Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    5:26:49 PM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • weather takes a turn in punjab

    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ...

  • huge fall in gold and silver prices

    ਕੱਚੇ ਤੇਲ 'ਚ ਵਾਧੇ ਕਾਰਨ ਸਰਾਫ਼ਾ ਬਾਜ਼ਾਰ 'ਚ...

  • opportunity to shop cheaply  get offers and low interest rates during festivals

    ਸਸਤੇ 'ਚ ਖ਼ਰੀਦਦਾਰੀ ਦਾ ਮੌਕਾ, ਤਿਉਹਾਰਾਂ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਗਵੰਤ ਮਾਨ ਨੇ ਵਜ਼ਾਰਤ ਬਣਾ ਕੇ ਸਿਰਜਿਆ ਨਵਾਂ ਇਤਿਹਾਸ, ਉਹ ਕਰ ਵਿਖਾਇਆ ਜੋ ਅੱਜ ਤੱਕ ਨਹੀਂ ਹੋਇਆ

PUNJAB News Punjabi(ਪੰਜਾਬ)

ਭਗਵੰਤ ਮਾਨ ਨੇ ਵਜ਼ਾਰਤ ਬਣਾ ਕੇ ਸਿਰਜਿਆ ਨਵਾਂ ਇਤਿਹਾਸ, ਉਹ ਕਰ ਵਿਖਾਇਆ ਜੋ ਅੱਜ ਤੱਕ ਨਹੀਂ ਹੋਇਆ

  • Edited By Gurminder Singh,
  • Updated: 05 Jul, 2022 05:46 PM
Jalandhar
know about the five ministers who joined the ministry
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵਿਚ ਸੋਮਵਾਰ ਨੂੰ ਪੰਜ ਨਵੇਂ ਮੰਤਰੀ ਸ਼ਾਮਲ ਹੋ ਗਏ। ਹੁਣ ਕੈਬਨਿਟ ਵਿਚ ਮੰਤਰੀਆਂ ਦੀ ਗਿਣਤੀ ਮੁੱਖ ਮੰਤਰੀ ਸਣੇ 15 ਹੋ ਗਈ ਹੈ। ਇਹ ਪੰਜਾਬ ਦੇ ਇਤਿਹਾਸ ਦੀ ਹੁਣ ਤੱਕ ਦੀ ਸਭ ਤੋਂ ਨੌਜਵਾਨ ਕੈਬਨਿਟ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਇਤਿਹਾਸ ਵਿਚ ਹੋਂਦ ’ਚ ਆਈਆਂ ਸਰਕਾਰਾਂ ਵਿਚ ਜ਼ਿਆਦਾਤਰ ਬਜ਼ੁਰਗ ਚਿਹਰਿਆਂ ਨੂੰ ਹੀ ਤਰਜੀਹ ਦਿੱਤੀ ਜਾਂਦੀ ਸੀ ਪਰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਤਿਹਾਸ ਸਿਰਜਣ ਵਾਲੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਪੰਜਾਬ ਵਜ਼ਾਰਤ ਬਣਾਉਣ ’ਚ ਵੀ ਇਤਿਹਾਸ ਸਿਰਜਿਆ ਹੈ। ਇਸ ਕੈਬਨਿਟ ਵਿਚ ਜੇਲ ਮੰਤਰੀ ਹਰਜੋਤ ਸਿੰਘ ਬੈਂਸ 31 ਵਰ੍ਹਿਆਂ ਦੇ ਸਭ ਤੋਂ ਘੱਟ ਉਮਰ ਦੇ ਮੰਤਰੀ ਹਨ, ਜਿਨ੍ਹਾਂ ਦਾ ਜਨਮ 15 ਨਵੰਬਰ 1990 ਨੂੰ ਹੋਇਆ ਸੀ। ਇਸ ਤੋਂ ਬਾਅਦ ਅਨਮੋਲ ਗਗਨ ਮਾਨ ਵੀ 31 ਵਰ੍ਹਿਆਂ ਦੇ ਹਨ, ਜਿਨ੍ਹਾਂ ਦਾ ਜਨਮ 26 ਫਰਵਰੀ 1990 ਨੂੰ ਹੋਇਆ। ਸਿੱਖਿਆ ਮੰਤਰੀ ਮੀਤ ਹੇਅਰ 33 ਵਰ੍ਹਿਆਂ ਦੇ ਹਨ, ਜਿਨ੍ਹਾਂ ਦਾ ਜਨਮ 21 ਅਪ੍ਰੈਲ 1989 ਵਿਚ ਹੋਇਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਜਿਹੜੇ 5 ਨਵੇਂ ਚਿਹਰਿਆਂ ਨੂੰ ਥਾਂ ਮਿਲੀ ਹੈ। ਇਨ੍ਹਾਂ 5 ਮੰਤਰੀਆਂ ਦੀ ਕਹਾਣੀ ਵੀ ਅਜੀਬੋ-ਗਰੀਬ ਹੈ। ਨਵੇਂ ਬਣੇ ਮੰਤਰੀਆਂ ਵਿਚੋਂ ਕੁਝ ਦਾ ਪਿਛੋਕੜ ਕਾਂਗਰਸ ਵਿਚ ਰਿਹਾ ਹੈ ਅਤੇ ਕੁਝ ਨੇ ਪੁਲਸ ਵਿਭਾਗ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ ਪਰ ਆਮ ਆਦਮੀ ਪਾਰਟੀ ਨੇ ਇਨ੍ਹਾਂ ਦੀ ਕਿਸਮਤ ਨੂੰ ਚਾਰ ਚੰਨ ਲਾ ਦਿੱਤੇ ਹਨ। ਇਨ੍ਹਾਂ ਪੰਜਾਂ ਸਿਆਸਤਦਾਨਾਂ ਦੇ ਬੀਤੇ ਸਮੇਂ ਦਾ ਪਿਛੋਕੜ ਕੁਝ ਇਸ ਤਰ੍ਹਾਂ ਹੈ।

ਇਹ ਵੀ ਪੜ੍ਹੋ : ਪੁੱਤ ਸਿੱਧੂ ਮੂਸੇਵਾਲਾ ਕਤਲ ’ਚ ਪਿਤਾ ਬਲਕੌਰ ਸਿੰਘ ਦਾ ਵੱਡਾ ਖ਼ੁਲਾਸਾ, ਦੱਸਿਆ ਕਤਲ ਦਾ ਅਸਲ ਕਾਰਨ

ਸੁਨਾਮ ਹਲਕੇ ਤੋਂ ਦੂਜੀ ਵਾਰ ਚੁਣੇ ਗਏ ਅਮਨ ਅਰੋੜਾ ਨੂੰ ਮਿਲਿਆ ਮੰਤਰੀ ਦਾ ਅਹੁਦਾ

ਆਮ ਆਦਮੀ ਪਾਰਟੀ ਦੀ ਟਿਕਟ ’ਤੇ ਸੁਨਾਮ ਹਲਕੇ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਅਮਨ ਅਰੋੜਾ ਦੀ ਕਿਸਮਤ ਇਸੇ ਪਾਰਟੀ ਨੇ ਬਦਲੀ ਹੈ। ਨਹੀਂ ਤਾਂ ਉਹ 2 ਵਾਰ ਕਾਂਗਰਸ ਦੀ ਟਿਕਟ ’ਤੇ ਵੀ ਚੋਣ ਲੜੇ ਪਰ ਉਸ ਸਮੇਂ ਉਹ ਚੋਣ ਨਹੀਂ ਜਿੱਤ ਸਕੇ ਸਨ। ਅਮਨ ਅਰੋੜਾ 2016 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ ਅਤੇ ਕਾਂਗਰਸ ਦੀ ਲਹਿਰ ਦੇ ਬਾਵਜੂਦ 2017 ਵਿਚ 30,000 ਵੋਟਾਂ ਨਾਲ ਜਿੱਤੇ ਸਨ। ਕਾਂਗਰਸ ਸਰਕਾਰ ਸਮੇਂ ਅਮਨ ਅਰੋੜਾ ਨੇ ਵਿਰੋਧੀ ਧਿਰ ’ਚ ਰਹਿੰਦਿਆਂ ਜਨਤਾ ਨਾਲ ਜੁੜੇ ਮੁੱਦੇ ਉਠਾਏ। ਉਨ੍ਹਾਂ ਦੇ ਪਿਤਾ ਭਗਵਾਨ ਦਾਸ ਅਰੋੜਾ ਕਾਂਗਰਸ ਦੇ ਸੀਨੀਅਰ ਆਗੂਆਂ ਵਿਚ ਗਿਣੇ ਜਾਂਦੇ ਸਨ ਅਤੇ ਉਹ ਕਾਂਗਰਸ ਸਰਕਾਰ ਵਿਚ ਮੰਤਰੀ ਵੀ ਰਹੇ ਸਨ। 1992 ਤੇ 1997 ਵਿਚ ਉਨ੍ਹਾਂ ਦੇ ਪਿਤਾ ਨੇ ਵਿਧਾਨ ਸਭਾ ਚੋਣ ਜਿੱਤੀ ਸੀ ਪਰ 2000 ਵਿਚ ਪਿਤਾ ਦੀ ਅਚਾਨਕ ਮੌਤ ਤੋਂ ਬਾਅਦ ਸਿਆਸਤ ਦੀ ਵਾਗਡੋਰ ਅਮਨ ਅਰੋੜਾ ਦੇ ਹੱਥਾਂ ਵਿਚ ਆ ਗਈ। ਅਮਨ ਅਰੋੜਾ ਨੇ 2007 ਤੇ 2012 ’ਚ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ ਪਰ ਉਨ੍ਹਾਂ ਨੂੰ ਜਿੱਤ ਨਹੀਂ ਮਿਲੀ ਸੀ। ਇਸ ਤੋਂ ਬਾਅਦ 2016 ਤੋਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਸਿਆਸੀ ਸਫਰ ਬੁਲੰਦੀਆਂ ਵੱਲ ਚੱਲ ਪਿਆ। 2017 ਦੀ ਚੋਣ ਜਿੱਤੀ ਅਤੇ ਇਸ ਵਾਰ ਵੀ ਉਨ੍ਹਾਂ ਨੇ ਭਾਰੀ ਵੋਟਾਂ ਦੇ ਫਰਕ ਨਾਲ ਚੋਣ ਜਿੱਤੀ।

