ਫ਼ਤਿਹਗੜ੍ਹ ਸਾਹਿਬ- ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖ਼ਰੀ ਗੇੜ ਦੀਆਂ ਵੋਟਾਂ ਪੰਜਾਬ ਵਿਚ ਪਹਿਲੀ ਜੂਨ ਨੂੰ ਪੈਣੀਆਂ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਕਾਫ਼ੀ ਚਰਚਾ 'ਚ ਹਨ। ਇਸ ਦੌਰਾਨ ਜੇਕਰ ਫ਼ਤਿਹਗੜ੍ਹ ਸਾਹਿਬ ਦੀ ਗੱਲ ਕੀਤੀ ਜਾਵੇ ਤਾਂ ਇਹ ਸ਼ਹਿਰ ਸਰਹਿੰਦ ਤੋਂ ਲਗਭਗ 5 ਕਿਲੋਮੀਟਰ ਉੱਤਰ ਵੱਲ ਸਥਿਤ ਹੈ। ਸੂਬਾ ਪੰਜਾਬ ਦਾ ਫ਼ਤਿਹਗੜ੍ਹ ਸਾਹਿਬ 13 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਸ 'ਚ ਪਿਛਲੇ 5 ਸਾਲ ਤੋਂ ਕਾਂਗਰਸ ਦੀ ਸੀਟ ਤੋਂ ਸੰਸਦ ਮੈਂਬਰ ਅਮਰ ਸਿੰਘ ਰਹੇ ਹਨ ਅਤੇ ਇਸ ਵਾਰ ਫਿਰ ਤੋਂ ਇਨ੍ਹਾਂ ਨੂੰ ਹੀ ਉਮੀਦਵਾਰ ਐਲਾਨਿਆਂ ਗਿਆ ਹੈ। ਇਸ ਸੀਟ 'ਤੇ ਇਸ ਵਾਰ ਮੁਕਾਬਲਾ ਪੰਜ ਕੋਣਾ ਹੁੰਦਾ ਜਾਪ ਰਿਹਾ ਹੈ, ਜਿਥੇ ਕਾਂਗਰਸ, ਆਪ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਲੜ ਰਹੇ ਹਨ।
ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਪਾਰੀਆਂ ਦੀ ਮੀਟਿੰਗ ਦੌਰਾਨ ਗਰਜ਼ੇ CM ਕੇਜਰੀਵਾਲ-ਜੇਕਰ 13 MP ਦਿਓਗੇ ਤਾਂ ਮਸਲੇ ਹੱਲ ਹੋਣਗੇ
ਫ਼ਤਿਹਗੜ੍ਹ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਇਹ ਉਮੀਦਵਾਰ
ਇਸ ਲੋਕ ਸਭਾ ਹਲਕੇ ਵਿਚ ਵੱਡੀਆਂ ਪਾਰਟੀਆਂ ਦੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਕਾਂਗਰਸ ਨੇ ਇਸ ਵਾਰ ਫਿਰ ਤੋਂ ਲੋਕ ਸਭਾ ਹਲਕਾ ਫ਼ਤਿਹਗੜ੍ਹ ਤੋਂ ਅਮਰ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਹਲਕੇ ਵਿਚ ‘ਆਪ’ ਨੇ ਗੁਰਪ੍ਰੀਤ ਸਿੰਘ ਜੀ. ਪੀ., ਭਾਜਪਾ ਨੇ ਗੇਜਾ ਰਾਮ ਵਾਲਮਿਕੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬਿਕਰਮਜੀਤ ਸਿੰਘ ਖਾਲਸਾ ਅਤੇ ਬਸਪਾ ਨੇ ਕੁਲਵੰਤ ਸਿੰਘ ਮਹਿਤੋਂ ਨੂੰ ਮੈਦਾਨ ਵਿਚ ਉਤਾਰਿਆ ਹੈ।
2009 'ਚ ਪਹਿਲੀ ਵਾਰ ਹੋਈਆਂ ਲੋਕ ਸਭਾ ਚੋਣਾਂ
ਇਸ ਦੇ ਨਾਲ ਹੀ ਇੱਥੇ ਪਹਿਲੀ ਵਾਰ 2009 ਵਿੱਚ ਲੋਕ ਸਭਾ ਚੋਣਾਂ ਹੋਈਆਂ ਸਨ। ਫਤਿਹਗੜ੍ਹ ਸਾਹਿਬ 'ਚ ਪਹਿਲੀ ਵਾਰ ਕਾਂਗਰਸ ਨੇ ਚੋਣ ਜਿੱਤੀ ਸੀ। ਇਸ ਲਈ ਕਾਂਗਰਸੀ ਆਗੂ ਸੁਖਦੇਵ ਸਿੰਘ ਫਤਿਹਗੜ੍ਹ ਸਾਹਿਬ ਦੇ ਪਹਿਲੇ ਐੱਮ.ਪੀ. ਉਨ੍ਹਾਂ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਨੂੰ ਹਰਾਇਆ। ਹੁਣ ਤੱਕ ਇਸ ਸੀਟ ਤੋਂ ਕੁੱਲ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ। ਦੋ ਵਾਰ ਇਹ ਸੀਟ ਇੰਡੀਅਨ ਨੈਸ਼ਨਲ ਕਾਂਗਰਸ ਦੇ ਹਿੱਸੇ ਗਈ। 