ਚੰਡੀਗੜ੍ਹ (ਮਨਮੋਹਨ, ਵਰੁਣ) : ਲੰਬੀ ਖਿੱਚੋਤਾਣ ਤੋਂ ਬਾਅਦ ਪਾਰਟੀ 'ਚੋਂ ਮੁਅੱਤਲ ਕੀਤੇ ਗਏ ਕੁਲਬੀਰ ਜ਼ੀਰਾ ਨੂੰ ਪਾਰਟੀ ਪ੍ਰਧਾਨ ਸੁਨੀਲ ਜਾਖੜ ਵਲੋਂ ਮੁੜ ਬਹਾਲ ਕਰ ਦਿੱਤਾ ਗਿਆ ਹੈ। ਨਸ਼ਿਆਂ ਦੇ ਮਾਮਲੇ ਵਿਚ ਪਾਰਟੀ ਖਿਲਾਫ ਝੰਡਾ ਚੁੱਕਣ ਵਾਲੇ ਕੁਲਬੀਰ ਜ਼ੀਰਾ ਨੂੰ ਪਾਰਟੀ ਨੇ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਇਸ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਜ਼ੀਰਾ ਵਿਚਾਲੇ ਮੀਟਿੰਗ ਵੀ ਹੋਈ ਸੀ। ਇਥੇ ਹੀ ਬਸ ਇਹ ਮਨ-ਮੁਟਾਵ ਇਥੋਂ ਤਕ ਵੱਧ ਗਿਆ ਸੀ ਕਿ ਜ਼ੀਰਾ ਨੂੰ ਕੈਪਟਨ ਅਮਰਿੰਦਰ ਸਿੰਘ ਤੇ ਵਿਧਾਇਕਾਂ ਵਿਚਾਲੇ ਹੋਈ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਸੀ ਹੋਣ ਦਿੱਤਾ ਗਿਆ। ਸ਼ੁੱਕਰਵਾਰ ਨੂੰ ਸੁਨੀਲ ਜਾਖੜ ਵਲੋਂ ਜ਼ੀਰਾਂ ਨਾਲ ਮੁਲਾਕਾਤ ਤੋਂ ਬਾਅਦ ਜ਼ੀਰਾ ਨੂੰ ਮੁੜ ਬਹਾਲ ਕਰ ਦਿੱਤਾ ਗਿਆ।
ਦਰਅਸਲ ਜ਼ੀਰਾ ਨੇ ਬੀਤੇ ਦਿਨੀਂ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਦੇ ਹੋਏ ਨਸ਼ਿਆਂ ਦੇ ਕਾਲੇ ਕਾਰੋਬਾਰ ਵਿਚ ਅਫਸਰਾਂ ਅਤੇ ਪ੍ਰਭਾਵਸ਼ਾਲੀ ਲੋਕਾਂ ਦੀ ਮਿਲੀਭੁਗਤ ਦੇ ਦੋਸ਼ ਲਗਾਏ ਸਨ। ਕਾਂਗਰਸ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ 'ਤੇ ਕੀਤੇ ਜਾਂਦੇ ਦਾਅਵਿਆਂ 'ਤੇ ਜ਼ੀਰਾ ਨੇ ਸਵਾਲ ਚੁੱਕਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚੋਂ ਨਸ਼ਾ ਖਤਮ ਕਰਨ 'ਚ ਪੂਰੀ ਤਰ੍ਹਾਂ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ 'ਚ ਕੁੱਝ ਕਾਲੀਆਂ ਭੇਡਾਂ ਅਜਿਹੀਆਂ ਹਨ, ਜਿਨ੍ਹਾਂ 'ਚ ਫਿਰੋਜ਼ਪੁਰ ਦਾ ਆਈ. ਜੀ. ਮੁਖਵਿੰਦਰ ਸਿੰਘ ਛੀਨਾ ਵੀ ਸ਼ਾਮਲ ਹੈ, ਜਿਸ ਤੋਂ ਬਾਅਦ ਪਾਰਟੀ ਨੇ ਜ਼ੀਰਾ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਮਿਲਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਸੀ।
'ਰਣਜੀਤ ਕਮਿਸ਼ਨ ਮਾਮਲੇ' 'ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ
NEXT STORY