ਫਰੀਦਕੋਟ,(ਜਗਦੀਸ਼ )- ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਅਗਾਊ ਜ਼ਮਾਨਤ ਅੱਜ ਇੱਥੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਸੁਣਵਾਈ ਉਪਰੰਤ ਰੱਦ ਕਰ ਦਿੱਤੀ ਹੈ। ਜਾਣਕਰੀ ਅਨੁਸਾਰ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਖ਼ਿਲਾਫ਼ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕਰ ਕੇ ਸਪਲੀਮੈਂਟਰੀ ਚਲਾਨ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕਰ ਦਿੱਤਾ ਸੀ । ਚਲਾਨ ਪੇਸ਼ ਹੋਣ ਨਾਲ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ, ਜਿਸ ’ਤੇ ਇਲਾਕਾ ਮੈਜਿਸਟ੍ਰੇਟ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸਾਬਕਾ ਡੀ. ਜੀ. ਪੀ. ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਉਹ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ ਹਨ ਅਤੇ ਉਨ੍ਹਾਂ ਨੇ ਆਪਣੇ ਬਚਾਅ ਸੈਸ਼ਨ ਕੋਰਟ ਵਿਚ ਅਗਾਉ ਜ਼ਮਾਨਤ ਦੀ ਅਰਜੀ ਲਗਾ ਦਿੱਤੀ। ਇਸ ਤੋਂ ਪਹਿਲਾਂ ਜਾਂਚ ਟੀਮ ਨੇ ਕੋਟਕਪੂਰਾ ਗੋਲੀਕਾਂਡ ਵਿਚ ਮੁਅੱਤਲੀ ਅਧੀਨ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਐੱਸ. ਪੀ. ਬਲਜੀਤ ਸਿੰਘ ਸਿੱਧੂ, ਡੀ. ਐੱਸ. ਪੀ. ਪਰਮਜੀਤ ਸਿੰਘ ਪੰਨੂ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਖਿਲਾਫ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਸਪੀਕਰ ਤੋਂ ਮੰਗ, ਕਿਸਾਨ ਮਸਲਿਆਂ ’ਤੇ ਚਰਚਾ ਲਈ ਰੱਖੇ ਜਾਣ ਦੋ ਦਿਨ
NEXT STORY