ਜਲੰਧਰ (ਵੈੱਬ ਡੈਸਕ)- ਅਜੋਕੇ ਸਮੇਂ 'ਚ ਜਿੱਥੇ ਬੱਚਿਆਂ ਲਈ ਡਿਜੀਟਲ ਸਮੱਗਰੀ ਦੀ ਭਰਮਾਰ ਹੈ, ਉੱਥੇ ਹੀ ਪਿੰਕੂ ਟੀ. ਵੀ. ਇਕ ਅਜਿਹਾ ਚੈਨਲ ਬਣ ਕੇ ਉੱਭਰਿਆ ਹੈ, ਜੋ ਬੱਚਿਆਂ ਲਈ ਬਹੁਤ ਹੀ ਦਿਲਚਸਪ ਅਤੇ ਸਿੱਖਿਆਦਾਇਕ ਵੀਡੀਓਜ਼ ਤਿਆਰ ਕਰ ਰਿਹਾ ਹੈ। ਇਹ ਚੈਨਲ ਖ਼ਾਸ ਤੌਰ 'ਤੇ ਆਪਣੀਆਂ ਐਨੀਮੇਟਡ ਕਹਾਣੀਆਂ ਰਾਹੀਂ ਬੱਚਿਆਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਵਿੱਚ ਵੀ ਸਹਾਈ ਹੋ ਰਿਹਾ ਹੈ।
ਬੱਚਿਆਂ ਦੀ ਦੁਨੀਆ 'ਚ ਪਿੰਕੂ ਟੀ. ਵੀ. ਨੇ ਆਪਣੀ ਇਰ ਵੱਖਰੀ ਹੀ ਥਾਂ ਬਣਾ ਲਈ ਹੈ। ਹੁਣ ਪਿੰਕੂ ਟੀ. ਵੀ. ਵੱਲੋਂ ਬਸੰਤ ਪੰਚਮੀ ਤੋਂ ਪਹਿਲਾਂ ਪਤੰਗਾਂ ਦਾ ਗੀਤ ਰਿਲੀਜ਼ ਕੀਤਾ ਗਿਆ ਹੈ। ਇਸ ਵਿਚ ਬੱਚੇ ਰਲ਼ ਮਿਲ ਕੇ ਪਤੰਗਬਾਜ਼ੀ ਦਾ ਆਨੰਦ ਮਾਣ ਰਹੇ ਹਨ ਤੇ ਨਾਲ ਹੀ ਇਸ ਗੀਤ ਉੱਪਰ ਝੂਮਦੇ ਨਜ਼ਰ ਆ ਰਹੇ ਹਨ। ਜਨਵਰੀ ਮਹੀਨੇ ਵਿਚ ਲੋਹੜੀ, ਬਸੰਤ ਪੰਚਮੀ ਅਤੇ ਗਣਤੰਤਰ ਦਿਵਸ ਮੌਕੇ ਬੱਚਿਆਂ ਵਿਚ ਪਤੰਗਬਾਜ਼ੀ ਨੂੰ ਲੈ ਕੇ ਦੇਖੇ ਜੇ ਰਹੇ ਉਤਸ਼ਾਹ ਕਾਰਨ ਪਿੰਕ ਟੀ. ਵੀ. ਵੱਲੋਂ ਉਚੇਚੇ ਤੌਰ 'ਤੇ ਇਹ ਗੀਤ ਤਿਆਰ ਕਰ ਕੇ 3-ਡੀ ਐਨੀਮੇਟਿਡ ਵੀਡੀਓ ਤਿਆਰ ਕਰਵਾਈ ਗਈ ਹੈ। ਇਸ ਗੀਤ ਨੂੰ ਬੱਚਿਆਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ 'ਪਿੰਕੂ-ਟੀ. ਵੀ' ਇਕ ਪੰਜਾਬੀ-ਭਾਸ਼ਾ ਵਾਲਾ ਬੱਚਿਆਂ ਲਈ ਸਮਰਪਿਤ ਪਹਿਲਾ 3-ਡੀ ਐਨੀਮੇਸ਼ਨ ਯੂ-ਟਿਊਬ ਚੈਨਲ ਹੈ, ਜੋਕਿ ਰੰਗ-ਬਿਰੰਗੇ ਐਨੀਮੇਟਿਡ ਵੀਡੀਓਜ਼, ਦਿਲਚਸਪ ਕਹਾਣੀਆਂ, ਰਾਈਮਸ ਅਤੇ ਨੈਤਿਕ ਸਿੱਖਿਆ ਵਾਲੀ ਸਮੱਗਰੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਅਤੇ ਸਿੱਖਿਆ ਦੋਹਾਂ ਦਾ ਪ੍ਰਦਾਨ ਕਰਦਾ ਹੈ। ਇਸ ਦੀਆਂ ਵੀਡੀਓਜ਼ 'ਚ ਅਕਸਰ ਪੰਜਾਬੀ ਲੋਕ-ਕਹਾਣੀਆਂ, ਨੈਤਿਕ ਪਾਠ ਅਤੇ ਦਿਲਚਸਪ ਗੱਲਾਂ ਵੇਖਣ ਨੂੰ ਮਿਲਦੀਆਂ ਹਨ, ਜੋ ਬੱਚਿਆਂ ਦੀ ਸੋਚ ਨੂੰ ਉਤਸ਼ਾਹਤ ਕਰਦੀਆਂ ਹਨ।
ਚੈਨਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਉਨ੍ਹਾਂ ਨੂੰ ਚੰਗੀਆਂ ਆਦਤਾਂ ਅਤੇ ਨੈਤਿਕ ਮੁੱਲਾਂ ਦੀ ਸਿੱਖਿਆ ਦੇਣਾ ਅਤੇ ਉਨ੍ਹਾਂ ਦੀ ਕਲਪਨਾ-ਸ਼ਕਤੀ ਨੂੰ ਵਧਾ ਦੇਣਾ ਸ਼ਾਮਲ ਹੈ। ਇਸ ਦੀ ਸਮੱਗਰੀ ਵੇਖ ਕੇ ਬੱਚੇ, ਦੋਸਤੀ, ਸੱਚਾਈ, ਸਹਿਯੋਗ ਵਰਗੇ ਗੁਣਾਂ ਨੂੰ ਅਪਣਾ ਸਕਦੇ ਹਨ ਅਤੇ ਚੰਗੀ ਸੋਚ ਵਾਲੀਆਂ ਕਈ ਤਰ੍ਹਾਂ ਦੀਆਂ ਨਵੀਆਂ ਗੱਲਾਂ ਨੂੰ ਸਿੱਖ ਸਕਦੇ ਹਨ। ਮਾਪਿਆਂ ਵੱਲੋਂ ਵੀ ਅਜਿਹੇ ਚੈਨਲਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਇਹ ਬੱਚਿਆਂ ਨੂੰ ਸੁਰੱਖਿਅਤ ਅਤੇ ਸਕਾਰਾਤਮਕ ਸਮੱਗਰੀ ਪ੍ਰਦਾਨ ਕਰਦੇ ਹਨ। ਪਿੰਕੂ ਟੀ. ਵੀ. ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੇ ਡਿਜੀਟਲ ਸਿੱਖਿਆ ਦੇ ਖੇਤਰ ਵਿਚ ਹੋਰ ਵੀ ਨਵੇਂ ਪ੍ਰਯੋਗ ਕਰਨ ਦੀ ਤਿਆਰੀ ਵਿਚ ਹੈ।
ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਨਿਤਿਨ ਨਬੀਨ ਨੂੰ ਮਿਲੀ ਭਾਜਪਾ ਦੀ ਜਲੰਧਰ ਇਕਾਈ ਦੇ ਆਗੂ
NEXT STORY