ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ 22 ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ 'ਸੰਯੁਕਤ ਸਮਾਜ ਮੋਰਚੇ' ਦਾ ਐਲਾਨ ਕਰਦਿਆਂ ਸਿਆਸਤ 'ਚ ਐਂਟਰੀ ਮਾਰ ਲਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜੇਗਾ ਅਤੇ ਮੋਰਚੇ ਦਾ ਮੁੱਖ ਚਿਹਰਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਹੋਣਗੇ।
ਇਹ ਵੀ ਪੜ੍ਹੋ : ਲੁਧਿਆਣਾ ਧਮਾਕਾ : ਬੰਬਰ ਗੱਗੀ ਦੇ ਗ੍ਰਿਫ਼ਤਾਰ ਸਾਥੀਆਂ ਨੇ ਉਗਲੇ ਵੱਡੇ ਰਾਜ਼, ਧਮਾਕੇ ਵਾਲੀ ਸਮੱਗਰੀ ਬਾਰੇ ਕੀਤਾ ਖ਼ੁਲਾਸਾ
ਇਸ ਸਬੰਧੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਲੋਕਾਂ ਦੀ ਮੰਗ ਹੈ ਅਤੇ ਲੋਕਾਂ ਮੁਤਾਬਕ ਹੀ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਿਸਟਮ ਗੰਦਾ ਹੋ ਗਿਆ ਹੈ, ਜਿਸ ਨੂੰ ਸੁਧਾਰਨ ਦੀ ਲੋੜ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਧਮਾਕੇ ਦੇ ਖ਼ਾਲਿਸਤਾਨ ਨਾਲ ਜੁੜੇ ਤਾਰ, ਬੱਬਰ ਖ਼ਾਲਸਾ ਨੇ ਗੈਂਗਸਟਰ ਰਿੰਦਾ ਨਾਲ ਮਿਲ ਕੇ ਕੀਤਾ ਬਲਾਸਟ
ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਹਿਤੈਸ਼ੀ ਲੋਕਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਵੀ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਨੂੰ ਮਿਲੇ ਪੰਜਾਬ ਦੇ ਹਾਲਾਤ ਨੂੰ ਸੁਧਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਾਨੂੰ ਜਨਤਾ ਦੇ ਸਾਥ ਦੀ ਲੋੜ ਹੈ। ਰਾਜੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਾਇਤੀ ਪਾਰਟੀਆਂ ਦੀਆਂ ਗੱਲਾਂ 'ਚ ਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਲੋਕ ਮੋਰਚੇ ਨੂੰ ਖ਼ੁਦ ਸੰਭਾਲਣ।
ਇਹ ਵੀ ਪੜ੍ਹੋ : ਸਿਆਸਤ 'ਚ ਨਹੀਂ ਉਤਰੇਗਾ 'ਸੰਯੁਕਤ ਕਿਸਾਨ ਮੋਰਚਾ', ਚੋਣਾਂ ਲੜਨ ਵਾਲੀਆਂ ਜੱਥੇਬੰਦੀਆਂ ਲਈ ਆਖੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ
NEXT STORY