ਫ਼ਿਲੌਰ (ਮੁਨੀਸ਼) : ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਗਏ ਨਵੇਂ ਖੇਤੀ ਕਾਨੂੰਨਾਂ ਅਤੇ ਨੌਦੀਪ ਕੌਰ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਲੋਕਾਂ ਅੰਦਰ ਸਰਕਾਰ ਪ੍ਰਤੀ ਰੋਹ ਵੱਧਦਾ ਜਾ ਰਿਹਾ ਹੈ। ਇਸ ਦੇ ਚੱਲਦੇ ਫ਼ਿਲੌਰ ਦੇ ਪਿੰਡ ਮੁੱਠਡਾ ਕਲਾਂ 'ਚ ਲੋਕਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਨੂੰ ਜੰਮ ਕੇ ਫਟਕਾਰ ਲਗਾਉਂਦੇ ਹੋਏ ਪੁਤਲਾ ਵੀ ਫੂਕਿਆ ਗਿਆ। ਇਸ ਦੌਰਾਨ ਦਿੱਲੀ ਅੰਦੋਲਨ 'ਚ ਲਾਪਤਾ ਹੋਏ ਅਤੇ ਸਰਕਾਰ ਵਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਵੀ ਜ਼ੋਰਦਾਰ ਮੰਗ ਉਠਾਉਂਦੇ ਹੋਏ ਕੇਂਦਰ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਪਿੰਡ ਮੁਠੱਡਾ ਕਲਾਂ ਵਾਸੀਆਂ ਨੇ ਮਹਾਂ ਪੰਚਾਇਤ ਦੀ ਵੀ ਗੱਲ ਆਖੀ ਹੈ।
ਇਹ ਵੀ ਪੜ੍ਹੋ : ਨਵਰੀਤ ਨੂੰ ਇਨਸਾਫ਼ ਦਿਵਾਉਣ ਲਈ ਇਕੱਠੇ ਹੋਏ ਖਹਿਰਾ ਤੇ ਢੀਂਡਸਾ
ਇਸ ਪ੍ਰਦਰਸ਼ਨ 'ਚ ਸੈਂਕੜੇ ਲੋਕਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਪਿੰਡ ਦੇ ਸਰਪੰਚ ਕਾਂਤੀ ਮੋਹਨ ਵਲੋਂ ਐਲਾਨ ਕੀਤਾ ਗਿਆ ਕਿ 15-20 ਪਿੰਡਾਂ ਦੀ ਇਕ ਸਾਂਝੀ ਮਹਾ ਪੰਚਾਇਤ ਉਲੀਕੀ ਜਾਵੇਗੀ ਜਿਸ 'ਚ ਕਿਸਾਨਾਂ ਦੀ ਜਿੱਤ, ਲਾਪਤਾ ਅਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਰਣਨੀਤੀ ਉਲੀਕੀ ਜਾਵੇਗੀ ਤਾਂ ਜੋ ਕਿਸਾਨ ਅੰਦੋਲਨ ਵਿਚ ਵਧ ਚੜ੍ਹ ਕੇ ਹਿੱਸਾ ਪਾਇਆ ਜਾ ਸਕੇ।
ਇਹ ਵੀ ਪੜ੍ਹੋ : ਰੇਪ ਪੀੜਤ 7 ਸਾਲਾ ਬੱਚੀ ਦੀ ਮੌਤ ਦੀ ਅਫਵਾਹ ਨਾਲ ਲੁਧਿਆਣਾ 'ਚ ਹੜਕੰਪ, ਪੁਲਸ ਤੇ ਲੋਕਾਂ 'ਚ ਜ਼ਬਰਦਸਤ ਝੜਪ
ਦਰਸਲ 12 ਜਨਵਰੀ ਤੋਂ ਕੇਂਦਰੀ ਸਰਕਾਰ ਅਤੇ ਹਰਿਆਣਾ ਪੁਲਸ ਦਾ ਤਸ਼ੱਦਦ ਸਹਿ ਰਹੀ 23 ਸਾਲ ਦੀ ਮਜ਼ਦੂਰ ਆਗੂ ਨੌਦੀਪ ਕੌਰ ਗੰਧੜ ਅਤੇ 200 ਹੋਰਾਂ 'ਤੇ ਝੂਠੇ ਗੰਭੀਰ ਮਾਮਲੇ ਮੜ੍ਹ ਕੇ ਜੇਲ੍ਹ ਵਿਚ ਡੱਕਿਆ ਹੋਇਆ ਹੈ, ਜਿਸ ਨੂੰ ਲੈ ਕੇ ਜਿਥੇ ਪੰਜਾਬ ਦੇ ਲੋਕਾਂ ਵਿਚ ਕੇਂਦਰ ਪ੍ਰਤੀ ਰੋਸ ਹੈ, ਉਥੇ ਹੀ ਹਰ ਵਿਅਕਤੀ ਵਲੋਂ ਆਪਣੇ ਪੱਧਰ 'ਤੇ ਕਿਸਾਨਾਂ ਦੀ ਹਿਮਾਇਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਤਿੰਨ ਉਮੀਦਵਾਰਾਂ ਨੇ ਛੱਡਿਆ ਚੋਣ ਮੈਦਾਨ
ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।
ਐੱਸ. ਏ. ਐੱਸ.ਨਗਰ ’ਚ 219 ਸੰਵੇਦਨਸ਼ੀਲ ਅਤੇ 48 ਅਤਿ ਸੰਵੇਦਨਸ਼ੀਲ ਬੂਥ ਐਲਾਨੇ
NEXT STORY