ਫਤਹਿਗੜ੍ਹ ਸਾਹਿਬ (ਜਗਦੇਵ) : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੱਲੋਂ ਪੰਜਾਬ ਦੇ ਵੱਖ-ਵੱਖ ਅਹੁਦੇਦਾਰ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਉਹ ਆਪਣੇ ਉਮੀਦਵਾਰ ਉਤਾਰਨਗੇ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਨੂੰ ਛੱਡ ਕੇ ਚਾਰ ਸੀਟਾਂ ਤੇ 'ਚੋਣ ਲੜੀ ਜਾਏਗੀ। ਇਸ ਤੋਂ ਇਲਾਵਾ ਹਰਿਆਣੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਵੀ ਚੋਣ ਲੜਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਜਥੇਬੰਦੀ ਨੂੰ ਹਰ ਜ਼ਿਲ੍ਹੇ ਵਿਚ ਮਜ਼ਬੂਤ ਕੀਤਾ ਜਾਵੇ।
ਇਹ ਵੀ ਪੜ੍ਹੋ : ਮਾਝੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ, ਤਣਾਅਪੂਰਨ ਹੋਇਆ ਮਾਹੌਲ
ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਪੈਸਿਆਂ ਬਾਰੇ ਬੋਲਦੇ ਹੋਏ ਚੜੂਨੀ ਨੇ ਕਿਹਾ ਕਿ ਕਿਸਾਨਾਂ ਨੂੰ ਰੋਜ਼ਾਨਾ ਦੇ 17 ਰੁਪਏ ਦਿੱਤੇ ਗਏ ਹਨ, ਜਿਸ ਦਾ ਇਕ ਚਾਹ ਦਾ ਕੱਪ ਵੀ ਨਹੀਂ ਆਉਂਦਾ। ਇਸ ਲਈ ਪ੍ਰਧਾਨ ਮੰਤਰੀ ਨੂੰ ਸੋਚ ਸਮਝ ਕੇ ਕਿਸਾਨਾਂ ਨੂੰ ਕੁਝ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਸਾਬਕਾ ASI ਨਾਲ 13 ਸਾਲਾ ਪੋਤੇ ਨੇ ਕੀਤਾ ਵੱਡਾ ਕਾਂਡ, ਪੂਰੀ ਘਟਨਾ ਜਾਣ ਉਡਣਗੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਨੌਜਵਾਨ ਤੋਂ ਹੋਈ ਲੁੱਟ! ਹਥਿਆਰ ਦੀ ਨੌਕ 'ਤੇ ਮੋਟਰਸਾਈਕਲ ਖੋਹ ਕੇ ਲੈ ਗਏ ਲੁਟੇਰੇ
NEXT STORY