ਇਹ ਵੀ ਪੜ੍ਹੋ : ਮਾਨ ਕੈਬਨਿਟ ਦਾ ਵਿਸਥਾਰ : ਇਹ ਪੰਜ ਵਿਧਾਇਕ ਬਣੇ ਮੰਤਰੀ, ਚੁਕਾਈ ਗਈ ਅਹੁਦੇ ਦੀ ਸਹੁੰ

ਪ੍ਰੋਟੇਨ ਸਪੀਕਰ ਰਹੇ ਡਾ. ਨਿੱਝਰ ਦੇ ਮੰਤਰੀ ਬਣਨ ਨਾਲ ਅੰਮ੍ਰਿਤਸਰ ਦੱਖਣੀ ਹਲਕੇ ਨੂੰ ਮਿਲੀ ਨੁਮਾਇੰਦਗੀ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੁੱਧੀਜੀਵੀ ਮੰਨੇ ਜਾਂਦੇ ਡਾ. ਇੰਦਰਵੀਰ ਸਿੰਘ ਨਿੱਝਰ ਨੂੰ ਪ੍ਰੋਟੇਨ ਸਪੀਕਰ ਬਣਾਇਆ ਗਿਆ, ਜਿਨ੍ਹਾਂ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਈ ਸੀ। ਡਾ. ਨਿੱਝਰ ਦੇ ਮੰਤਰੀ ਬਣਨ ਨਾਲ ਅੰਮ੍ਰਿਤਸਰ ਦੱਖਣੀ ਹਲਕੇ ਨੂੰ 25 ਸਾਲਾਂ ਬਾਅਦ ਨੁਮਾਇੰਦਗੀ ਮਿਲੀ ਹੈ। ਇਸ ਤੋਂ ਪਹਿਲਾਂ ਮਨਜੀਤ ਸਿੰਘ ਇਸ ਹਲਕੇ ਤੋਂ ਕੈਬਨਿਟ ਦੇ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਤੋਂ ਬਾਅਦ ਅੰਮ੍ਰਿਤਸਰ ਦੱਖਣੀ ਸਰਕਲ ਤੋਂ ਕਿਸੇ ਨੂੰ ਵੀ ਮੰਤਰੀ ਦਾ ਅਹੁਦਾ ਨਹੀਂ ਮਿਲਿਆ। ਹੁਣ ਡਾ. ਨਿੱਝਰ ਨੂੰ ਮੰਤਰੀ ਦਾ ਅਹੁਦਾ ਦਿੱਤੇ ਜਾਣ ਤੋਂ ਬਾਅਦ ਅੰਮ੍ਰਿਤਸਰ ਦੱਖਣੀ ਹਲਕਾ ਇਕ ਵਾਰ ਫਿਰ ਚਰਚਾ ਵਿਚ ਆ ਗਿਆ ਹੈ। ਡਾ. ਨਿੱਝਰ ਨੂੰ ਆਮ ਆਦਮੀ ਪਾਰਟੀ ਦਾ ਸੀਨੀਅਰ ਆਗੂ ਮੰਨਿਆ ਜਾਂਦਾ ਹੈ। ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ 53,053 ਵੋਟਾਂ ਮਿਲੀਆਂ ਸਨ ਜਦੋਂਕਿ ਉਨ੍ਹਾਂ ਦੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨੂੰ 25,550 ਅਤੇ ਕਾਂਗਰਸ ਦੇ ਇੰਦਰਬੀਰ ਸਿੰਘ ਗੁਲੇਰੀਆ ਨੂੰ 22,467 ਵੋਟਾਂ ਮਿਲੀਆਂ ਸਨ। 2017 ’ਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜਨ ਵਾਲੇ ਡਾ. ਨਿੱਝਰ 24,923 ਵੋਟਾਂ ਲੈ ਕੇ ਦੂਜੇ ਨੰਬਰ ’ਤੇ ਰਹੇ ਸਨ। ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਇਸ ਵਾਰ ਵੀ ਉਨ੍ਹਾਂ ’ਤੇ ਭਰੋਸਾ ਜਤਾਇਆ ਸੀ।

