ਜਲੰਧਰ (ਬਿਊਰੋ) - ਪੰਜਾਬ ਦੀਆਂ 31 ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬੀ ਕਲਾਕਾਰਾਂ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਨਾਭਾ 'ਚ ਰਣਜੀਤ ਬਾਵਾ, ਹਰਭਜਨ ਮਾਨ, ਕੁਲਵਿੰਦਰ ਬਿੱਲਾ, ਅਵਕਾਸ਼ ਮਾਨ ਸਣੇ ਕਈ ਹੋਰ ਵੱਡੇ ਕਲਾਕਾਰ ਵੀ ਪਹੁੰਚੇ ਹਨ ਅਤੇ ਕਿਸਾਨਾਂ ਦੇ ਸਮਰਥਨ 'ਚ ਆਵਾਜ਼ ਬੁਲੰਦ ਕਰ ਰਹੇ ਹਨ।
ਉਥੇ ਹੀ ਪੰਜਾਬੀ ਪ੍ਰਸਿੱਧ ਗਾਇਕ ਆਰ. ਨੇਤ ਵੀ ਮਾਨਸਾ ਧਰਨੇ 'ਤੇ ਪਹੁੰਚ ਚੁੱਕੇ ਹਨ। ਉਥੇ ਹੀ ਸਿੱਧੂ ਮੂਸੇ ਵਾਲਾ, ਕੋਰਾਲਾ ਮਾਨ, ਅੰਮ੍ਰਿਤ ਮਾਨ, ਗੁਲਾਬ ਸਿੱਧੂ ਅਤੇ ਭਾਨਾ ਸਿੱਧੂ ਆਪਣੇ ਸਾਥੀ ਭਰਾਵਾਂ ਨਾਲ ਕਿਸਾਨਾਂ ਦੇ ਸਮਰਥਨ 'ਚ ਆਵਾਜ਼ ਬੁਲੰਦ ਕਰ ਰਹੇ ਹਨ।
ਦੱਸ ਦਈਏ ਕਿ ਅੱਜ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਕੀਤਾ ਹੈ। ਹਾਲਾਂਕਿ ਖ਼ਬਰਾਂ ਤਾਂ ਇਹ ਵੀ ਹਨ ਕਿ ਪਹਿਲੀ ਅਕਤੂਬਰ ਤੋਂ ਕਿਸਾਨ ਅਣਮਿਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰ ਰਹੇ ਹਨ।
ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।
ਖੇਤੀ ਬਿੱਲਾਂ ਦੇ ਵਿਰੋਧ 'ਚ ਤਰਨਤਾਰਨ ਮੁਕੰਮਲ ਬੰਦ, ਕਿਸਾਨਾਂ ਵਲੋਂ ਜ਼ਿਲ੍ਹੇ ਭਰ 'ਚ ਪ੍ਰਦਰਸ਼ਨ
NEXT STORY