ਰਾਮਪੁਰਾ ਫੂਲ (ਤਰਸੇਮ ਸ਼ਰਮਾ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਕਿਸਾਨ ਮਾਰੂ ਤੇ ਲੋਕ ਮਾਰੂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਾਰਉਣ ਲਈ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਮੋਰਚੇ ਵੱਲੋਂ ਵਿੱਢੇ ਹੋਏ ਅੰਦੋਲਨ ਦੌਰਾਨ ਸਾਂਝੇ ਕਿਸਾਨ ਮੋਰਚੇ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ’ਤੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਲਗਾਤਾਰ ਜਾਰੀ ਹੈ। ਅੱਜ ਮੋਰਚੇ ਅੰਦਰ ਹੋਏ ਇਕੱਠ ਨੇ ਐਲਾਨ ਕੀਤਾ ਕਿ ਕੌਮੀ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ 6 ਫਰਵਰੀ ਨੂੰ ਦੇਸ਼ ਭਰ ’ਚ ਕੀਤੇ ਜਾ ਰਹੇ ਸੜਕੀ ਜਾਮ ’ਚ ਇਲਾਕੇ ਦੇ ਲੋਕ ਵੱਧ ਚੜ੍ਹ ਕੇ ਹਿੱਸਾ ਲੈਣਗੇ ਅਤੇ ਐਕਸ਼ਨ ਨੂੰ ਸਫਲ ਬਣਾਉਣ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਟ੍ਰੈਵਲ ਏਜੰਟਾਂ ਨੇ ਬਣਾਇਆ ਸਟੱਡੀ ਵੀਜ਼ਾ ਦੇ ਨਾਂ ’ਤੇ ਠੱਗੀ ਮਾਰਨ ਦਾ ਨਵਾਂ ਫੰਡਾ
ਮੋਰਚੇ ਦੇ ਇਕੱਠ ਨੂੰ ਵੱਖ-ਵੱਖ ਬੁਲਾਰਿਆ ਬੀ. ਕੇ. ਯੂ. ਡਕੌਦਾ ਦੀ ਸੀਨੀਅਰ ਆਗੂ ਗੁਰਦੀਪ ਸਿੰਘ ਸੇਲਬਰਾਹ, ਨੰਬਰਦਾਰ ਬਹਾਦਰ ਸਿੰਘ, ਮੱਖਣ ਸਿੰਘ, ਸੁਖਜਿੰਦਰ ਸਿੰਘ ਰਾਮਪੁਰਾ, ਪਰਮਜੀਤ ਕੌਰ ਢਿਪਾਲੀ, ਹਰਬੰਸ ਕੌਰ ਕਰਾੜਵਾਲਾ, ਬੀ. ਕੇ. ਯੂ. ਸਿੱਧੂਪੁਰ ਦੇ ਬਲਕਰਨ ਸਿੰਘ ਪਿੱਥੋ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਕ ਪਾਸੇ ਲੱਖਾਂ ਕਿਸਾਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਘੱਟੋ-ਘੱਟ ਫਸਲਾਂ ਦੇ ਸਮਰਥਨ ਮੁੱਲ ਦੀ ਕਾਨੂੰਨਨ ਗਾਰੰਟੀ ਦੀ ਤੇ ਹੋਰਨਾਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਦੂਜੇ ਪਾਸੇ ਕੇਂਦਰ ਸਰਕਾਰ ਹਰ ਰੋਜ਼ ਕਿਸਾਨ-ਕਿਸਾਨ ਕਰਦੀ ਤੇ ਦੁੱਗਣੀ ਆਮਦਨ ਕਰਨ ਦੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਹਾਲੀਆ ਪੇਸ਼ ਕੀਤੇ ਗਏ ਬਜਟ ਅੰਦਰ ਖੇਤੀ ਮਾਮਲਿਆਂ ਤੇ ਕਿਸਾਨ ਭਲਾਈ ਲਈ ਚੱਲਦੀਆਂ ਯੋਜਨਾਵਾਂ ’ਚ ਬਜਟ ਰਾਸ਼ੀ ਪਿਛਲੇ ਬਜਟ ਨਾਲੋਂ ਵਧਾਉਣ ਦੀ ਥਾਂ ਘਟਾ ਦਿੱਤੀ ਗਈ ਹੈ, ਜਿਸ ਤੋਂ ਸਾਫ਼ ਹੁੰਦਾ ਹੈ ਕਿ ‘ਹਾਥੀ ਦੇ ਦੰਦ ਖਾਣ ਨੂੰ ਹੋਰ ਤੇ ਦਿਖਾਉਣ ਨੂੰ ਹੋਰ’ ਵਾਂਗ ਕਹਿਣੀ ਤੇ ਕਰਨੀ ’ਚ ਢੇਰ ਅੰਤਰ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਹੱਕ 'ਚ ਉੱਤਰੀਆਂ ਅੰਮ੍ਰਿਤਸਰ ਜ਼ਿਲ੍ਹੇ ਦੀਆਂ 40 ਪੰਚਾਇਤਾਂ, ਕੀਤਾ ਵੱਡਾ ਐਲਾਨ
ਉਨ੍ਹਾਂ 6 ਫਰਵਰੀ ਦੇ ਐਕਸ਼ਨ ਬਾਰੇ ਕਿਹਾ ਕਿ ਸੜਕੀ ਜਾਮ ਦੁਪਹਿਰ 12 ਤੋਂ 3 ਵਜੇ ਤੱਕ ਲਾਇਆ ਜਾਵੇਗਾ , ਜਿਸ ਲਈ ਹਰ ਵਰਗ ਉਸ ਦਿਨ ਸਹਿਯੋਗ ਕਰੇ। ਅੱਜ ਦੀ ਭੁੱਖ ਹੜਤਾਲ ’ਚ ਤਰਸੇਮ ਕੌਰ, ਗੁਰਜੀਤ ਕੌਰ, ਗੁਰਮੀਤ ਕੌਰ, ਪਿੰਡ ਕਰਾੜਵਾਲਾ ਤੋਂ ਮਲਕੀਤ ਕੌਰ, ਸੁਖਵਿੰਦਰ ਕੌਰ, ਹਰਬੰਸ ਕੌਰ, ਸੁਖਦੇਵ ਕੌਰ, ਮਿੱਤ ਕੌਰ ਆਦਿ ਸ਼ਾਮਲ ਹੋਏ।
ਇਹ ਵੀ ਪੜ੍ਹੋ : ਮਖੂ ’ਚ ਵੱਡਾ ਹਾਦਸਾ, ਸਕੇ ਭਰਾਵਾਂ ਸਣੇ 6 ਲੋਕਾਂ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਭਿੱਖੀਵਿੰਡ ’ਚ ਗੋਲੀਆਂ ਚੱਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਸਖ਼ਤ ਪ੍ਰਬੰਧਾਂ ਹੇਠ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
NEXT STORY