ਇਹ ਵੀ ਪੜ੍ਹੋ : ਪਿੰਡ ਡੰਗਰਖੇੜਾ ਬਣਿਆ ‘ਅਧਿਆਪਕ ਖੇੜਾ’, ਪਿੰਡ ਦੇ 29 ਮੁੰਡੇ-ਕੁੜੀਆਂ ਇਕੱਠੇ ਬਣੇ ਅਧਿਆਪਕ

ਪੁਲਸ ’ਚੋਂ ਸੇਵਾਮੁਕਤ ਹੋਣ ਤੋਂ ਬਾਅਦ ਫੌਜਾ ਸਿੰਘ ਦੀ ਕਿਸਮਤ ਨੂੰ ਲੱਗੇ ਚਾਰ ਚੰਨ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਨੌਨੀ ਮਾਨ ਨੂੰ ਹਰਾਉਣ ਵਾਲੇ ਨਵੇਂ ਕੈਬਨਿਟ ਮੰਤਰੀ ਫੌਜਾ ਸਿੰਘ ਨੂੰ ਸਰਹੱਦੀ ਖੇਤਰਾਂ ਦੀ ਨੁਮਾਇੰਦਗੀ ਦੀ ਜ਼ਿੰਮੇਵਾਰੀ ਸੌਂਪੀ ਹੈ। ਫੌਜਾ ਸਿੰਘ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਪੰਜਾਬ ਪੁਲਸ ’ਚੋਂ ਸੇਵਾਮੁਕਤ ਇੰਸਪੈਕਟਰ ਫੌਜਾ ਸਿੰਘ ਸਰਾਰੀ ਦੀ ਰਾਏ ਸਿੱਖ ਬਿਰਾਦਰੀ ’ਤੇ ਚੰਗੀ ਪਕੜ ਰੱਖਦੇ ਹਨ। ਪੁਲਸ ’ਚੋਂ ਸੇਵਾਮੁਕਤੀ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਫੌਜਾ ਸਿੰਘ ਦਾ ਜਨਮ 25 ਅਪ੍ਰੈਲ 1964 ਨੂੰ ਪਿੰਡ ਰਾਣਾ ਪੰਜਗਰਾਈਂ ਵਿਖੇ ਹੋਇਆ। ਉਨ੍ਹਾਂ ਦੀਆਂ 3 ਬੇਟੀਆਂ ਹਨ, ਜਿਨ੍ਹਾਂ ’ਚੋਂ 2 ਦਾ ਵਿਆਹ ਹੋ ਚੁੱਕਾ ਹੈ। ਇਕ ਬੇਟੀ ਨਿਊਜ਼ੀਲੈਂਡ ਚਲੀ ਗਈ ਹੈ, ਜਦਕਿ ਦੂਜੀ ਬੇਟੀ ਟੀਚਰ ਹੈ। ਉਨ੍ਹਾਂ ਦੀ ਛੋਟੀ ਬੇਟੀ ਸਿਮਰਨਜੀਤ ਕੌਰ ਸਿਆਸਤ ਵਿਚ ਹੈ। ਫੌਜਾ ਸਿੰਘ 1984 ’ਚ ਪੰਜਾਬ ਪੁਲਸ ਵਿਚ ਭਰਤੀ ਹੋਏ ਸਨ ਅਤੇ 2020 ਵਿਚ ਸੇਵਾਮੁਕਤ ਹੋਣ ਤੋਂ ਬਾਅਦ ਉਹ ਵਾਪਸ ਆਪਣੇ ਪਿੰਡ ਆ ਕੇ ਰਹਿਣ ਲੱਗੇ। ਉਥੋਂ ਹੀ ਉਨ੍ਹਾਂ ਨੇ ਸਿਆਸਤ ਵਿਚ ਕਦਮ ਰੱਖਿਆ ਅਤੇ ਅਕਾਲੀ ਦਲ ਤੇ ਕਾਂਗਰਸ ਦੇ ਦਿੱਗਜ ਨੇਤਾਵਾਂ ਨੂੰ ਹਰਾਇਆ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਦਾ ਨਾਂ ਆਇਆ ਸਾਹਮਣੇ

