ਚੰਡੀਗੜ੍ਹ,(ਟੱਕਰ)-ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ 21 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਗੁਰਦੁਆਰਾ ਪ੍ਰਮੇਸ਼ਵਰ ਦੁਆਰ ਤੋਂ ਅੱਜ ਸਿੰਘਾਂ ਦਾ ਇਕ ਜੱਥਾ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਲਈ ਪੁੱਜਾ, ਜਿੱਥੇ ਮੰਚ ਤੋਂ ਸੰਬੋਧਨ ਕਰਦਿਆਂ ਭਾਈ ਸੁਰਿੰਦਰ ਸਿੰਘ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਆਪ ਟਿਕਰੀ ਬਾਰਡਰ ਪਹੁੰਚ ਕੇ ਕਿਸਾਨ ਅੰਦੋਲਨ ’ਚ ਸ਼ਾਮਲ ਹੋਣਾ ਚਾਹੁੰਦੇ ਹਨ ਪਰ ਕੁਝ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਹ ਨਹੀਂ ਆ ਸਕੇ।
ਇਹ ਵੀ ਪੜ੍ਹੋ : ਪੰਜਾਬ ’ਚ ਅੱਜ ਰਾਤ ਨੂੰ ਨਹੀਂ ਲੱਗੇਗਾ ਕਰਫਿਊ
ਜਿਸ ਲਈ ਉਨ੍ਹਾਂ ਦੇ ਨਿਰਦੇਸ਼ਾਂ ਤਹਿਤ ਸਿੰਘਾਂ ਦਾ ਜੱਥਾ ਇੱਥੇ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀਬਾੜੀ ਆਰਡੀਨੈਂਸਾਂ ਖਿਲਾਫ਼ ਅਤੇ ਕਿਸਾਨਾਂ ਦੇ ਸਮਰਥਨ ’ਚ ਸ਼ੁਰੂ ਤੋਂ ਹੀ ਅਵਾਜ਼ ਉਠਾ ਰਹੇ ਹਨ। ਭਾਈ ਸਾਹਿਬ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਮਸ਼ਵਰੇ ਤੋਂ ਬਾਅਦ ਹੀ ਇਹ ਫੈਸਲਾ ਕੀਤਾ ਕਿ ਅੰਦੋਲਨ ਦੌਰਾਨ ਜੋ ਕਿਸਾਨ ਸ਼ਹੀਦ ਹੋਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਵਿਖੇ 21 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਲਈ 3 ਮਰੀਜ਼ਾਂ ਦੀ ਜਾਨ, 57 ਦੀ ਰਿਪੋਰਟ ਆਈ ਪਾਜ਼ੇਟਿਵ
ਉਨ੍ਹਾਂ ਇਹ ਵੀ ਕਿਹਾ ਕਿ ਭਾਈ ਰਣਜੀਤ ਸਿੰਘ ਵਾਲਿਆਂ ਦੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਬੇਨਤੀ ਹੈ ਕਿ ਉਹ ਆਪਣੇ ਆਗੂਆਂ ਦੀ ਅਗਵਾਈ ਹੇਠ ਇਸ ਨੂੰ ਸੁਚੱਜੇ ਢੰਗ ਨਾਲ ਚਲਾਉਣ ਕਿਉਂਕਿ ਕੁਝ ਮੀਡੀਆ ਵਾਲੇ ਤੇ ਹੋਰ ਸ਼ਰਾਰਤੀ ਅਨਸਰ ਇਸ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਤੋਂ ਰੋਜ਼ਾਨਾ ਹੀ ਦਿੱਲੀ ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਲਈ ਬੱਸ ਸੇਵਾ ਸ਼ੁਰੂ ਕੀਤੀ ਹੋਈ ਹੈ, ਇਸ ਲਈ ਇਲਾਕੇ ਨਾਲ ਸਬੰਧਿਤ ਲੋਕ ਉਥੇ ਆ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਟਿਕਰੀ ਬਾਰਡਰ ’ਤੇ ਕਿਸਾਨ ਅੰਦੋਲਨ ’ਚ ਸ਼ਾਮਲ ਹੋਏ ਸਿੰਘਾਂ ’ਚ ਕੁਲਦੀਪ ਸਿੰਘ, ਜਸਵੀਰ ਸਿੰਘ, ਧਰਮਿੰਦਰ ਸਿੰਘ, ਕੁਲਵੰਤ ਸਿੰਘ, ਵਿਪਨ ਕੁਮਾਰ ਮੌਜੂਦ ਸਨ।
ਪੰਜਾਬ ’ਚ ਅੱਜ ਰਾਤ ਨੂੰ ਨਹੀਂ ਲੱਗੇਗਾ ਕਰਫਿਊ
NEXT STORY