ਸ਼ੇਰਪੁਰ (ਅਨੀਸ਼): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ’ਚ ਸ਼ਾਮਲ ਹੋਣ ਲਈ ਪਿੰਡ ਖੇੜੀ ਕਲਾਂ ਵਿਖੇ ਕਿਸਾਨ ਯੂਨੀਅਨ , ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਸੰਘਰਸ਼ ’ਚ ਸ਼ਾਮਲ ਹੋਣ ਲਈ ਮਤਾ ਪਾਇਆ ਗਿਆ ਹੈ।
ਇਹ ਵੀ ਪੜ੍ਹੋ: ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ, ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ਜਾਣਕਾਰੀ ਦਿੰਦਿਆਂ ਕਿਸਾਨ ਆਗੂ ਮਹਿੰਦਰ ਸਿੰਘ ਖੇੜੀ , ਅਵਤਾਰ ਸਿੰਘ ਖੇੜੀ ਸਰਪੰਚ ਮਲਕੀਤ ਸਿੰਘ ਅਤੇ ਸਵਿੰਦਰਪਾਲ ਸਿੰਘ ਰਾਜੂ ਨੇ ਦੱਸਿਆ ਕਿ ਜਿਹੜਾ ਵਿਅਕਤੀ ਸੰਘਰਸ਼ ’ਚ ਸ਼ਾਮਲ ਨਹੀਂ ਹੋਵੇਗਾ ਉਸਤੋਂ 2000 ਰੁ. ਫੰਡ ਵਸੂਲ ਕੀਤਾ ਜਾਵੇਗਾ । ਇਸਤੋਂ ਇਲਾਵਾ ਜੋ ਸ਼ਰਤਾਂ ਨਹੀਂ ਮੰਨਗੇ ਉਸਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।ਆਗੂਆਂ ਨੇ ਕਿਹਾ ਕਿ ਦਿੱਲੀ ਵਿਖੇ ਸੰਘਰਸ਼ ਸ਼ਾਂਤੀਪੂਰਨ ਚੱਲ ਰਿਹਾ ਹੈ , ਇਸ ਲਈ ਸੰਘਰਸ਼ ’ਚ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਲੜਬਾਜ਼ੀ ਦੀ ਮਨਜ਼ੂਰੀ ਨਹੀਂ ਹੋਵੇਗੀ ਜੇਕਰ ਕੋਈ ਗਲਤ ਹਰਕਤ ਕਰਦਾ ਹੈ ਤਾਂ ਉਹ ਖੁਦ ਜ਼ਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ: ‘ਸਿੱਧੂ ਦੇ ਮਹਿਕਮੇ ਨੂੰ ਲੈ ਕੇ ਫਸੀ ਹੋਈ ਹੈ ਘੁੰਢੀ’
ਸ੍ਰੀ ਮੁਕਤਸਰ ਸਾਹਿਬ 'ਚ ਅਕਾਲੀਆਂ 'ਤੇ ਕਾਂਗਰਸੀਆਂ ਵਿਚਾਲੇ ਝੜਪ
NEXT STORY