2009 ਵਿੱਚ ਕਾਂਗਰਸ ਦੇ ਸੁਖਦੇਵ ਸਿੰਘ ਲਿਬੜਾ ਤੇ 2019 ਵਿੱਚ ਅਮਰ ਸਿੰਘ ਇਸ ਸੀਟ ਤੋਂ ਚੋਣ ਜਿੱਤ ਕੇ ਸਦਨ ਵਿੱਚ ਪੁੱਜੇ ਸਨ। ਇਸ ਦੇ ਨਾਲ ਹੀ 2014 ਦੀਆਂ ਆਮ ਚੋਣਾਂ ਵਿਚ ਹਰਿੰਦਰ ਸਿੰਘ ਖਾਲਸਾ ਇੱਕ ਵਾਰ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਇਸ ਸੀਟ ਤੋਂ ਲੋਕ ਸਭਾ ਵਿਚ ਪਹੁੰਚੇ ਸਨ।
ਇਹ ਵੀ ਪੜ੍ਹੋ-ਅੱਜ ਤੋਂ ਪੰਜਾਬ ਦੌਰੇ 'ਤੇ ਹੋਣਗੇ CM ਅਰਵਿੰਦ ਕੇਜਰੀਵਾਲ, ਇਨ੍ਹਾਂ ਜ਼ਿਲ੍ਹਿਆਂ 'ਚ ਕਰਨਗੇ ਰੋਡ ਸ਼ੋਅ
ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਰਾਖਵੀਂ
ਜਲੰਧਰ, ਹੁਸ਼ਿਆਰਪੁਰ ਤੇ ਫਰੀਦਕੋਟ ਵਾਂਗ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਰਾਖਵੀਂ ਸੀਟ ਹੈ। ਇਹ ਸੀਟ 2008 ਵਿੱਚ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਦੀ ਹੱਦਬੰਦੀ ਤੋਂ ਬਾਅਦ ਹੋਂਦ ਵਿੱਚ ਆਈ ਸੀ। ਫਤਿਹਗੜ੍ਹ ਸਾਹਿਬ (ਰਿਜ਼ਰਵ) ਦੇ ਅੰਦਰ ਕੁੱਲ 13,96,957 ਵੋਟਰ ਹਨ, ਜਿਨ੍ਹਾਂ ਵਿੱਚ ਮਰਦ ਵੋਟਰਾਂ ਦੀ ਗਿਣਤੀ 7,40,390 ਤੇ ਮਹਿਲਾ ਵੋਟਰਾਂ ਦੀ ਗਿਣਤੀ 6,56,554 ਹੈ। 2014 ਦੀਆਂ ਚੋਣਾਂ ਵਿੱਚ ਇੱਥੇ ਕੁੱਲ 1330 ਪੋਲਿੰਗ ਸਟੇਸ਼ਨ ਬਣਾਏ ਗਏ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਫਤਿਹ ਰੈਲੀ PM ਮੋਦੀ ਦਾ ਵੱਡਾ ਬਿਆਨ, ਕਿਹਾ- 'ਭਾਜਪਾ ਦਾ ਜਿੱਤਣਾ ਤੈਅ ਹੈ'
ਸ਼ਹੀਦਾਂ ਦੀ ਧਰਦੀ ਦੇ ਨਾਂ ਤੋਂ ਮਸ਼ਹੂਰ ਹੈ ਫਤਿਹਗੜ੍ਹ ਸਾਹਿਬ
ਸਿੱਖ ਇਤਿਹਾਸ ਵਿੱਚ ਫਤਿਹਗੜ੍ਹ ਸਾਹਿਬ ਦਾ ਵਿਸ਼ੇਸ਼ ਮਹੱਤਵ ਹੈ। ਇਹ ਸ਼ਹਿਰ ਸਰਹਿੰਦ ਤੋਂ ਲਗਭਗ 5 ਕਿਲੋਮੀਟਰ ਉੱਤਰ ਵੱਲ ਸਥਿਤ ਹੈ। ਫਤਹਿਗੜ੍ਹ ਸਾਹਿਬ ਦਾ ਨਾਂ ਗੁਰੂ ਗੋਬਿੰਦ ਸਿੰਘ ਦੇ ਪੁੱਤਰ ਫਤਿਹ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਫਤਿਹ ਸਿੰਘ ਨੂੰ ਉਸ ਦੇ ਭਰਾ ਜ਼ੋਰਾਵਰ ਸਿੰਘ ਦੇ ਨਾਲ ਕੰਧ 'ਚ ਚਿਣਵਾ ਦਿੱਤਾ ਗਿਆ ਸੀ। ਉਸ ਸਮੇਂ ਫਤਹਿ ਸਿੰਘ ਦੀ ਉਮਰ 7 ਸਾਲ ਅਤੇ ਜ਼ੋਰਾਵਰ ਸਿੰਘ ਦੀ ਉਮਰ 9 ਸਾਲ ਸੀ।
ਸਾਲ |
ਜੇਤੂ |
ਪਾਰਟੀ |
ਵੋਟ |
2009 |
ਸੁਖਦੇਵ ਸਿੰਘ |
ਕਾਂਗਰਸ |
393,557 |
2014 |
ਹਰਿੰਦਰ ਸਿੰਘ ਖਾਲਸਾ |
ਆਮ ਆਦਮੀ ਪਾਰਟੀ |
367,293 |
2019 |
ਅਮਰ ਸਿੰਘ |
ਕਾਂਗਰਸ |
411,651 |
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ 'ਚ ਵਪਾਰੀਆਂ ਦੀ ਮੀਟਿੰਗ ਦੌਰਾਨ ਗਰਜ਼ੇ CM ਕੇਜਰੀਵਾਲ-ਜੇਕਰ 13 MP ਦਿਓਗੇ ਤਾਂ ਮਸਲੇ ਹੱਲ ਹੋਣਗੇ
NEXT STORY