ਚੰਡੀਗੜ੍ਹ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਚੰਡੀਗੜ੍ਹ 'ਚ ਅੱਜ ਕਿਸਾਨਾਂ ਵੱਲੋਂ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਇਹ ਮਹਾਂਪੰਚਾਇਤ ਸੈਕਟਰ-25 ਦੇ ਰੈਲੀ ਮੈਦਾਨ 'ਚ ਰੱਖੀ ਗਈ ਹੈ।
ਹੁਣ ਤੱਕ ਕਿਸਾਨ ਮਹਾਂਪੰਚਾਇਤ 'ਚ ਸ਼ਿਰਕਤ ਕਰਨ ਲਈ 20 ਹਜ਼ਾਰ ਤੋਂ ਜ਼ਿਆਦਾ ਕਿਸਾਨ ਪਹੁੰਚ ਚੁੱਕੇ ਹਨ।
ਇਹ ਵੀ ਪੜ੍ਹੋ : ਜੋਗਿੰਦਰ ਸਿੰਘ ਉਗਰਾਹਾਂ ਦੇ ਮੂੰਹੋਂ ਸੁਣੋ ਪੰਜਾਬ 'ਚ ਕਿਉਂ ਕੀਤੀਆਂ ਜਾ ਰਹੀਆਂ ਨੇ 'ਮਹਾਂਪੰਚਾਇਤਾਂ' (ਵੀਡੀਓ)
ਚੰਡੀਗੜ੍ਹ ਤੋਂ ਇਲਾਵਾ ਹਰਿਆਣਾ ਅਤੇ ਪੰਜਾਬ ਤੋਂ ਵੀ ਵੱਡੀ ਗਿਣਤੀ 'ਚ ਕਿਸਾਨ ਇਸ ਮਹਾਂਪੰਚਾਇਤ 'ਚ ਹਿੱਸਾ ਲੈ ਰਹੇ ਹਨ। ਕਿਸਾਨ ਆਗੂ ਗਰਨਾਮ ਸਿੰਘ ਚੜੂਨੀ ਵੀ ਇੱਥੇ ਪਹੁੰਚ ਚੁੱਕੇ ਹਨ।
ਇਹ ਵੀ ਪੜ੍ਹੋ : 10ਵੀਂ 'ਚ ਪੜ੍ਹਦੀ ਨਾਬਾਲਗ ਕੁੜੀ ਨੇ ਨਹਿਰ 'ਚ ਮਾਰੀ ਛਾਲ, ਖ਼ੁਦਕੁਸ਼ੀ ਨੋਟ ਪੜ੍ਹ ਡੂੰਘੇ ਸਦਮੇ 'ਚ ਪਰਿਵਾਰ
ਇਸ ਮੌਕੇ ਸੁਰੱਖਿਆ ਵਿਵਸਥਾ ਨੂੰ ਦੇਖਦੇ ਹੋਏ ਪੁਲਸ ਵੱਲੋਂ ਭਾਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਜਿੱਥੇ ਮਹਾਂਪੰਚਾਇਤ ਹੋ ਰਹੀ ਹੈ, ਉਸ਼ ਦੇ ਆਸ-ਪਾਸ ਪੂਰੀ ਤਰ੍ਹਾਂ ਬੈਰੀਕੇਡਿੰਗ ਕੀਤੀ ਗਈ ਹੈ।
ਕਿਸਾਨ ਮਹਾਂਪੰਚਾਇਤ 'ਚ ਸ਼ਾਮਲ ਹੋਣ ਲਈ ਕਈ ਪੰਜਾਬੀ ਕਲਾਕਾਰ ਵੀ ਪਹੁੰਚੇ ਹੋਏ ਹਨ।
ਨੋਟ : ਚੰਡੀਗੜ੍ਹ 'ਚ ਹੋ ਰਹੀ ਕਿਸਾਨ ਮਹਾਂਪੰਚਾਇਤ ਬਾਰੇ ਦਿਓ ਆਪਣੀ ਰਾਏ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜੇ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਹੋਏ ਰਵਾਨਾ
NEXT STORY