ਤਰਨਤਾਰਨ : ਦਿੱਲੀ ਦੀਆਂ ਸਰਹੱਦਾਂ ’ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ, ਬਿਜਲੀ ਪਾਣੀ ਕੱਟਣ ਦੇ ਵਿਰੋਧ ਅਤੇ ਗਿ੍ਰਫ਼ਤਾਰ ਅੰਦੋਲਨਕਾਰੀਆਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਅੱਜ ਦੇਸ਼ ਭਰ ਵਿਚ ਚੱਕਾ ਜਾਮ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਦੇ ਤਹਿਤ ਅੱਜ ਤਰਨਤਾਰਨ ਦੇ 54 ਨੰਬਰ ਨੈਸ਼ਨਲ ਹਾਈਵੇਅ ਉਪਰ ਕਿਸਾਨਾਂ ਵੱਲੋਂ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸੰਘਾ ਕਿਸਾਨ ਆਗੂਆਂ ਵਲੋਂ ਸਸਪੈਂਡ
ਇਸ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਅਤੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ, ਉਦੋਂ ਤਕ ਦਿੱਲੀ ਵਿਚ ਕਿਸਾਨਾਂ ਦੇ ਮੋਰਚੇ ਲੱਗੇ ਰਹਿਣਗੇ। ਕਿਸਾਨਾਂ ਨੇ ਕਿਹਾ ਕਿ ਦਿੱਲੀ ਵਿਚ ਡਟੇ ਕਿਸਾਨਾਂ ਦੀ ਉਦੋਂ ਘਰ ਵਾਪਸੀ ਹੋਵੇਗੀ ਜਦੋਂ ਸਰਕਾਰ ਸਾਡੀਆਂ ਮੰਗਾਂ ਮੰਨੇਗੀ। ਕਿਸਾਨਾਂ ਨੇ ਕਿਹਾ ਕਿ ਦਿੱਲੀ ਕਿਸਾਨ ਮੋਰਚੇ ਤੋਂ ਜਿਹੜਾ ਵੀ ਸੰਦੇਸ਼ ਆਵੇਗੀ, ਪੰਜਾਬ ਦੇ ਲੋਕ ਅਤੇ ਕਿਸਾਨ ਉਸ ’ਤੇ ਡਟਵਾਂ ਪਹਿਰਾ ਦੇਣਗੇ।
ਇਹ ਵੀ ਪੜ੍ਹੋ : ਦਿੱਲੀ ਮੋਰਚਾ ਫਤਿਹ ਕਰਨ ਲਈ ਕਿਸਾਨਾਂ ਨੇ ਕੀਤੀ ਸਖ਼ਤੀ, ਉਗਰਾਹਾਂ ਜਥੇਬੰਦੀ ਨੇ ਕੀਤਾ ਵੱਡਾ ਐਲਾਨ
ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।
ਟਾਂਡਾ ’ਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਦਿਆਂ ਕੀਤਾ ਖ਼ੇਤੀ ਕਾਨੂੰਨਾਂ ਦਾ ਵਿਰੋਧ
NEXT STORY