ਜਲੰਧਰ : ਪੰਜਾਬ ਦੇ ਵਿਚ ਅੱਜ ਦਾ ਦਿਨ ਇਤਿਹਾਸਕ ਆਖਿਆ ਜਾ ਸਕਦਾ ਹੈ, ਜਦੋਂ ਸਿੱਖ ਧਰਮ ਦੀ ਸਰਬਉੱਚ ਅਦਾਲਤ ਮੰਨੇ ਜਾਂਦੇ ਸ੍ਰੀ ਅਕਾਲ ਤਖਤ ਸਾਹਿਬ ਦੀ ਇਤਿਹਾਸਕ ਫਸੀਲ ਤੋਂ ਅਕਾਲੀ ਦਲ ਦੇ ਵੱਡੇ ਵੱਡੇ ਆਗੂਆਂ ਤੋਂ ਲੈ ਕੇ ਵਰਕਰਾਂ ਤੱਕ ਨੂੰ ਸਜ਼ਾ ਸੁਣਾਈ ਗਈ। ਇਸ ਦੌਰਾਨ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਜਿਥੇ ਫਖਰ-ਏ-ਕੌਮ ਐਵਾਰਡ ਵਾਪਸ ਲਿਆ ਗਿਆ ਉਥੇ ਹੀ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਦਲ ਦੇ ਆਗੂਆਂ ਨੂੰ ਸਖਤ ਸਜ਼ਾ ਸੁਣਾਈ ਗਈ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅਕਾਲ ਤਖਤ ਦੀ ਕਾਰਵਾਈ ਦੌਰਾਨ ਕਿਸ-ਕਿਸ ਆਗੂ ਨੂੰ ਸਜ਼ਾ ਸੁਣਾਈ ਗਈ ਹੈ ਤੇ ਅੱਜ ਦੇ ਦਿਨ ਪੂਰਾ ਘਟਨਾਕ੍ਰਮ ਹੋਇਆ ਕੀ। ਤੁਹਾਨੂੰ ਦੱਸਦੇ ਹਾਂ ਇਸ ਮਾਮਲੇ ਨਾਲ ਜੁੜੀ ਹਰ ਖਬਰ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲਿਆ
ਸ੍ਰੀ ਅਕਾਲ ਤਖ਼ਤ ਸਾਹਿਬ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲੈ ਲਿਆ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ 'ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਗੁਨਾਹ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਜਥੇਦਾਰ ਸਾਹਿਬਾਨ ਨੂੰ ਆਪਣੇ ਰਿਹਾਇਸ਼ 'ਤੇ ਬੁਲਾ ਕੇ ਡੇਰਾ ਸੌਦਾ ਸਾਧ ਨੂੰ ਮੁਆਫੀ ਲਈ ਦਬਾਅ ਪਾਇਆ। ਇਸ ਕੰਮ ਵਿਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇਸ ਵਿਚ ਸ਼ਾਮਲ ਸਨ। ਲਿਹਾਜ਼ਾ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਫਖਰ-ਏ-ਕੌਮ ਵਾਪਸ ਲਿਆ ਜਾਂਦਾ ਹੈ।
ਇੱਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੁਖਬੀਰ ਸਿੰਘ ਬਾਦਲ ਗਲ ਵਿੱਚ ਤਖਤੀ ਪਾ ਬਰਛਾ ਫੜ ਬੈਠਣਗੇ ਦਰਬਾਰ ਸਾਹਿਬ ਬਾਹਰ, ਜਾਣੋ ਕੀ ਲੱਗੀ ਪੂਰੀ ਸਜ਼ਾ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਸਜਾ ਦਾ ਐਲਾਨ ਕਰਦਿਆਂ ਕਈ ਵੱਡੇ ਐਲਾਨ ਕੀਤੇ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਜੋ ਸਵਾਲ ਸਿੰਘ ਸਹਿਬਾਨ ਵਲੋਂ ਕੀਤੇ ਗਏ ਉਨ੍ਹਾਂ ਨੇ ਆਪਣੇ ਗੁਨਾਹ ਕਬੂਲ ਕੀਤੇ ਹਨ।ਉਨ੍ਹਾਂ (ਸੁਖਬੀਰ ਬਾਦਲ) ਦੇ ਸਾਥੀਆਂ ਨੇ ਵੀ ਆਪਣੀ ਹਿੱਸੇਦਾਰੀ ਕਬੂਲ ਕੀਤੀ ਗਈ ਹੈ। ਜਿਸ ਕਾਰਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਇਹ ਧਾਰਮਿਕ ਸਜਾ ਲਗਾਈ ਜਾਂਦੀ ਹੈ।
ਇੱਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅਕਾਲੀ ਦਲ ਦੇ ਹਰ ਵਰਕਰ ਨੂੰ ਲੱਗੀ ਤਨਖਾਹ, ਜਾਣੋ ਕੀ ਬੋਲੇ ਜਥੇਦਾਰ ਸਾਹਿਬ
ਅੱਜ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸਜਾ ਦਾ ਐਲਾਨ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਦਲ ਦੇ ਹਰ ਵਰਕਰ ਨੂੰ ਸਜਾ ਲਗਾਈ ਗਈ। ਦਰਅਸਲ ਜਦੋਂ ਜਥੇਦਾਰ ਸਾਹਿਬ ਆਗੂਆਂ ਨੂੰ ਸਜਾ ਦਾ ਐਲਾਨ ਕਰ ਰਹੇ ਸਨ ਤਾਂ ਉਸ ਵੇਲੇ ਜਥੇਦਾਰ ਸਾਹਿਬ ਨੇ ਅਕਾਲੀ ਦਲ ਦੇ ਵਰਕਰਾਂ ਨੂੰ 1 ਲੱਖ 25 ਹਜ਼ਾਰ ਬੂਟੇ ਲਾਉਣ ਲਈ ਆਖਿਆ।
ਇੱਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਜਥੇਦਾਰ ਵਲੋਂ ਨਵੇਂ ਅਕਾਲੀ ਦਲ ਦੇ ਗਠਨ ਦਾ ਹੁਕਮ, ਤਿੰਨ ਦਿਨਾਂ ਚ ਪ੍ਰਵਾਨ ਕੀਤੇ ਜਾਣ ਅਸਤੀਫ਼ੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਜਿੱਥੇ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਸਖ਼ਤ ਸਜ਼ਾ ਲਗਾਈ ਹੈ, ਉਥੇ ਹੀ ਇਕ ਕਮੇਟੀ ਦਾ ਗਠਨ ਕਰਦਿਆਂ ਅਕਾਲੀ ਦਲ ਦੀ ਮੁੜ ਸੁਰਜੀਤੀ ਦਾ ਹੁਕਮ ਦਿੱਤਾ ਹੈ। ਇਸ ਕਮੇਟੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸਤਵੰਤ ਕੌਰ ਨੂੰ ਸ਼ਾਮਲ ਕੀਤਾ ਹੈ। ਜਥੇਦਾਰ ਨੇ ਹੁਕਮ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਨਵੀਂ ਭਰਤੀ ਆਰੰਭੀ ਜਾਵੇ ਅਤੇ ਇਹ ਕਮੇਟੀ ਛੇ ਮਹੀਨਿਆਂ ਦੇ ਅੰਦਰ-ਅੰਦਰ ਪ੍ਰਧਾਨ ਅਤੇ ਹੋਰ ਅਹੁਦਿਆਂ 'ਤੇ ਚੋਣ ਕਰਾਵੇ।
ਇੱਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਅੱਗੇ ਮਜੀਠੀਆ ਨੇ ਹੱਥ ਜੋੜ ਕੇ ਮੰਗੀ ਮੁਆਫ਼ੀ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਤਿਹਾਸਕ ਫ਼ਸੀਲ ਤੋਂ ਸੰਗਤ ਦੇ ਰੂ-ਬ-ਰੂ ਹੁੰਦੇ ਹੋਏ ਸਾਬਕਾ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਕੈਬਨਿਟ ਮੰਤਰੀਆਂ ਨੂੰ ਸਿੱਧੇ ਸਵਾਲ ਕੀਤੇ ਗਏ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੱਥ ਜੋੜ ਕੇ ਮੁਆਫ਼ੀ ਮੰਗੀ।
ਇੱਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਬਦਲੇ ਜਾਣ ਹੈੱਡ ਗ੍ਰੰਥੀ ਗੁਰਮੁਖ ਸਿੰਘ, ਸਿੰਘ ਸਾਹਿਬਾਨ ਦਾ ਹੁਕਮ
ਸ੍ਰੀ ਅਕਾਲ ਤਖ਼ਤ ਵਿਖੇ ਤਨਖ਼ਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਅੱਜ ਇਕੱਤਰਤਾ ਕੀਤੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ।
ਇੱਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਚੰਦੂਮਾਜਰਾ ਨੂੰ ਜਥੇਦਾਰ ਸਾਹਿਬ ਨੇ ਝਿੜਕਿਆ, ਪੜ੍ਹੋ ਕਿਸ ਮਸਲੇ 'ਤੇ ਪਈ ਝਾੜ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਤਿਹਾਸਕ ਫਸੀਲ ਤੋਂ ਸੰਗਤ ਦੇ ਰੂ-ਬ-ਰੂ ਹੁੰਦਿਆਂ ਸਾਬਕਾ ਕੈਬਨਿਟ ਮੰਤਰੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਿੱਧੇ ਸਵਾਲ ਕੀਤੇ ਗਏ। ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣਾ ਗੁਨਾਹ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਜਥੇਦਾਰ ਸਾਹਿਬ ਵੱਲੋਂ ਸਬੂਤ ਪੇਸ਼ ਕਰਨ 'ਤੇ ਉਹ ਘਿਰ ਗਏ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇਹ ਵੀ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਬਲੈਕ ਥੰਡਰ ਵਿਚ ਵੀ ਸ਼ਾਮਲ ਸੀ।
ਇੱਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਢੀਂਡਸਾ ਦਾ ਵੱਡਾ ਕਬੂਲਨਾਮਾ
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਪੰਜ ਸਿੰਘ ਸਾਹਿਬਾਨ ਵੱਲੋਂ ਇਤਿਹਾਸਿਕ ਫਸੀਲ ਤੋਂ ਸੰਗਤ ਦੇ ਰੂ-ਬੂ-ਰੂ ਹੁੰਦਿਆਂ ਸੁਖਦੇਵ ਸਿੰਘ ਢੀਂਡਸਾ ਨੂੰ ਸਵਾਲ ਕੀਤੇ ਗਏ । ਇਸ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪੁੱਛਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ 'ਚ ਸ਼ਹੀਦ ਕਰਨ ਵਾਲੇ ਅਫ਼ਸਰਾਂ ਨੂੰ ਤਰੱਕੀਆਂ ਦਿਵਾਇਆਂ ਜਾਂ ਟਿਕਟਾਂ ਦਿਵਾਇਆਂ ਕਿ ਤੁਸੀਂ ਇਹ ਗੁਨਾਹ ਕੀਤਾ ਹੈ। ਇਸ 'ਤੇ ਢੀਂਡਸਾ ਨੇ ਹਾਮੀ ਭਰੀ।
ਇੱਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਆਗੂਆਂ ਨੂੰ ਸੁਣਾਈ ਪਖਾਨੇ ਸਾਫ਼ ਕਰਨ ਦੀ ਸਜ਼ਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਅੱਜ ਧਾਰਿਮਕ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ ਉਨ੍ਹਾਂ ਸਾਰੇ ਆਗੂਆਂ ਦੇ ਗ਼ਲਾਂ ਵਿੱਚ ਤਖ਼ਤੀਆਂ ਵੀ ਪਾਈਆਂ ਗਈਆਂ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਖਾਨੇ ਸਾਫ਼ ਕਰਨ ਦੀ ਸਜ਼ਾ ਦਾ ਐਲਾਨ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਇਨ੍ਹਾਂ ਫ਼ੈਸਲਿਆਂ ਦੀ ਹਮਾਇਤ ਕੀਤੀ, ਚੁੱਪੀ ਸਾਧੀ ਅਤੇ ਅਹੁਦੇ ਵੀ ਮਾਣੇ, ਉਨ੍ਹਾਂ ਵਿੱਚ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ, ਸਰਬਜੀਤ ਸਿੰਘ, ਸੋਹਣ ਸਿੰਘ ਠੰਡਲ, ਚਰਨਜੀਤ ਸਿੰਘ ਅਤੇ ਆਦੇਸ਼ ਪ੍ਰਤਾਪ ਸਿੰਘ, 3 ਦਸੰਬਰ ਤੋਂ 12 ਤੋਂ ਇੱਕ ਵਜੇ ਤੱਕ ਦਰਬਾਰ ਸਾਹਿਬ ਦੇ ਪ੍ਰਤੱਖ ਅਧੀਨ ਪਖਾਨਿਆਂ ਦੀ ਸਫ਼ਾਈ ਕਰਨਗੇ। ਇਸ ਤੋਂ ਬਾਅਦ ਇਸ਼ਨਾਨ ਕਰਕੇ ਲੰਗਰ ਦੀ ਸੇਵਾ, ਫਿਰ ਨਿਤਨੇਮ ਅਤੇ ਸੁਖਮਨੀ ਸਾਹਿਬ ਦਾ ਪਾਠ ਕਰਨਗੇ।
ਇੱਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਜਥੇਦਾਰ ਵਲੋਂ ਨਵੇਂ ਅਕਾਲੀ ਦਲ ਦੇ ਗਠਨ ਦਾ ਹੁਕਮ, ਤਿੰਨ ਦਿਨਾਂ ਚ ਪ੍ਰਵਾਨ ਕੀਤੇ ਜਾਣ ਅਸਤੀਫ਼ੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਜਿੱਥੇ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਸਖ਼ਤ ਸਜ਼ਾ ਲਗਾਈ ਹੈ, ਉਥੇ ਹੀ ਇਕ ਕਮੇਟੀ ਦਾ ਗਠਨ ਕਰਦਿਆਂ ਅਕਾਲੀ ਦਲ ਦੀ ਮੁੜ ਸੁਰਜੀਤੀ ਦਾ ਹੁਕਮ ਦਿੱਤਾ ਹੈ। ਇਸ ਕਮੇਟੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸਤਵੰਤ ਕੌਰ ਨੂੰ ਸ਼ਾਮਲ ਕੀਤਾ ਹੈ। ਜਥੇਦਾਰ ਨੇ ਹੁਕਮ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਨਵੀਂ ਭਰਤੀ ਆਰੰਭੀ ਜਾਵੇ ਅਤੇ ਇਹ ਕਮੇਟੀ ਛੇ ਮਹੀਨਿਆਂ ਦੇ ਅੰਦਰ-ਅੰਦਰ ਪ੍ਰਧਾਨ ਅਤੇ ਹੋਰ ਅਹੁਦਿਆਂ 'ਤੇ ਚੋਣ ਕਰਾਵੇ।
ਇੱਥੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਆਗੂਆਂ ਨੂੰ ਸੁਣਾਈ ਪਖਾਨੇ ਸਾਫ਼ ਕਰਨ ਦੀ ਸਜ਼ਾ
NEXT STORY