ਟਾਂਡਾ, (ਮੋਮੀ, ਪੰਡਿਤ, ਕੁਲਦੀਸ਼)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਟਾਂਡਾ-ਸ੍ਰੀ ਹਰਗੋਬਿੰਦਪੁਰ ਮਾਰਗ ਸਥਿਤ ਬਿਆਸ ਪੁਲ ਨੇੜੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲਾ ਪ੍ਰਧਾਨ ਸਵਿੰਦਰ ਸਿੰਘ ਠੱਠੀਖਾਰਾ ਅਤੇ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ 'ਚ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਸੈਂਕੜੇ ਬੰਜਰਤੋੜ ਆਬਾਦਕਾਰ ਕਿਸਾਨਾਂ ਨੇ ਭਾਗ ਲਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸ. ਪਨੂੰ ਅਤੇ ਸ. ਠੱਠੀਖਾਰਾ ਨੇ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਪਿਛਲੇ 40-50 ਸਾਲਾਂ ਤੋਂ ਕਾਬਜ਼ ਬੰਜਰਤੋੜ ਆਬਾਦਕਾਰ ਕਿਸਾਨਾਂ ਨੂੰ ਧੱਕੇ ਨਾਲ ਉਜਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਜਥੇਬੰਦੀ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਬਾਦਕਾਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ ਤਾਂ ਜੋ ਉਹ ਆਪਣਾ ਜੀਵਨ ਨਿਰਬਾਹ ਢੰਗ ਨਾਲ ਕਰ ਸਕਣ।
ਇਸ ਮੌਕੇ ਸੁਖਜਿੰਦਰ ਸਿੰਘ, ਕਸ਼ਮੀਰ ਸਿੰਘ, ਦੀਦਾਰ ਸਿੰਘ, ਨਿਸ਼ਾਨ ਸਿੰਘ, ਜਥੇਦਾਰ ਹਰਬੰਸ ਸਿੰਘ, ਅਜੀਤ ਸਿੰਘ, ਸੂਬੇਦਾਰ ਸੋਹਣ ਪਾਲ, ਬਗੀਚਾ ਸਿੰਘ, ਬਖਸ਼ੀਸ਼ ਸਿੰਘ, ਮੱਖਣ ਸਿੰਘ, ਬੀਬੀ ਮਨਜੀਤ ਕੌਰ, ਮਹਿੰਦਰ ਕੌਰ, ਸਦੇਸ਼ ਕੌਰ, ਸੁਖਵਿੰਦਰ ਕੌਰ, ਮਮਤਾ ਰਾਣੀ ਆਦਿ ਹਾਜ਼ਰ ਸਨ।
ਵਿਜੀਲੈਂਸ ਵਿਭਾਗ ਵੱਲੋਂ ਸੜਕਾਂ ਦੇ ਨਿਰਮਾਣ 'ਚ ਵਰਤੇ ਘਟੀਆ ਮਟੀਰੀਅਲ ਦੀ ਪੜਤਾਲ ਸ਼ੁਰੂ
NEXT STORY