ਤਰਨਤਾਰਨ, (ਰਾਜੂ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਪਿੱਦੀ ਸਮੇਤ ਦਰਜਨਾਂ ਪਿੰਡਾਂ 'ਚ ਕਿਸਾਨਾਂ, ਮਜ਼ਦੂਰਾਂ ਦੇ ਵਿਸ਼ਾਲ ਇਕੱਠ ਕੀਤੇ ਗਏ। ਇਸ ਦੌਰਾਨ ਮੈਂਬਰਸ਼ਿਪ ਦੇ ਆਧਾਰ 'ਤੇ ਜਥੇਬੰਧਕ ਚੋਣਾਂ ਕਰਵਾਈਆਂ ਗਈਆਂ ਤੇ ਜ਼ੋਨ ਦੀ ਚੋਣ ਲਈ 25 ਮੈਂਬਰਾਂ ਪਿੱਛੇ ਇਕ ਡੈਲੀਗੇਟ ਚੁਣਿਆ ਗਿਆ। ਕੈਪਟਨ ਸਰਕਾਰ ਦੇ ਸਮੁੱਚੇ ਕਰਜ਼ ਮੁਆਫੀ ਤੋਂ ਮੁਕਰਨ ਅਤੇ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਖੇਤੀ ਮਾਡਲ ਲਾਗੂ ਕਰ ਕੇ ਕਿਸਾਨਾਂ 'ਚ ਭਾਰੀ ਗੁੱਸਾ ਤੇ ਵਿਰੋਧ ਪਾਇਆ ਜਾ ਰਿਹਾ ਹੈ। ਇਸ ਲਈ ਪਿੰਡ-ਪਿੰਡ ਕੈਪਟਨ ਤੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ।
ਰੋਸ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਖਜ਼ਾਨਾ ਖਾਲੀ ਹੋਣ ਦੀ ਦੁਹਾਈ ਦੇ ਕੇ ਕੀਤੇ ਚੋਣ ਵਾਅਦਿਆਂ ਤੋਂ ਮੁਕਰਨ ਦਾ ਯਤਨ ਕਰ ਰਿਹਾ ਹੈ। ਇਸ ਮੌਕੇ ਨਿਰਮਲ ਸਿੰਘ, ਫਤਿਹ ਸਿੰਘ, ਅਮਰੀਕ ਸਿੰਘ, ਗੁਲਜ਼ਾਰ ਸਿੰਘ, ਨਿਸ਼ਾਨ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਸਿਸਟਮ ਦੇ ਉਲਟ ਕੰਮ ਬਰਦਾਸ਼ਤ ਨਹੀਂ ਕਰ ਰਹੇ ਸਨ ਸੁਰੇਸ਼, ਇਸ ਲਈ ਬਣੇ ਨਿਸ਼ਾਨਾ
NEXT STORY