ਚੰਡੀਗੜ੍ਹ (ਬਿਊਰੋ) : ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (PSIDC) ਦੇ ਨਵ-ਨਿਯੁਕਤ ਚੇਅਰਮੈਨ ਜਸਵੀਰ ਸਿੰਘ ਕੁਦਨੀ ਨੇ ਬੁੱਧਵਾਰ ਇੱਥੇ ਉਦਯੋਗ ਭਵਨ ਵਿਖੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ 'ਚ ਅਹੁਦਾ ਸੰਭਾਲਿਆ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਵੈਦ ਨੂੰ 20 ਮਾਰਚ ਤੱਕ ਕੀਤਾ ਤਲਬ
ਕੈਬਨਿਟ ਮੰਤਰੀਆਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਜਸਵੀਰ ਸਿੰਘ ਕੁਦਨੀ ਸੂਬੇ 'ਚ ਉਦਯੋਗਾਂ ਨੂੰ ਉੱਚਾ ਚੁੱਕਣ ਲਈ ਠੋਸ ਉਪਰਾਲੇ ਕਰਨ ਦੇ ਨਾਲ-ਨਾਲ ਉਦਯੋਗਾਂ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਸਖ਼ਤ ਮਿਹਨਤ ਕਰਨਗੇ। ਇਸ ਮੌਕੇ ਜਸਵੀਰ ਸਿੰਘ ਕੁਦਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
NIA ਵੱਲੋਂ ਜੰਮੂ-ਕਸ਼ਮੀਰ ਤੇ ਪੰਜਾਬ 'ਚ ਛਾਪੇਮਾਰੀ, ਪਾਕਿ 'ਚੋਂ ਰਚੀ ਸਾਜ਼ਿਸ਼ ਨਾਲ ਜੁੜੇ 12 ਸ਼ੱਕੀ ਵਿਅਕਤੀਆਂ ਦੀ ਪਛਾਣ
NEXT STORY