ਗੁਰਦਾਸਪੁਰ (ਜੀਤ ਮਠਾਰੂ) - ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ’ਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਯੋਜਿਤ ਮੀਟਿੰਗ ਸਬੰਧੀ ਜ਼ਿਲ੍ਹੇ ਦੇ 5 ਵਿਧਾਇਕਾਂ ਨੂੰ ਕੋਈ ਸੱਦਾ ਨਾ ਦਿੱਤੇ ਜਾਣ ਕਾਰਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ’ਚ ‘ਬਦਲਾਅ’ ਦੇ ਵਾਅਦੇ ਨਾਲ ਸੱਤਾ ’ਚ ਆਈ ਪੰਜਾਬ ਸਰਕਾਰ ਦਾ ਅਸਲ ਅਤੇ ਝੂਠਾ ਰੂਪ ਗੁਰਦਾਸਪੁਰ ਜ਼ਿਲ੍ਹੇ ’ਚ ਸਪੱਸ਼ਟ ਰੂਪ ਵਿਚ ਨਜ਼ਰ ਆਇਆ ਹੈ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਸਰਕਾਰ ਦੇਵੇਗੀ ‘ਵਾਰਿਸ ਸ਼ਾਹ’ ਐਵਾਰਡ!
ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ’ਚ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤ ਭਵਨ ’ਚ ਮੀਟਿੰਗ ਰੱਖੀ ਸੀ। ਹੈਰਾਨੀ ਦੀ ਗੱਲ ਹੈ ਕਿ ਉਹ ਖੁਦ ਹਲਕਾ ਕਾਦੀਆਂ ਦੇ ਵਿਧਾਇਕ ਹਨ ਅਤੇ ਵਿਰੋਧੀ ਧਿਰ ਦੇ ਨੇਤਾ ਵੀ ਹਨ। ਇਸ ਦੇ ਬਾਵਜੂਦ ਨਾਂ ਤਾਂ ਉਨ੍ਹਾਂ ਨੂੰ ਇਸ ਮੀਟਿੰਗ ’ਚ ਸ਼ਾਮਲ ਹੋਣ ਲਈ ਸੂਚਨਾ ਦਿੱਤੀ ਗਈ ਅਤੇ ਨਾ ਹੀ ਗੁਰਦਾਸਪੁਰ, ਦੀਨਾਨਗਰ, ਡੇਰਾ ਬਾਬਾ ਨਾਨਕ, ਫਤਿਹਗੜ੍ਹ ਚੂੜੀਆਂ ਦੇ ਕਾਂਗਰਸੀ ਵਿਧਾਇਕਾਂ ਨੂੰ ਮੀਟਿੰਗ ’ਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ।
ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ
ਬਾਜਵਾ ਨੇ ਕਿਹਾ ਕਿ ਚੁਣੇ ਹੋਏ ਵਿਧਾਇਕਾਂ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਸਰਕਾਰ ਗੁਰਦਾਸਪੁਰ ਜ਼ਿਲ੍ਹੇ ਦੇ ਲੋਕਾਂ ਵੱਲੋਂ ਦਿੱਤੇ ਫਤਵੇ ਦਾ ਨਿਰਾਦਰ ਕਰ ਰਹੀ ਹੈ। ਸਾਰੇ ਹਲਕਿਆਂ ਵਿਚ ਹੀ ਅਜਿਹਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਪ੍ਰੋਟੋਕੋਲ, ਅਧਿਕਾਰਾਂ ਅਤੇ ਵਿਸੇਸ ਅਧਿਕਾਰਾਂ ਦੀ ਘੋਰ ਉਲੰਘਣਾ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਅਸਲ ‘ਬਦਲਾਅ’ ਨੂੰ ਜ਼ਮੀਨੀ ਹਕੀਕਤ ’ਤੇ ਲਿਆਉਣ ਅਤੇ ਚੁਣੇ ਹੋਏ ਨੁਮਾਇੰਦਿਆਂ ਦੇ ਪ੍ਰੋਟੋਕੋਲ ਨੂੰ ਬਹਾਲ ਕੀਤਾ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਚਾਹੀਦਾ ਹੈ ਕਿ ਉਹ ਵਿਧਾਨ ਸਭਾ ਦੇ ਮੈਂਬਰਾਂ ਦੇ ਅਧਿਕਾਰਾਂ ਅਤੇ ਵਿਸ਼ੇਸ਼ ਅਧਿਕਾਰਾਂ ਦੇ ਰਖਵਾਲੇ ਵਜੋਂ ਇਸ ਦਾ ਨੋਟਿਸ ਲੈਣ।
ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ
ਭਾਜਪਾ ਦੇ ‘ਸੰਨੀ ਦਿਓਲ’ ਨੇ ਰਾਸ਼ਟਰਪਤੀ ਚੋਣਾਂ ’ਚ ਨਹੀਂ ਪਾਈ ਵੋਟ, ਜਾਣੋ ਕੀ ਹੈ ਕਾਰਨ
NEXT STORY