ਅੰਮ੍ਰਿਤਸਰ ( ਗੁਰਿੰਦਰ ਸਾਗਰ ) - ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿਚ 4 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਲੰਮੇ ਸਮੇਂ ਲਈ ਪੰਜਾਬ ਵਿੱਚ 4 ਥਾਵਾਂ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ। ਇਹ ਅੰਦੋਲਨ ਉਦੋਂ ਤੱਕ ਚਲੇਗਾ, ਜਦ ਤਕ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ। ਉਨ੍ਹਾਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਮੁੱਖ ਦੋਸ਼ੀ ਮੰਤਰੀ ਨੂੰ ਉਸਦੇ ਅਹੁਦੇ ਤੋਂ ਬਰਖ਼ਾਸਤ ਕਰ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸਵਾਮੀਨਾਥਨ ਦੀ ਰਿਪੋਰਟ ਜਿਹੜੀ ਲੰਮੇ ਸਮੇਂ ਤੋਂ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਉਸਨੂੰ ਲਾਗੂ ਕੀਤਾ ਜਾਵੇ ਅਤੇ ਐੱਮ.ਐੱਸ.ਪੀ ਦਾ ਰੇਟ ਤੈਅ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੀਆਂ ਚੋਣਾਂ ਸਮੇਂ ਸੱਤਾ ਵਿਚ ਆਉਣ ਲਈ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਨਸ਼ੇ ਕਾਰਨ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ ਅਤੇ ਮਾਵਾਂ ਦੇ ਪੁੱਤ ਮਾਰੇ ਗਏ ਹਨ। ਬੇਰੁਜ਼ਗਾਰੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਗੱਲ ਕੀਤੀ ਸੀ। ਬੇਰੁਜ਼ਗਾਰ ਲੋਕਾਂ ਨੂੰ ਨੌਕਰੀ ਦੇਣ ਲਈ ਸਰਕਾਰ ਨੇ ਅਜੇ ਤੱਕ ਆਪਣਾ ਸਟੈਂਡ ਸੱਪਸ਼ਟ ਨਹੀਂ ਕੀਤਾ। ਦਿੱਲੀ ਮੋਰਚੇ ਵਿੱਚ 700 ਤੋਂ ਉੱਪਰ ਸ਼ਹੀਦੀਆਂ ਪ੍ਰਾਪਤ ਹੋਈਆਂ ਪਰ ਸਰਕਾਰ ਵੱਲੋਂ ਨਾ ਤੇ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਅਤੇ ਨਾ ਮੁਆਵਜ਼ਾ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਖ਼ਰਾਬ ਹੋਣ ਦਾ ਵੀ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ, ਨਾ ਹੀ ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਮਿਲੇ ਹਨ। ਕਿਸਾਨ ਮਜਦੂਰਾਂ ਦੀ ਕਰਜ਼ਾ ਮੁਆਫ਼ੀ, ਨਸ਼ਾ ਮੁਕਤ ਪੰਜਾਬ, ਪੈਨਸ਼ਨ ਸਕੀਮ ਆਦਿ ਮੰਗਾਂ ਵੱਲ ਸਰਕਾਰ ਦਾ ਰੱਵਈਆ ਨਾ-ਗੁਜ਼ਾਰ ਹੈ, ਜਿਸਦੇ ਚਲਦੇ ਜੱਥੇਬੰਦੀਆਂ ਵਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਲਗਾਤਾਰ ਧਰਨੇ 'ਚ ਹਾਜ਼ਰ ਰਹੇ ਕੱਚੇ ਅਧਿਆਪਕ ਦੀ ਮੌਤ, ਲਾਸ਼ ਨੂੰ CM ਚੰਨੀ ਦੀ ਕੋਠੀ ਨੇੜੇ ਰੱਖ ਕੀਤਾ ਪ੍ਰਦਰਸ਼ਨ
NEXT STORY