕੇ ਕੀਤੀਆਂ ਜਾ ਰਹੀਆਂ ਗਲਤੀਆਂ ਕਿਸ ਦੀ ਸ਼ਹਿ 'ਤੇ ਹੋ ਰਹੀਆਂ ਹਨ, ਇਸ ਦਾ ਵੀ ਪਤਾ ਲਾਇਆ ਜਾਣਾ ਚਾਹੀਦਾ ਹੈ।
ਲੋਕ ਸਭਾ ਚੋਣਾਂ : ਪੰਜਾਬ 'ਚ ਗਰਜਣਗੇ ਮੋਦੀ ਤੇ ਅਮਿਤ ਸ਼ਾਹ
NEXT STORY