ਚੰਡੀਗੜ੍ਹ (ਅਸ਼ਵਨੀ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਵਿਜੀਲੈਂਸ ਭਵਨ, ਐੱਸ. ਏ. ਐੱਸ. ਨਗਰ ਵਿਖੇ ਪਲੇਠੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕੋਟਕਪੂਰਾ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਪੜਤਾਲ ਕਰਨ ਦੇ ਢੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ : ਆਕਸੀਜਨ ਦੀ ਘਾਟ ਕਾਰਨ '5 ਕੋਰੋਨਾ ਮਰੀਜ਼ਾਂ' ਦੀ ਮੌਤ ਦਾ ਅਸਲ ਸੱਚ ਆਇਆ ਸਾਹਮਣੇ
ਇਸ ਤੋਂ ਪਹਿਲਾਂ ਐੱਸ. ਆਈ. ਟੀ. ਇਸ ਸਬੰਧੀ ਪੁਲਸ ਅਤੇ ਕਾਨੂੰਨੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਵੱਖ-ਵੱਖ ਮੀਟਿੰਗਾਂ ਵੀ ਕਰ ਚੁੱਕੀ ਹੈ। ਇਸ ਮਾਮਲੇ ਸਬੰਧੀ ਢੁੱਕਵੇਂ ਸਬੂਤ ਅਤੇ ਜਾਣਕਾਰੀ, ਜੋ ਪਹਿਲਾਂ ਪੇਸ਼ ਨਾ ਕੀਤੇ ਜਾ ਸਕੇ ਹੋਣ, ਇਕੱਤਰ ਕਰਨ ਅਤੇ ਹੋਰ ਕੋਈ ਵੀ ਸੁਝਾਅ ਪ੍ਰਾਪਤ ਕਰਨ ਦੇ ਮਕਸਦ ਨਾਲ ਐੱਸ. ਆਈ. ਟੀ. ਨੇ ਇਕ ਈਮੇਲ newsit2021kotkapuracase0gmail.com ਅਤੇ ਇਕ ਵਟ੍ਸਐਪ ਨੰਬਰ 98759-83237 (ਬਿਨਾਂ ਕਾਲਿੰਗ ਸਹੂਲਤ) ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : 'ਕੋਰੋਨਾ' ਆਫ਼ਤ ਦੌਰਾਨ 'ਬੁੜੈਲ ਜੇਲ੍ਹ' ਦੇ ਕੈਦੀਆਂ ਲਈ ਆਇਆ ਵੱਡਾ ਫ਼ੈਸਲਾ, ਜਾਰੀ ਹੋਏ ਹੁਕਮ
ਅਜਿਹਾ ਇਸ ਮਕਸਦ ਨਾਲ ਕੀਤਾ ਗਿਆ ਹੈ ਕਿ ਉਕਤ ਮਾਮਲੇ ਸਬੰਧੀ ਜਾਣਕਾਰੀ ਦੇਣ ਦਾ ਕੋਈ ਵੀ ਇਛੁੱਕ ਵਿਅਕਤੀ ‘ਸਿੱਟ’ ਨੂੰ ਕੋਈ ਵਿਸ਼ੇਸ਼ ਵੇਰਵੇ ਜਾਂ ਦਸਤਾਵੇਜ਼ ਪੇਸ਼ ਕਰ ਸਕੇ ਅਤੇ ਮਾਮਲੇ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਰਪੱਖ ਜਾਂਚ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਕੋਰੋਨਾ ਕਹਿਰ : ਪਟਿਆਲਾ ਦੇ 'ਰਾਜਿੰਦਰਾ ਹਸਪਤਾਲ' ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਐੱਸ. ਆਈ. ਟੀ. ਨੇ ਭਰੋਸਾ ਦਿੱਤਾ ਹੈ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਥਾਣਾ ਕੋਟਕਪੂਰਾ ਵਿਖੇ ਦਰਜ ਐੱਫ਼. ਆਈ. ਆਰ. (ਨੰ. 192 ਮਿਤੀ 14-10-2015 ਅਤੇ ਨੰ. 129 ਮਿਤੀ 07-08-2018) ਸਬੰਧੀ ਜਾਂਚ ਜਿੰਨੀ ਛੇਤੀ ਸੰਭਵ ਹੋ ਸਕੇ, ਕੀਤੀ ਜਾਵੇਗੀ ਤਾਂ ਜੋ ਇਸ ਨੂੰ ਢੁੱਕਵੇਂ ਸਮੇਂ ਅੰਦਰ ਤਰਕਪੂਰਨ ਸਿੱਟੇ ’ਤੇ ਲਿਜਾਇਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਦੁਖਦਾਇਕ ਖ਼ਬਰ: ਆਪ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਤੇ ਦੋ ਦੋਸਤਾਂ ਦੀ ਭਿਆਨਕ ਸੜਕ ਹਾਦਸੇ ’ਚ ਮੌਤ
NEXT STORY