ਫਰੀਦਕੋਟ (ਜਗਦੀਸ਼ )- 2015 ’ਚ ਵਾਪਰੇ ਕੋਟਕਪੂਰਾ ਗੋਲ਼ੀਕਾਂਡ ਦੀ ਸੁਣਵਾਈ ਅੱਜ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਦਨੇਸ਼ ਕੁਮਾਰ ਵਧਵਾ ਦੀ ਅਦਾਲਤ ’ਚ ਹੋਈ। ਸੁਣਵਾਈ ਦੌਰਾਨ ਅੱਜ ਅਦਾਲਤ ’ਚ ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ , ਡੀ. ਆਈ. ਜੀ. ਫਿਰੋਜ਼ਪੁਰ ਅਮਰ ਸਿੰਘ ਚਾਹਿਲ ਸਮੇਤ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ. ਐੱਸ. ਪੀ. ਸੁਖਮਿੰਦਰ ਸਿੰਘ ਮਾਨ , ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਅਤੇ ਬਾਕੀ ਹੋਰ ਮੁਲਜ਼ਮਾਂ ਨੇ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਭੁਗਤੀ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਹਾਈ ਲੈਵਲ ਮੀਟਿੰਗ 'ਚ ਲਏ 4 ਵੱਡੇ ਫ਼ੈਸਲੇ, ਜਾਣੋ ਕੀ ਹੋਣਗੇ ਬਦਲਾਅ
ਜਾਣਕਾਰੀ ਅਨੁਸਾਰ ਇਸ ਗੋਲੀਕਾਂਡ ਦੀ ‘ਸਿਟ’ ਪੁਲਸ ਅਧਿਕਾਰੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਚੁੱਕੀ ਹੈ, ਜਿਸ ’ਚ ਡੀ. ਆਈ. ਜੀ. ਫਿਰੋਜ਼ਪੁਰ ਅਮਰ ਸਿੰਘ ਚਾਹਿਲ ਵੱਲੋਂ ਮਾਣਯੋਗ ਅਦਾਲਤ ’ਚ ਇਕ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਉਸ ਨੂੰ ਆਪਣਾ ਪਾਸਪੋਰਟ ਰੀਨਿਊ ਕਰਵਾਉਣ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਉਸ ਦੇ ਪਾਸਪੋਰਟ ਦੀ ਮਿਆਦ ਲੰਘ ਚੁੱਕੀ ਹੈ ਅਤੇ ਕੇਸ ਚੱਲਣ ਕਾਰਨ ਇਹ ਰੀਨਿਊ ਨਹੀਂ ਹੋ ਰਿਹਾ। ਇਸ ’ਤੇ ਮਾਣਯੋਗ ਅਦਾਲਤ ਵੱਲੋਂ ਦੋਵਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਡੀ. ਆਈ. ਜੀ. ਚਾਹਿਲ ਨੂੰ ਪਾਸਪੋਰਟ ਰੀਨਿਊ ਕਰਨ ਦੀ ਆਗਿਆ ਦੇ ਦਿੱਤੀ ਗਈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੰਗਲ ਦੇ ਸਰਕਾਰੀ ਸਕੂਲ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਲਾਸ 'ਚ ਬੈਠ ਬੱਚਿਆਂ ਨਾਲ ਕੀਤੀ ਗੱਲ
NEXT STORY