ਅਕਾਲੀ ਦਲ ਦੇ ਸਾਬਕਾ ਮੰਤਰੀ ਰੱਖੜਾ ਨੂੰ ਹਰਾਉਣ ਵਾਲੇ ਚੇਤਨ ਸਿੰਘ ਜੌੜਾ ਮਾਜਰਾ ਬਹਾਦਰੀ ਦੀ ਮਿਸਾਲ

ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਬਹਾਦਰੀ ਦੀ ਮਿਸਾਲ ਹਨ। ਉਨ੍ਹਾਂ ਨੂੰ ਮਾਰਚ 2019 ਵਿਚ ਤਰਨਤਾਰਨ ਇਲਾਕੇ ’ਚ ਅਣਪਛਾਤੇ ਵਿਅਕਤੀਆਂ ਨੇ ਉਸ ਵੇਲੇ ਗੋਲੀ ਮਾਰ ਦਿੱਤੀ ਸੀ ਜਦੋਂ ਉਹ ਇਕ ਲੜਕੀ ਨੂੰ ਅਗਵਾ ਕਰਨ ਵਾਲੇ ਲੋਕਾਂ ਨਾਲ ਭਿੜ ਗਏ ਸਨ। ਉਨ੍ਹਾਂ ਦੀ ਗਰਦਨ ਵਿਚ ਗੋਲੀ ਲੱਗੀ ਸੀ ਅਤੇ ਬਾਅਦ ’ਚ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਚੇਤਨ ਸਿੰਘ ਜੌੜਾ ਮਾਜਰਾ ਨੂੰ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਦੇਹਾਤੀ ਜ਼ਿਲੇ ਦੀ ਕਮਾਨ ਸੌਂਪੀ ਗਈ ਹੈ। 10 ਦਸੰਬਰ 2021 ਨੂੰ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਸਮਾਣਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਸੀ। ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ 74,375 ਵੋਟਾਂ ਮਿਲੀਆਂ ਸਨ। ਉਨ੍ਹਾਂ ਸੁਰਜੀਤ ਸਿੰਘ ਰੱਖੜਾ ਨੂੰ 39,713 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਇਸ ਸੀਟ ’ਤੇ ਅਕਾਲੀ ਦਲ ਦੇ ਉਮੀਦਵਾਰ ਨੂੰ 34,662 ਅਤੇ ਕਾਂਗਰਸ ਦੇ ਰਾਜਿੰਦਰ ਸਿੰਘ ਨੂੰ 23,576 ਵੋਟਾਂ ਮਿਲੀਆਂ ਸਨ। ਇਸ ਤਰ੍ਹਾਂ ਚੇਤਨ ਸਿੰਘ ਜੌੜਾ ਮਾਜਰਾ 74,375 ਵੋਟਾਂ ਲੈ ਕੇ ਲਗਭਗ 50.14 ਫੀਸਦੀ ਵੋਟਾਂ ਹਾਸਲ ਕਰਨ ਵਿਚ ਸਫਲ ਰਹੇ। ਉਨ੍ਹਾਂ ਦੇ ਪਿਤਾ ਦਾ ਨਾਂ ਗੁਰਦੇਵ ਸਿੰਘ ਸੀ। ਚੇਤਨ ਸਿੰਘ ਜੌੜਾ ਮਾਜਰਾ ਦਾ ਜਨਮ 1967 ’ਚ ਹੋਇਆ ਸੀ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਨੌਜਵਾਨ ਭੈਣ-ਭਰਾ ਦੀ ਇਕੱਠਿਆਂ ਹੋਈ ਮੌਤ

