ਜਲੰਧਰ: ਪੰਜਾਬ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਲਗਾਤਾਰ ਮੋਹਲੇਧਾਰ ਮੀਂਹ ਪੈ ਰਿਹਾ ਹੈ ਅਤੇ ਆਉਣ ਵਾਲੇ ਦੋ ਦਿਨਾਂ ਦੌਰਾਨ ਮੀਂਹ ਦੇ ਜਾਰੀ ਰਹਿਣ ਦੀਆਂ ਸੰਭਾਵਨਾਵਾਂ ਹਨ। ਹੁਸ਼ਿਆਰਪੁਰ ਦੇ ਕੁਝ ਪਿੰਡਾਂ ਵਿੱਚ ਗੜੇਮਾਰੀ ਵੀ ਹੋਈ ਹੈ।ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਸੀਤ ਲਹਿਰ ਜਾਰੀ ਰਹਿਣ ਅਤੇ ਭਾਰੀ ਮੀਂਹ ਦੀ ਸੂਚਨਾ ਦਿੱਤੀ ਗਈ ਹੈ।ਅੱਜ ਸਵੇਰੇ ਭਾਰੀ ਮੀਂਹ ਪੈਣ ਕਾਰਨ ਵਿਜ਼ੀਬਿਲਟੀ ਵੀ ਘੱਟ ਰਹੀ ਅਤੇ ਧੁੰਦ ਪੈਣ ਵਰਗੇ ਹਾਲਾਤ ਬਣੇ ਰਹੇ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਚੰਗਾ ਮੀਂਹ ਪੈਣ ਨਾਲ ਖੁਸ਼ਕ ਮੌਸਮ ’ਤੇ ਠਹਿਰਾਅ ਲੱਗ ਗਿਆ ਹੈ ਅਤੇ ਇਸ ਨੂੰ ਫ਼ਸਲਾਂ ਲਈ ਫ਼ਾਇਦੇਮੰਦ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ
ਦੱਸਣਯੋਗ ਹੈ ਕਿ ਬੀਤੇ ਦਿਨ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਹੋ ਗਿਆ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਧੁੱਪ ਲੱਗਣ ਦੇ ਆਸਾਰ ਸਨ ਪਰ ਅੱਜ ਤੜਕੇ ਤੋਂ ਹੀ ਭਾਰੀ ਮੀਂਹ ਕਾਰਨ ਇਕ ਵਾਰ ਫਿਰ ਤੋਂ ਪਾਰਾ ਹੇਠਾਂ ਡਿੱਗ ਗਿਆ ਹੈ। ਅੱਜ ਸਵੇਰ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲਗਾਤਾਰ ਠੰਡ ਦਾ ਵਧਣਾ ਜਾਰੀ ਹੈ।
ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ 'ਚ ਕੁਤਾਹੀ, ਵੱਡੇ ਅਤੇ ਸਖ਼ਤ ਫ਼ੈਸਲੇ ਲੈਣ ਦੇ ਰੌਂਅ 'ਚ ਕੇਂਦਰ ਸਰਕਾਰ
ਉਧਰ ਹਿਮਾਚਲ ਅਤੇ ਉਤਰਾਖੰਡ ’ਚ ਲਗਾਤਾਰ ਤੀਸਰੇ ਦਿਨ ਵੀ ਬਰਫ਼ਬਾਰੀ ਦਾ ਦੌਰ ਜਾਰੀ ਰਹਿਣ ਨਾਲ ਆਮ ਜਨ-ਜੀਵਨ ਅਸਤ-ਵਿਅਸਤ ਹੋ ਗਿਆ। ਹਿਮਾਚਲ ’ਚ ਸੜਕਾਂ ਬੰਦ ਹੋ ਗਈਆਂ ਹਨ। ਕਈ ਜਗ੍ਹਾ ਟਰਾਂਸਫਾਰਮਰ ਖ਼ਰਾਬ ਹੋਣ ਨਾਲ ਬਿਜਲੀ ਗੁੱਲ ਹੈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋ ਗਈ ਹੈ। ਉਥੇ ਹੀ ਜੰਮੂ-ਕਸ਼ਮੀਰ ’ਚ ਬਰਫ਼ਬਾਰੀ ਅਤੇ ਮੀਂਹ ਦਾ ਦੌਰ ਰੁਕ ਗਿਆ ਹੈ। ਗੁਲਮਰਗ, ਕੁਲਗਾਮ, ਗਾਂਦਰਬਲ ਅਤੇ ਉੱਤਰੀ ਕਸ਼ਮੀਰ ’ਚ ਐੱਲ. ਓ. ਸੀ. ਦੇ ਨਾਲ ਲੱਗਦੇ ਉੱਚੇ ਪਹਾੜੀ ਇਲਾਕਿਆਂ ਤੋਂ ਇਲਾਵਾ ਕਾਰਗਿਲ ਦੇ ਉੱਪਰੀ ਇਲਾਕਿਆਂ ’ਚ ਬਰਫ਼ ਖਿਸਕਣ ਦੇ ਖਦਸ਼ੇ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?
PM ਮੋਦੀ ਦੀ ਸੁਰੱਖਿਆ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਕੈਪਟਨ ਨੂੰ ਦੱਸਿਆ ਭਾਜਪਾ ਦਾ ਤੋਤਾ
NEXT STORY