ਚੰਡੀਗੜ੍ਹ : ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਬਗਾਵਤੀ ਝੰਡਾ ਚੁੱਕਣ ਤੋਂ ਬਾਅਦ ਸੂਬਾ ਕਾਂਗਰਸ ਕਮੇਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਾਂਗਰਸ ਕਮੇਟੀ ਨੇ ਜ਼ੀਰਾ ਨੂੰ ਨੋਟਿਸ ਭੇਜ ਕੇ ਜਵਾਬ-ਤਲਬੀ ਕੀਤੀ ਹੈ। ਦਰਅਸਲ ਜ਼ੀਰਾ ਨੇ ਬੀਤੇ ਦਿਨੀਂ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਦੇ ਹੋਏ ਨਸ਼ਿਆਂ ਦਾ ਕਾਲੇ ਕਾਰੋਬਾਰ ਵਿਚ ਅਫਸਰਾਂ ਅਤੇ ਪ੍ਰਭਾਵਸ਼ਾਲੀ ਲੋਕਾਂ ਦੀ ਮਿਲੀਭੁਗਤ ਦੇ ਦੋਸ਼ ਲਗਾਏ ਸਨ।
ਕਾਂਗਰਸ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ 'ਤੇ ਕੀਤੇ ਜਾਂਦੇ ਦਾਅਵਿਆਂ 'ਤੇ ਜ਼ੀਰਾ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚੋਂ ਨਸ਼ਾ ਖਤਮ ਕਰਨ 'ਚ ਪੂਰੀ ਤਰ੍ਹਾਂ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ 'ਚ ਕੁੱਝ ਕਾਲੀਆਂ ਭੇਡਾਂ ਅਜਿਹੀਆਂ ਹਨ, ਜਿਨ੍ਹਾਂ 'ਚ ਫਿਰੋਜ਼ਪੁਰ ਦਾ ਆਈ. ਜੀ. ਮੁਖਵਿੰਦਰ ਸਿੰਘ ਛੀਨਾ ਵੀ ਸ਼ਾਮਲ ਹੈ।
ਮਾਘੀ ਦੇ ਦਿਹਾੜੇ 'ਤੇ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀਆਂ ਰੌਣਕਾਂ (ਵੀਡੀਓ)
NEXT STORY