ਫਰੀਦਕੋਟ (ਜਗਦੀਸ਼)-ਸਾਲ 2015 ’ਚ ਬਰਗਾੜੀ ਕਾਂਡ ਦੀ ਘਟਨਾ ਦੇ ਰੋਸ ਵਜੋਂ ਕੋਟਕਪੂਰਾ ਚੌਕ ’ਚ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲਸ ਵੱਲੋਂ ਲਾਠੀਚਾਰਜ ਅਤੇ ਗੋਲ਼ੀਆਂ ਚਲਾਈਆਂ ਗਈਆਂ ਸਨ। ਇਸ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਸ ਬੇਅਦਬੀ ਮਾਮਲਿਆਂ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਕਰ ਰਹੀ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ‘ਸਿਟ’ ਨੇ 7 ਹਜ਼ਾਰ ਪੰਨਿਆਂ ਦਾ ਦੋਸ਼ ਪੱਤਰ ਅਦਾਲਤ ’ਚ ਦਾਖ਼ਲ ਕੀਤਾ ਤਾਂ ਸਿਆਸੀ ਅਤੇ ਪੰਥਕ ਹਲਕਿਆਂ ਵਿਚ ਹਲਚਲ ਹੋਣੀ ਸੁਭਾਵਿਕ ਸੀ ਕਿਉਂਕਿ ਉਕਤ ਦੋਸ਼ ਪੱਤਰ ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਸਮੇਤ ਅਨੇਕਾਂ ਉੱਚ ਪੁਲਸ ਅਫਸਰਾਂ ਦੇ ਨਾਂ ਵੀ ਉਸ ’ਚ ਸ਼ਾਮਲ ਸਨ।
ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਲਿਖਿਆ ਪੱਤਰ, ਕੀਤੀ ਖ਼ਾਸ ਅਪੀਲ
ਉਸ ਸਮੇਂ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ਨੇ ਚਲਾਨ ਰਿਪੋਰਟਾਂ ਨੂੰ ਦੇਖਣ ਅਤੇ ਵਾਚਣ ਤੋਂ ਬਾਅਦ 6 ਮਾਰਚ ਲਈ ਸੁਣਵਾਈ ਦੀ ਤਾਰੀਖ਼ ਦਿੱਤੀ ਸੀ ਪਰ ਅੱਜ ਅਦਾਲਤ ਨੇ ਉਕਤ ਕੇਸ ਦੀ ਸੁਣਵਾਈ ਕਰਦਿਆਂ 23 ਮਾਰਚ ਲਈ ਚਲਾਨ ਰਿਪੋਰਟਾਂ ’ਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ’ਚ ਤਲਬ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ’ਤੇ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ
ਜ਼ਿਕਰਯੋਗ ਹੈ ਕਿ ਚਲਾਨ ਰਿਪੋਰਟਾਂ ’ਚ ‘ਸਿਟ’ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਗੋਲੀਕਾਂਡ ਵਾਲੀ ਘਟਨਾ ਦੇ ਮੁੱਖ ਸਾਜ਼ਿਸ਼ਘਾੜੇ ਦੱਸਿਆ ਗਿਆ ਸੀ, ਜਦਕਿ ਪ੍ਰਕਾਸ਼ ਸਿੰਘ ਬਾਦਲ ਨੂੰ ਮਦਦਗਾਰ ਵਜੋਂ ਨਾਮਜ਼ਦ ਕੀਤਾ ਗਿਆ। ਹੁਣ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ ਸਮੇਤ ਪਰਮਰਾਜ ਉਮਰਾਨੰਗਲ, ਅਮਰ ਸਿੰਘ ਚਾਹਲ, ਸੁਖਮੰਦਰ ਸਿੰਘ ਮਾਨ, ਚਰਨਜੀਤ ਸ਼ਰਮਾ, ਗੁਰਦੀਪ ਸਿੰਘ ਪੰਧੇਰ ਆਦਿ ਨੂੰ 23 ਮਾਰਚ ਲਈ ਸੰਮਨ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਮੁਲਜ਼ਮਾਂ ਵਜੋਂ ਨਾਮਜ਼ਦ ਕੀਤੇ ਗਏ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਐੱਸ. ਐੱਸ. ਪੀ. ਸੁਖਮੰਦਰ ਸਿੰਘ ਮਾਨ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮਾਂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : 1 ਅਪ੍ਰੈਲ ਤੋਂ ਹਾਈਵੇਅ ਤੇ ਐਕਸਪ੍ਰੈਸ-ਵੇਅ ’ਤੇ ਸਫ਼ਰ ਕਰਨਾ ਹੋ ਸਕਦੈ ਮਹਿੰਗਾ, NHAI ਵਧਾਉਣ ਜਾ ਰਿਹੈ ਟੋਲ ਟੈਕਸ ਦਰਾਂ
ਵੱਡੀ ਖ਼ਬਰ : ਪਟਿਆਲਾ ਦੇ ਧਾਰਮਿਕ ਅਸਥਾਨ ’ਤੇ ਦੋ ਸੰਗਠਨ ਹੋਏ ਆਹਮੋ-ਸਾਹਮਣੇ, ਮਾਹੌਲ ਬਣਿਆ ਤਣਾਅਪੂਰਨ
NEXT STORY