ਚੰਡੀਗੜ੍ਹ : ਦੇਸ਼ ਦੀ ਪਹਿਲੀ ਮਹਿਲਾ ਆਈ. ਪੀ. ਐੱਸ. ਅਫਸਰ ਕਿਰਨ ਬੇਦੀ ਪੰਜਾਬ ਦੇ ਨਵੇਂ ਗਵਰਨਰ ਹੋਣਗੇ। ਇਹ ਦਾਅਵਾ ਪੰਜਾਬ ਭਾਜਪਾ ਦੇ ਬੁਲਾਰੇ ਡਾ. ਕਮਲ ਸੋਈ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਮਹਿਲਾ ਆਈ. ਪੀ. ਐੱਸ. ਕਿਰਨ ਬੇਦੀ ਸੂਬੇ ਦੀ ਅਗਲੀ ਗਵਰਨਰ ਹੋਵੇਗੀ। ਡਾ. ਸੋਈ ਨੇ ਇਸ ਬਾਰੇ ਸੋਸ਼ਲ ਮੀਡੀਆ ਐੱਕਸ (ਪਹਿਲਾਂ ਟਵਿੱਟਰ) ’ਤੇ ਪੋਸਟ ਕੀਤੀ। ਹਾਲਾਂਕਿ ਜਦੋਂ ਭਾਜਪਾ ਬੁਲਾਰੇ ਵਲੋਂ ਪੋਸਟ ਪਾਉਣ ਤੋਂ ਬਾਅਦ ਇਸ ਦੀ ਚਰਚਾ ਛਿੜ ਗਈ ਤਾਂ ਉਨ੍ਹਾਂ ਨੇ ਪੋਸਟ ਡਿਲੀਟ ਕਰ ਦਿੱਤੀ। ਕਿਰਨ ਬੇਦੀ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਅੰਨਾ ਹਜ਼ਾਰੇ ਦੇ ਅੰਦੋਲਨ ਨਾਲ ਜੁੜੇ ਸਨ। ਅੰਦੋਲਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਬਣਾਈ ਲਈ ਤਾਂ ਕਿਰਨ ਬੇਦੀ ਉਨ੍ਹਾਂ ਦੇ ਨਾਲ ਨਹੀਂ ਆਏ ਸਨ।
ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਣ ਵਾਲੇ ਇੰਸਪੈਕਟਰ ’ਤੇ ਵੱਡੀ ਕਾਰਵਾਈ
ਬੇਦੀ ਦਾ ਨਾਮ ਅਜਿਹੇ ਸਮੇਂ ਚਰਚਾ ਵਿਚ ਆਇਆ ਹੈ ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਪਿਛਲੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਖੂਬ ਵਿਵਾਦ ਚੱਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਗਵਰਨਰ ਵਿਚਾਲੇ ਕਈ ਮਸਲਿਆਂ ’ਤੇ ਚਿੱਠੀਆਂ ਦਾ ਦੌਰ ਚੱਲਦਾ ਰਿਹਾ ਹੈ। ਕਿਰਨ ਬੇਦੀ ਇਸ ਤੋਂ ਪਹਿਲਾਂ ਪਾਡੂਚੇਰੀ ਦੀ ਰਾਜਪਾਲ ਰਹਿ ਚੁੱਕੇ ਹਨ। ਹਾਲਾਂਕਿ ਅਜੇ ਤਕ ਕਿਰਨ ਬੇਦੀ ਨੂੰ ਪੰਜਾਬ ਦਾ ਗਵਰਨਰ ਬਣਾਏ ਜਾਣ ਬਾਰੇ ਵਿਚ ਕੋਈ ਅਧਿਕਾਰਕ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ। ਬੇਦੀ ਨੂੰ ਪੰਜਾਬ ਦਾ ਗਵਰਨਰ ਬਣਾਇਆ ਜਾਂਦਾ ਹੈ ਜਾਂ ਨਹੀਂ ਇਹ ਭਵਿੱਖ ਦੇ ਗਰਭ ਵਿਚ ਹੈ ਪਰ ਮੌਜੂਦਾ ਸਮੇਂ ਵਿਚ ਉਨ੍ਹਾਂ ਨੂੰ ਪੰਜਾਬ ਦਾ ਗਵਰਨਰ ਬਣਾਏ ਜਾਣ ਦੀ ਚਰਚਾ ਜ਼ਰੂਰ ਛਿੜ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸ਼ਹਿਰਾਂ ਲਈ ਜਾਰੀ ਹੋਇਆ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਅੱਧੀ ਰਾਤ ਨੂੰ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਣ ਵਾਲੇ ਇੰਸਪੈਕਟਰ ’ਤੇ ਵੱਡੀ ਕਾਰਵਾਈ
NEXT STORY