ਨਵਾਂਸ਼ਹਿਰ, (ਤ੍ਰਿਪਾਠੀ)- 7 ਕਿਸਾਨ ਜਥੇਬੰਦੀਆਂ ਵੱਲੋਂ 22 ਤੋਂ 26 ਸਤੰਬਰ ਤਕ ਪਟਿਆਲਾ ਵਿਖੇ ਮੁÎੱਖ ਮੰਤਰੀ ਨਿਵਾਸ ਦੇ ਬਾਹਰ ਆਯੋਜਿਤ ਕੀਤੇ ਜਾਣ ਵਾਲੇ ਧਰਨੇ ਦੇ ਸੰਘਰਸ਼ ਨੂੰ ਫੇਲ ਕਰਨ ਦੇ ਮੰਤਵ ਨਾਲ ਪੁਲਸ ਵੱਲੋਂ ਕੀਤੀ ਜਾ ਰਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਅੱਜ ਬੱਸ ਅੱਡਾ ਸਨਾਵਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਮੁਜ਼ਾਹਰੇ ਨੂੰ ਸੰਬੋਧਿਤ ਕਰਦੇ ਹੋਏ ਸੂਬਾ ਆਗੂ ਹਰਮੇਸ਼ ਸਿੰਘ ਢੇਸੀ ਤੇ ਸੁਰਿੰਦਰ ਸਿੰਘ ਬੈਂਸ ਜ਼ਿਲਾ ਪ੍ਰਧਾਨ ਨੇ ਕਿਹਾ ਕਿ ਪੁਲਸ ਵੱਲੋਂ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਲਈ ਘਰਾਂ 'ਚ ਕੀਤੀ ਜਾ ਰਹੀ ਛਾਪੇਮਾਰੀ ਲੋਕਤੰਤਰ ਦੀ ਮਰਿਯਾਦਾ ਖਿਲਾਫ਼ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਲੋਕਾਂ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀ ਪੂਰਵਕ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ ਹੈ ਪਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਫੇਲ ਕਰਨ ਲਈ ਪੁਲਸ ਜਬਰ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਿਧਾਨ ਸਭਾ ਤੋਂ ਪਹਿਲਾਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਤੋਂ ਹੁਣ ਪਿੱਛੇ ਹਟ ਗਈ ਹੈ। ਇਸ ਮੌਕੇ ਰਾਣਾ ਰਾਮਜੀ ਦਾਸ, ਕੁਲਵਿੰਦਰ ਸਿੰਘ ਚਾਹਲ, ਮੱਖਣ ਸਿੰਘ, ਦਰਸ਼ਨ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ, ਮੰਗਲ ਸਿੰਘ ਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਨੂੰ ਪੁਲਸ ਨੇ ਲਿਆ ਹਿਰਾਸਤ 'ਚ
22 ਤੋਂ 26 ਸਤੰਬਰ ਤੱਕ ਪਟਿਆਲਾ ਵਿਖੇ ਆਯੋਜਿਤ ਕੀਤੇ ਜਾ ਰਹੇ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦੇ ਮੱਦੇਨਜ਼ਰ ਜ਼ਿਲੇ ਦੇ ਕਿਸਾਨਾਂ ਨੂੰ ਸੰਘਰਸ਼ 'ਚ ਭਾਗ ਲੈਣ ਲਈ ਕਿਸਾਨਾਂ ਦੀ ਬੈਠਕ ਕਰਕੇ ਪਿੰਡ ਭਾਨਮਜਾਰਾ ਪੁੱਜੇ ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੀ ਯੂਨੀਅਨ ਆਗੂ ਹਰਮੇਸ਼ ਢੇਸੀ, ਕੁਲਵਿੰਦਰ ਚਾਹਲ ਅਤੇ ਰਾਣਾ ਰਾਮਜੀ ਦਾਸ ਆਦਿ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ।
ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਜਾਂਚ
NEXT STORY