ਪੱਟੀ (ਸੋਢੀ) - ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਗਬੀਰ ਸਿੰਘ ਸਰਾਲੀ ਮੰਡਾਂ ਦੀ ਸਿੰਘੂ ਬਾਰਡਰ ਤੋਂ ਪਰਤਣ ’ਤੇ ਸੰਖੇਪ ਬੀਮਾਰੀ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਰਵੀ ਨੇ ਦੱਸਿਆ ਕਿ ਜਗਬੀਰ ਸਿੰਘ ਸਰਾਲੀ ਮੰਡਾਂ ਕਿਸਾਨੀ ਅੰਦੋਲਨ ਵਿੱਚ ਪਿਛਲੇ ਸਮੇਂ ਤੋਂ ਲਗਾਤਾਰ ਅਹਿਮ ਭੂਮਿਕਾ ਨਿਭਾਅ ਰਿਹਾ ਸੀ। ਬੀਤੇ ਦਿਨੀਂ ਸਿੰਘੂ ਬਾਰਡਰ ਤੋਂ ਵਾਪਸ ਪਰਤਣ ’ਤੇ ਸੰਖੇਪ ਬੀਮਾਰੀ ਨਾਲ ਕਿਸਾਨ ਆਗੂ ਦੀ ਮੌਤ ਹੋ ਗਈ, ਜਿਸ ਨਾਲ ਜਥੇਬੰਦੀ ਨੂੰ ਬਹੁਤ ਵੱਡਾ ਘਾਟਾ ਪਿਆ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ
ਜਥੇਬੰਦੀ ਦੇ ਸੂਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਅਤੇ ਸੂਬਾ ਸਕੱਤਰ ਹਰਜੀਤ ਸਿੰਘ ਰਵੀ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੱਧੂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਜਥੇਬੰਦੀ ਹਮੇਸ਼ਾ ਪਰਿਵਾਰ ਦੇ ਅੰਗ-ਸੰਗ ਰਹੇਗੀ। ਕਿਸਾਨ ਆਗੂ 52 ਸਾਲ ਦੇ ਸਨ ਅਤੇ ਉਨ੍ਹਾਂ ਦੇ ਪਿੱਛੇ ਛੋਟੇ ਬੱਚੇ ਰਹਿ ਗਏ ਹਨ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਆਗੂ ਨੂੰ ਅੰਦੋਲਨਕਾਰੀ ਕਿਸਾਨਾਂ ਨੂੰ ਮਿਲਦੀਆਂ ਸਹੂਲਤਾਂ ਦਿੱਤੀਆਂ ਜਾਣ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ
‘ਕੋਰੋਨਾ ਕੇਸਾਂ ’ਚ ਮੁੜ ਅੰਸ਼ਿਕ ਵਾਧਾ, ਲੋਕਾਂ ਦੇ ਸਹਿਯੋਗ ਬਿਨਾਂ ਨਹੀਂ ਰੁਕੇਗੀ ਮਹਾਮਾਰੀ’
NEXT STORY