ਫ਼ਤਹਿਗੜ੍ਹ ਸਾਹਿਬ (ਵਿਪਨ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਤਿਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਬਹੇੜ ਵਿਖੇ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਸੰਗਤਾਂ ਵਿਚ ਹਾਜ਼ਰੀ ਲਵਾਉਂਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾ ਵਿਚ ਗੁਰੂ ਸਾਹਿਬ ਦੇ ਚਰਨਾਂ ਦੀ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਲਈ 50—50 ਲੱਖ ਰੁਪਏ ਦੀ ਵਿਸ਼ੇਸ ਗਰਾਂਟ ਭੇਟ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਹੈਂ...! ਸਵਾ ਲੱਖ ਦਾ Gold ਲੈ ਕੇ ਫੜਾ ਗਏ 'ਮਨੋਰੰਜਨ ਬੈਂਕ' ਦੀ ਕਰੰਸੀ! ਪੰਜਾਬ ਪੁਲਸ ਕੋਲ ਪਹੁੰਚੀ ਸ਼ਿਕਾਇਤ
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾਣਾ ਸਮੇਂ ਦੀ ਅਹਿਮ ਲੋੜ ਹੈ ਅਤੇ ਮਾਪੇ ਇਸ ਕਾਰਜ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਹਲਕਾ ਬਸੀ ਪਠਾਣਾ ਦੇ ਪਿੰਡਾਂ ਵਿਚ ਅਜਿਹੇ ਧਾਰਮਿਕ ਸਮਾਗਮ ਕਰਵਾ ਕੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਨਾਲ ਨਾਲ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ ਜਾਣਗੇ। ਅੱਜ ਕਰਵਾਏ ਕੀਰਤਨ ਦਰਬਾਰ ਦੌਰਾਨ ਭਾਈ ਬਲਜੋਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕੀਤਾ।
ਰਾਜਾ ਵੜਿੰਗ ਦੇ ਬਿਆਨ 'ਤੇ ਗੁਲਜਾਰ ਸਿੰਘ ਰਣੀਕੇ ਦਾ ਸ਼ਬਦੀ ਹਮਲਾ, ਕਿਹਾ ਮੰਗਣ ਮੁਆਫ਼ੀ
NEXT STORY