ਗਾਇਕੀ ਤੋਂ ਸਿਆਸਤ ’ਚ ਦਾਖਲ ਹੋਈ ਸੀ ਅਨਮੋਲ ਗਗਨ ਮਾਨ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਚ ਸ਼ਾਮਲ ਕੀਤੀ ਗਈ ਦੂਜੀ ਮਹਿਲਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਗਾਇਕੀ ਤੋਂ ਸਿਆਸਤ ਵਿਚ ਦਾਖਲ ਹੋਈ ਸੀ। ਉਹ ਖਰੜ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੀ ਹੈ ਅਤੇ ਖਰੜ ਖੇਤਰ ਵਿਚ ਉਸ ਦਾ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਨਜ਼ਦੀਕੀ ਵੀ ਮੰਨੀ ਜਾਂਦੀ ਹੈ। ਹਾਲਾਂਕਿ ਮੰਤਰੀ ਦੇ ਅਹੁਦੇ ਲਈ ਕਈ ਹੋਰ ਮਹਿਲਾ ਵਿਧਾਇਕਾਂ ਦੇ ਨਾਂ ਵੀ ਚੱਲ ਰਹੇ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਅਨਮੋਲ ਗਗਨ ਮਾਨ ਦੇ ਨਾਂ ’ਤੇ ਮੋਹਰ ਲਾਈ। ਉਸ ਨੂੰ ਗਗਨਦੀਪ ਕੌਰ ਮਾਨ ਵਜੋਂ ਵੀ ਜਾਣਿਆ ਜਾਂਦਾ ਹੈ। ਮਾਨਸਾ ’ਚ 26 ਫਰਵਰੀ 1990 ਨੂੰ ਪੈਦਾ ਹੋਈ ਅਨਮੋਲ ਗਗਨ ਮਾਨ ਨੇ ਸਿਆਸਤ ’ਚ ਦਾਖਲ ਹੁੰਦਿਆਂ ਹੀ ਆਪਣਾ ਸਿੱਕਾ ਜਮਾਇਆ। ਉਹ 2020 ’ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਸੀ। ਉਸ ਨੇ ਆਮ ਆਦਮੀ ਪਾਰਟੀ ਲਈ ਗੀਤ ਵੀ ਗਾਇਆ ਸੀ, ਜਿਸ ਦੇ ਬੋਲ ਇਸ ਤਰ੍ਹਾਂ ਸਨ–‘‘ਭਗਤ ਸਿੰਘ, ਕਰਤਾਰ ਸਰਾਭਾ ਸਾਰੇ ਹੀ ਬਣ ਚੱਲੇ, ਭਈ ਹੁਣ ਜਾਗੋ ਆਈ ਆ, ਸਰਕਾਰ ਬਦਲਣ ਚੱਲੀਏ, ਭਈ ਹੁਣ ਜਾਗੋ ਆਈ ਆ’। ਉਸ ਨੇ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਨੂੰ 37,718 ਵੋਟਾਂ ਨਾਲ ਹਰਾਇਆ ਸੀ। ਉਸ ਨੇ ਗਾਇਕੀ ਦੇ ਖੇਤਰ ਵਿਚ ਵੀ ਸਿੱਕਾ ਬਣਾਇਆ ਸੀ।

ਇਹ ਵੀ ਪੜ੍ਹੋ : ਗਰੀਬ ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਚਾਰ ਧੀਆਂ ਤੋਂ ਬਾਅਦ ਹੋਏ ਇਕਲੌਤੇ ਪੁੱਤ ਦੀ ਅਚਾਨਕ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Bhagwant Mann
  • Punjab Cabinet
  • Minister
  • ਭਗਵੰਤ ਮਾਨ
  • ਪੰਜਾਬ ਕੈਬਨਿਟ
  • ਮੰਤਰੀ

