ਸੰਗਰੂਰ (ਰਵੀ) : ਪਿੰਡ ਅਕੋਈ ਸਾਹਿਬ ਵਿਖੇ ਸ਼ੁੱਕਰਵਾਰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਆਪਣੀ ਟੀਮ ਨਾਲ ਕਾਨੂੰਨਗੋ 2 ਘਰਾਂ ਨੂੰ ਖਾਲੀ ਕਰਵਾਉਣ ਪਹੁੰਚ ਗਿਆ। ਜਦੋਂ ਇਸ ਦਾ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੂੰ ਪਤਾ ਲੱਗਾ ਤਾਂ ਤੁਰੰਤ ਉਥੇ ਪਹੁੰਚ ਕੇ ਕਾਨੂੰਗੋ ਤੇ ਹੋਰ ਅਧਿਕਾਰੀਆਂ ਨੂੰ ਉਥੇ ਹੀ ਬਿਠਾ ਲਿਆ ਅਤੇ ਕਿਹਾ ਕਿ ਜਦੋਂ ਤੱਕ ਤੁਹਾਡੇ ਉੱਚ ਅਧਿਕਾਰੀ ਇਥੇ ਨਹੀਂ ਪਹੁੰਚਦੇ, ਇਹ ਇਥੇ ਹੀ ਬੈਠੇ ਰਹਿਣਗੇ।
ਇਹ ਵੀ ਪੜ੍ਹੋ : ਪਾਕਿਸਤਾਨ ’ਚ ਫੈਲੀ ਰਹੱਸਮਈ ਬੀਮਾਰੀ ਨਾਲ ਸਹਿਮੇ ਲੋਕ, 14 ਬੱਚਿਆਂ ਸਣੇ 18 ਦੀ ਮੌਤ
ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸਾਡੀ ਜਥੇਬੰਦੀ ਕਿਸਾਨ ਯੂਨੀਅਨ ਉਗਰਾਹਾਂ ਕਿਸੇ ਵੀ ਕੀਮਤ 'ਤੇ ਕਿਸੇ ਦਾ ਘਰ ਨਹੀਂ ਢਾਹੁਣ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਰਿਵਾਰ ਪਿਛਲੇ 30-40 ਸਾਲਾਂ ਤੋਂ ਇਥੇ ਰਹਿ ਰਿਹਾ ਹੈ ਪਰ ਪਿੰਡ ਦੇ ਇਕ ਵਿਅਕਤੀ ਨੇ ਕੋਰਟ 'ਚ ਕਿਹਾ ਹੈ ਕਿ ਸ਼ਾਮਲਾਟ ਜ਼ਮੀਨ 'ਤੇ ਨਾਜਾਇਜ਼ ਤੌਰ ਨਾਲ ਮਕਾਨ ਉਸਾਰਿਆ ਗਿਆ ਹੈ ਅਤੇ ਕੋਰਟ ਵੱਲੋਂ ਢਾਹੁਣ ਦੇ ਆਰਡਰ ਦਿੱਤੇ ਗਏ ਪਰ ਪੰਜਾਬ ਸਰਕਾਰ ਨੇ ਪਹਿਲਾਂ ਲਤੀਫ਼ਪੁਰਾ ਵਿਖੇ ਅਣਗਿਣਤ ਘਰ ਢਹਿ-ਢੇਰੀ ਕਰ ਦਿੱਤੇ ਪਰ ਹੁਣ ਕੋਈ ਘਰ ਨਹੀਂ ਢਾਹੁਣ ਦਿੱਤਾ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੀ. ਜੀ. ’ਚ ਰਹਿ ਰਹੀ ਲੜਕੀ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ
NEXT STORY