ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ 7ਵਾਂ ਮਹਾਨ ਕੀਰਤਨ ਦਰਬਾਰ ਸ਼ਰਧਾ ਪੂਰਵਕ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕਰਵਾਏ ਗਏ ਕੀਰਤਨ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਭਾਈ ਮਨਿੰਦਰ ਸਿੰਘ ਸ਼੍ਰੀਨਗਰ ਵਾਲੇ, ਭਾਈ ਹਰਪਾਲ ਸਿੰਘ ਜੀ ਫਤਿਹਗੜ੍ਹ ਸਾਹਿਬ ਢਾਡੀ ਜੱਥਾ, ਭਾਈ ਫੌਜਾ ਸਿੰਘ ਸਾਗਰ, ਗਿਆਨੀ ਅਮਰਜੀਤ ਸਿੰਘ ਮੂਨਕਾਂ, ਕਥਾ ਵਾਚਕ ਭਾਈ ਸੁੱਲਖਣ ਸਿੰਘ, ਭਾਈ ਸਵਰਨ ਸਿੰਘ, ਭਾਈ ਹਰਜੀਤ ਸਿੰਘ ਮੋਗਾ ਵਾਲੇ, ਭਾਈ ਵਰਿੰਦਰ ਸਿੰਘ, ਭਾਈ ਸੁਰਜੀਤ ਸਿੰਘ ਦਸ਼ਮੇਸ਼ ਨਗਰ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਨੂੰ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਦਿਆਂ ਸਿੱਖ ਕੌਮ ਦੇ ਗੁਰਬਾਣੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਕਮਿਸ਼ਨਰ ਲਖਵਿੰਦਰ ਸਿੰਘ ਲੱਖੀ, ਅਰਵਿੰਦਰ ਸਿੰਘ, ਮਨਜੀਤ ਸਿੰਘ ਦਸੂਹਾ, ਜਥੇਦਾਰ ਅਜੀਤ ਸਿੰਘ, ਖਾਲਸਾ ਧਰਮਿੰਦਰ ਸਿੰਘ ਗਿਲਜੀਆਂ, ਪ੍ਰਧਾਨ ਗੁਰਪਾਲ ਸਿੰਘ ਸੈਣੀ, ਗਿਆਨੀ ਕੇਵਲ ਸਿੰਘ, ਕੁਲਜੀਤ ਸਿੰਘ ਦਸ਼ਮੇਸ਼ ਨਗਰ, ਨਗਰ ਕੌਂਸਲ ਪ੍ਰਧਾਨ ਹਰੀ ਕ੍ਰਿਸ਼ਨ ਸੈਣੀ ਆਦਿ ਹਾਜ਼ਰ ਸਨ।
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫੈਸਲੇ
NEXT STORY