CM ਭਗਵੰਤ ਮਾਨ ਦੀ ਵਜ਼ਾਰਤ ’ਚ ਸ਼ਾਮਲ ਹੋਏ ਅਜਨਾਲਾ ਦੇ 2 ਵਜ਼ੀਰ, ਲੋਕਾਂ ’ਚ ਫੈਲੀ ਦੋਹਰੀ ਖੁਸ਼ੀ ਦੀ ਲਹਿਰ

NEXT STORY

Stories You May Like

  • 5 mega budget films of prabhas that will make history
    ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • parvinder jhota punjab government bhagwant mann
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
  • there is something about us our identity refuses to be erased
    ਕੁਛ ਤੋ ਬਾਤ ਹੈ ਹਮਮੇਂ, ਜੋ ਹਸਤੀ ਮਿਟਤੀ ਨਹੀਂ ਹਮਾਰੀ
  • protest 6 metro stations  closed
    ਦਿੱਲੀ 'ਚ ਕਾਂਗਰਸ ਦਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ, 6 ਮੈਟਰੋ ਸਟੇਸ਼ਨ 4 ਵਜੇ ਤੱਕ ਬੰਦ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • whatsapp s big new announcement
    WhatsApp ਦਾ ਨਵਾਂ ਧਮਾਕਾ : ਹੁਣ ਪਹਿਲਾਂ ਤੋਂ ਹੀ 'ਸ਼ੈਡਿਊਲ' ਕਰ ਸਕੋਗੇ ਮੈਸੇਜ, ਆ ਗਿਆ ਨਵਾਂ ਫੀਚਰ
  • cm mann france
    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • weather takes a turn in punjab
    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • auto rickshaw driver runs over 2 school students
    ਜਲੰਧਰ 'ਚ ਆਟੋ ਚਾਲਕ ਦੀ ਵੱਡੀ ਲਾਪਰਵਾਹੀ! 2 ਸਕੂਲੀ ਬੱਚਿਆਂ ਨੂੰ ਕੁਚਲਿਆ, ਘਟਨਾ...
  • jalandhar  family  mata chintpurni 1 5 kg silver chhatar
    ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5...
  • government buses contract employees   union strike
    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ! ਯਾਤਰੀਆਂ ਦੀ ਵਧੀ ਪ੍ਰੇਸ਼ਾਨੀ, ਹੋ ਰਿਹੈ...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
Trending
Ek Nazar
buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rakesh tikait on parvinder jhota protest
      ਪਰਵਿੰਦਰ ਝੋਟਾ ਇਨਸਾਫ਼ ਮੋਰਚੇ 'ਚ ਪਹੁੰਚੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ
    • danger looms over firecracker traders in jalandhar
      ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
    • fraud case in nawansher
      ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ, 3 ਖ਼ਿਲਾਫ਼...
    • assembly elections congress war room
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਕਦਮ, ਸਪੈਸ਼ਲ ਵਾਰ ਰੂਮ ਸਥਾਪਤ
    • jalandhar cp satinder singh major action at drugs hotspots
      ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
    • big incident in ludhiana
      ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਵਾਰਦਾਤ! ਮੁੰਡੇ ਦਾ ਹੱਥ ਵੱਢ ਕੇ...
    • cbi mining investigation in hoshiarpur officer and patwari summoned
      ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ CBI ਦਾ ਸ਼ਿਕੰਜਾ! ਅਧਿਕਾਰੀ ਤੇ...
    • highway  punjab  monkey
      'ਬਾਂਦਰ' ਕਾਰਣ ਜਾਮ ਹੋਇਆ ਪੰਜਾਬ ਦਾ ਇਹ ਵੱਡਾ ਹਾਈਵੇ, ਪੂਰੀ ਤਰ੍ਹਾਂ ਠੱਪ ਹੋਈ...
    • draws for the sale of firecrackers will be held on october 30
      ਪਟਾਕੇ ਵੇਚਣ ਲਈ 30 ਅਕਤੂਬਰ ਨੂੰ ਕੱਢੇ ਜਾਣਗੇ ਡਰਾਅ, 28 ਅਕਤੂਬਰ ਤੱਕ ਜਮ੍ਹਾ...
    • parvinder jhota father ssp
      ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +