ਪੱਟੀ, (ਬੇਅੰਤ, ਸੌਰਭ)- ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਚੂਸਲੇਵੜ ਪੱਟੀ ਵਿਖੇ ਜ਼ੋਨ ਪ੍ਰਧਾਨ ਮਿਹਰ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸਬੋਧੰਨ ਕਰਦਿਆਂ ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਸੰਤੋਖ ਸਿੰਘ ਨੇ ਕਿਹਾ ਕਿ ਮੱਧ ਪ੍ਰਦੇਸ਼ ਮੰਦਸੌਰ ਵਿਚ ਕਿਸਾਨਾਂ ਵੱਲੋਂ ਫਸਲਾਂ ਦੇ ਲਾਹੇਵੰਦ ਭਾਅ ਅਤੇ ਕਰਜ਼ਿਆਂ ਤੋਂ ਮੁਕਤੀ ਸਬੰਧੀ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਅੰਦੋਲਨ ਕੀਤਾ ਜਾ ਰਿਹਾ ਸੀ। ਸਰਕਾਰ ਨੇ ਪ੍ਰਸ਼ਾਸਨ ਰਾਹੀਂ ਗੱਲਬਾਤ ਲਈ ਕਿਸਾਨ ਆਗੂਆਂ ਨੂੰ ਸੱਦ ਕੇ ਦਮਨਕਾਰੀ ਢੰਗ ਅਪਣਾਉਂਦਿਆਂ ਅੰਨ੍ਹੇ-ਵਾਹ ਗੋਲੀ ਚਲਾ ਕੇ 6 ਕਿਸਾਨਾਂ ਨੂੰ ਮੌਕੇ ਉਪਰ ਮਾਰ ਦੇਣਾ ਇਕ ਨਿੰਦਣਯੋਗ ਕਾਰਵਾਈ ਹੈ। ਇਸ ਕਤਲੇਆਮ ਦੇ ਵਿਰੋਧ ਵਿਚ ਕਿਸਾਨ ਸਘੰਰਸ਼ ਕਮੇਟੀ ਵੱਲੋਂ ਪੁਤਲਾ ਫੂਕ ਕੇ ਹਿੰਦੋਸਤਾਨ ਦੇ ਸਮੁੱਚੇ ਕਿਸਾਨਾਂ ਮਜ਼ਦੂਰਾਂ ਨੂੰ ਇਕ ਪਲੇਟਫਾਰਮ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ।
ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਹ ਕਤਲੇਆਮ ਕੀਤਾ ਹੈ, ਉਨ੍ਹਾਂ ਉਪਰ 302 ਦਾ ਪਰਚਾ ਦਰਜ ਕਰ ਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਆਪਣੇ ਚੋਣ ਵਾਅਦੇ ਮੁਤਾਬਕ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ ਕਰੇ ਨਹੀਂ ਤਾਂ ਜੋ ਸਘੰਰਸ਼ ਚੱਲੇਗਾ ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਪੁਤਲਾ ਫੂਕਣ ਮੌਕੇ ਅਜੀਤ ਸਿੰਘ, ਜੱਸਾ ਸਿੰਘ, ਬਲਦੇਵ ਸਿੰਘ, ਗੁਰਦੇਵ ਸਿੰਘ, ਮੱਲ ਸਿੰਘ, ਵਜ਼ੀਰ ਸਿੰਘ, ਗੁਰਦਿਆਲ ਸਿੰਘ, ਕੁਲਵੰਤ ਸਿੰਘ, ਅਮਰਜੀਤ ਸਿੰਘ, ਨਿਰਵੈਲ ਸਿੰਘ, ਗੁਰਭੇਜ ਸਿੰਘ ਆਦਿ ਹਾਜ਼ਰ ਸਨ।
ਨਸ਼ੀਲੀਆਂ ਗੋਲੀਆਂ ਸਮੇਤ ਅੜਿੱਕੇ
NEXT STORY