ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ 3 ਸਾਬਕਾ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਐੱਸ. ਆਈ. ਟੀ. ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ ਆਈ. ਏ. ਐੱਸ. ਅਤੇ 2 ਆਈ. ਪੀ. ਐੱਸ. ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ। ਐੱਸ. ਆਈ. ਟੀ. ਵੱਲੋਂ ਤਿੰਨੇ ਅਧਿਕਾਰੀਆਂ ਨੂੰ 6 ਮਾਰਚ ਨੂੰ ਸੈਕਟਰ-32 ਸਥਿਤ ਪੰਜਾਬ ਪੁਲਸ ਆਫੀਸਰਜ਼ ਇੰਸਟੀਚਿਊਟ ਵਿਖੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਤੋੜੀਆਂ ਗਈਆਂ ਝੁੱਗੀਆਂ, ਕਈ ਸਾਲਾਂ ਤੋਂ ਰਹਿ ਰਹੇ ਪਰਿਵਾਰ ਹੋਏ ਬੇਘਰ (ਤਸਵੀਰਾਂ)
ਦੱਸਣਯੋਗ ਹੈ ਕਿ ਉਕਤ ਦੋਹਾਂ ਆਈ. ਪੀ. ਐੱਸ. ਅਧਿਕਾਰੀਆਂ ਤੋਂ ਐੱਸ. ਆਈ. ਟੀ. ਪਹਿਲਾਂ ਵੀ ਪੁੱਛਗਿੱਛ ਕਰ ਚੁੱਕੀ ਹੈ ਪਰ ਇਹ ਪਹਿਲੀ ਵਾਰ ਹੈ ਕਿ ਸਾਬਕਾ ਮੁੱਖ ਮੰਤਰੀ ਦੇ ਤਤਕਾਲੀ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ ਨੂੰ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਪਾ ਸੈਂਟਰ ਅੰਦਰ ਮਸਾਜ ਦੀ ਆੜ 'ਚ ਗੰਦਾ ਕੰਮ, ਬੰਦ ਕਮਰੇ 'ਚ ਲੱਗਦੀ ਸੀ ਜਿਸਮ ਦੀ ਬੋਲੀ (ਤਸਵੀਰਾਂ)
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਐੱਸ. ਆਈ. ਟੀ. ਨੇ ਫਰੀਦਕੋਟ ਅਦਾਲਤ 'ਚ ਕੋਟਕਪੂਰਾ ਗੋਲੀਕਾਂਡ ਦੇ ਸਬੰਧ 'ਚ ਚਲਾਨ ਪੇਸ਼ ਕੀਤਾ ਸੀ, ਜਿਸ 'ਚ ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਸਣੇ ਹੋਰ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੋਕਾਂ ਨੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ਕੀਤਾ ਜਾਮ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
NEXT STORY