ਲੁਧਿਆਣਾ (ਗੌਤਮ) : ਰੇਲਵੇ ਸਟੇਸ਼ਨ ਦੇ ਨੇੜੇ ਹੋਟਲ 'ਚ ਮੁਲਾਕਾਤ ਦੌਰਾਨ ਵਿਆਹ ਤੋਂ ਇਨਕਾਰ ਕਰਨ ’ਤੇ ਗੁੱਸੇ 'ਚ ਆਏ ਪ੍ਰੇਮੀ ਨੇ ਆਪਣੀ ਪ੍ਰੇਮਿਕਾ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਪ੍ਰੇਮੀ ਨੇ ਉਸ ਦੀ ਗਰਦਨ ’ਤੇ ਵਾਰ ਕੀਤੇ। ਪ੍ਰੇਮਿਕਾ ਦੇ ਰੌਲ਼ਾ ਪਾਉਣ ’ਤੇ ਹੋਟਲ ਦੇ ਕਰਮਚਾਰੀ ਮੌਕੇ ’ਤੇ ਪੁੱਜੇ ਤਾਂ ਦੇਖਿਆ ਲੜਕੀ ਖੂਨ ਨਾਲ ਲੱਥਪਥ ਸੀ ਅਤੇ ਨੌਜਵਾਨ ਭੱਜਣ ਦੀ ਫਿਰਾਕ ਵਿੱਚ ਸੀ ਪਰ ਉਨ੍ਹਾਂ ਨੇ ਉਸ ਨੂੰ ਕਾਬੂ ਕਰ ਲਿਆ। ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਸਿੰਘ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਜ਼ਖ਼ਮੀ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਦੇਰ ਸ਼ਾਮ ਲੜਕੀ ਦਾ ਆਪ੍ਰੇਸ਼ਨ ਕੀਤਾ ਗਿਆ। ਪੁਲਸ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਪਛਾਣ ਬਿਹਾਰ ਦੇ ਰਹਿਣ ਵਾਲੇ ਸੁਮਿਤ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਉਮਰ ਕੈਦ ਦੀ ਸਜ਼ਾ ਕੱਟ ਰਹੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਨੂੰ ਮਿਲੀ ਪੈਰੋਲ
ਜਾਣਕਾਰੀ ਅਨੁਸਾਰ ਨੌਜਵਾਨ ਨੇ ਦੱਸਿਆ ਕਿ ਉਸ ਦਾ ਲੜਕੀ ਨਾਲ ਕਾਫੀ ਸਮੇਂ ਤੋਂ ਪ੍ਰੇਮ ਸਬੰਧ ਹੈ, ਲੜਕੀ ਬਿਹਾਰ ਦੀ ਰਹਿਣ ਵਾਲੀ ਹੈ ਤੇ ਅੰਬਾਲਾ 'ਚ ਨਰਸਿੰਗ ਕਰ ਰਹੀ ਹੈ। ਹੁਣ ਉਹ ਬਿਹਾਰ ’ਚ ਆਪਣੇ ਘਰ ਗਿਆ ਸੀ। ਉਸ ਦੇ ਸਬੰਧਾਂ ਬਾਰੇ ਦੋਵਾਂ ਪਰਿਵਾਰਾਂ ਨੂੰ ਪਤਾ ਲੱਗ ਗਿਆ। ਵਿਆਹ ਕਰਨ ਦੀ ਗੱਲ ਨੂੰ ਲੈ ਕੇ ਉਨ੍ਹਾਂ 'ਚ ਕੁਝ ਸਮੇਂ ਤੋਂ ਬਹਿਸਬਾਜ਼ੀ ਚੱਲ ਰਹੀ ਸੀ। ਸ਼ਨੀਵਾਰ ਨੂੰ ਉਸ ਨੇ ਸ਼ਾਪਿੰਗ ਕਰਨ ਲਈ ਲੜਕੀ ਨੂੰ ਲੁਧਿਆਣਾ ਬੁਲਾਇਆ। ਇਸ ਦੌਰਾਨ ਉਨ੍ਹਾਂ ਨੇ ਰੇਲਵੇ ਸਟੇਸ਼ਨ ਨੇੜੇ ਹੋਟਲ 'ਚ ਕਮਰਾ ਲਿਆ। ਕਮਰੇ 'ਚ ਜਾਣ ’ਤੇ ਵਿਆਹ ਦੀ ਗੱਲ ਕੀਤੀ ਤਾਂ ਲੜਕੀ ਨੇ ਸਾਫ਼ ਇਨਕਾਰ ਕਰ ਦਿੱਤਾ। ਉਸੇ ਸਮੇਂ ਲੜਕੀ ਦੇ ਫੋਨ ’ਤੇ ਕਿਸੇ ਦਾ ਮੈਸੇਜ ਆਇਆ, ਜਿਸ ’ਤੇ ਲੜਕੇ ਨੂੰ ਉਸ ਦੇ ਚਰਿੱਤਰ ’ਤੇ ਸ਼ੱਕ ਹੋਣ ਲੱਗਾ। ਇਸ ਦੌਰਾਨ ਕਿਹਾ-ਸੁਣੀ ਹੋ ਗਈ ਅਤੇ ਪ੍ਰੇਮੀ ਨੇ ਆਪਣੀ ਪ੍ਰੇਮਿਕਾ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਕੈਨੇਡਾ 'ਚ ਲੱਖਾਂ ਪੰਜਾਬੀ ਵਿਦਿਆਰਥੀਆਂ 'ਤੇ ਲਟਕੀ PR ਨਾ ਮਿਲਣ ਦੀ ਤਲਵਾਰ, ਮਾਪਿਆਂ ਨੂੰ ਸਤਾਉਣ ਲੱਗਾ ਡਰ
ਇਸ ਸਬੰਧੀ ਇੰਸਪੈਕਟਰ ਗਗਨਦੀਪ ਸਿੰਘ, ਐੱਸ.ਐੱਚ.ਓ. ਥਾਣਾ ਕੋਤਵਾਲੀ ਨੇ ਦੱਸਿਆ ਕਿ ਲੜਕੀ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲੜਕੀ ਦੇ ਬਿਆਨ ’ਤੇ ਸੁਮਿਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕਰ ਲਿਆ ਗਿਆ ਹੈ ਤੇ ਉਸ ਨੂੰ ਐਤਵਾਰ ਕੋਰਟ 'ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਫਿਲਹਾਲ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਲੜਕੀ ਦੀ ਹਾਲਤ ਸਥਿਰ ਅਤੇ ਉਸ ਦਾ ਆਪ੍ਰੇਸ਼ਨ ਹੋ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੰਨ੍ਹ ਬੰਨ੍ਹਣ ਦੀ ਸੇਵਾ ਕਰਦੀਆਂ ਸੰਗਤਾਂ 'ਚ ਮਚ ਗਿਆ ਚੀਕ-ਚਿਹਾੜਾ! 2 ਮਾਸੂਮ ਬੱਚਿਆਂ ਦੀ ਹੋਈ ਮੌਤ
NEXT STORY