ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਨੂੰ ਜਾਇਜ਼ ਦੱਸਣ 'ਤੇ ਇਸ ਪਿੱਛੇ ਸ਼ਰਾਰਤੀ ਅਨਸਰਾਂ ਦਾ ਹੱਥ ਦੱਸਣ ਵਾਲੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਆਪਣੇ ਬਿਆਨ 'ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਪਰ ਦਿੱਤੇ ਵੀਡੀਓ ਲਿੰਕ 'ਤੇ ਕਲਿੱਕ ਕਰਕੇ ਤੁਸੀਂ ਵੀ ਸੁਣੋ ਕੀ ਕਹਿ ਰਹੇ ਹਨ ਸਾਬਕਾ ਵਿਧਾਇਕ ਮਨਤਾਰ ਬਰਾੜ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਕੀ ਬਿਆਨ ਦਿੱਤਾ ਸੀ।
ਇੱਥੇ ਦੱਸ ਦੇਈਏ ਕਿ ਕੋਟਕਪੂਰਾ 'ਚ ਬੇਅਦਬੀ ਦੇ ਵਿਰੋਧ 'ਚ ਬੈਠੀਆਂ ਸਿੱਖ ਸੰਗਤਾਂ 'ਤੇ ਪੁਲਸ ਨੇ ਗੋਲੀ ਚਲਾ ਦਿੱਤੀ ਸੀ, ਇਸ ਗੋਲੀਬਾਰੀ ਵਿਚ ਦੋ ਸਿੱਖ ਨੌਜਵਾਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ, ਜਿਨ੍ਹਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲ ਸਕਿਆ।
ਗੁਆਂਢੀਆਂ ਨੇ ਏ.ਐੱਸ.ਆਈ. ਨੂੰ ਘਰ 'ਚ ਖਿੱਚ ਕੇ ਲਾਈ ਤੌਣੀ (ਵੀਡੀਓ)
NEXT STORY