ਚੰਡੀਗੜ੍ਹ : ਪਾਰਟੀ ਵਲੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਸਸਪੈਂਡ ਕੀਤੇ ਜਾਣ ਤੋਂ ਬਾਅਦ ਜ਼ੀਰਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੀ ਸਰਕਾਰ ਖਿਲਾਫ ਕੁਝ ਨਹੀਂ ਕਿਹਾ ਅਤੇ ਉਨ੍ਹਾਂ ਦੀ ਲੜਾਈ ਨਸ਼ਿਆਂ ਅਤੇ ਭ੍ਰਿਸ਼ਟ ਪੁਲਸ ਅਫਸਰਾਂ ਖਿਲਾਫ ਹੈ। ਜਾਖੜ ਵਲੋਂ ਇਹ ਕਹੇ ਜਾਣ ਤੋਂ ਬਾਅਦ ਕਿ ਜ਼ੀਰਾ ਨੇ ਮੇਰੇ ਨਾਲ ਕੋਈ ਗੱਲ ਨਹੀਂ ਕੀਤੀ 'ਤੇ, ਉਨ੍ਹਾਂ ਜਵਾਬ ਦਿੱਤਾ ਕਿ ਮੈਂ ਆਪਣੀ ਸਫਾਈ ਲੈ ਕੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਸਾਬ੍ਹ ਕੋਲ ਵੀ ਗਿਆ ਸੀ ਅਤੇ ਆਪਣਾ ਪੱਖ ਲਿਖਤੀ ਰੂਪ ਵਿਚ ਵੀ ਰੱਖ ਚੁੱਕਾ ਹਾਂ ਪਰ ਬਾਵਜੂਦ ਉਨ੍ਹਾਂ ਮੇਰੀ ਸੁਣਵਾਈ ਨਹੀਂ ਕੀਤੀ ਪਰ ਬਾਵਜੂਦ ਇਸ ਦੇ ਮੈਂ ਪਾਰਟੀ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ।
ਜ਼ੀਰਾ ਨੇ ਮੁੜ ਸਾਫ ਕੀਤਾ ਕਿ ਮੇਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਨਾਲ ਕੋਈ ਸ਼ਿਕਾਇਤ ਨਹੀਂ ਹੈ। ਮੇਰੀ ਲੜਾਈ ਸਿਰਫ ਭ੍ਰਿਸ਼ਟ ਅਫਸਰਾਂ ਤੇ ਨਸ਼ਿਆਂ ਖਿਲਾਫ ਹੈ। ਜ਼ੀਰਾ ਨੇ ਕਿਹਾ ਕਿ ਮੈਂ ਕਾਂਗਰਸ ਦਾ ਸੱਚਾ ਸਿਪਾਹੀ ਹਾਂ, ਸੀ ਤੇ ਰਹਾਂਗਾ ਵੀ।
ਕੁਲਬੀਰ ਜ਼ੀਰਾ ਕਾਂਗਰਸ 'ਚੋਂ ਮੁਅੱਤਲ (ਵੀਡੀਓ)
NEXT STORY