ਚੰਡੀਗੜ੍ਹ/ਕੇਵੜੀਆ (ਗੁਜਰਾਤ) : ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ 'ਚ ਇਕ ਵੱਡੀ ਕ੍ਰਾਂਤੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵੱਲੋਂ ਸਮਰ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸ਼ੋਤਮ ਰੁਪਾਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਅਕਾਲੀ ਦਲ ਨੇ 'ਆਪ' ਸਰਕਾਰ ਵੱਲੋਂ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਦਾ ਕੀਤਾ ਸਵਾਗਤ, ਕਹੀ ਇਹ ਗੱਲ
ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਬੇਸਹਾਰਾ 1.40 ਲੱਖ ਪਸ਼ੂ ਘੁੰਮ ਰਹੇ ਹਨ, ਜਿਨ੍ਹਾਂ ਦੀ ਸਾਂਭ-ਸੰਭਾਲ ਲਈ ਉਨ੍ਹਾਂ ਸ਼ੈੱਡਾਂ, ਹਰੇ ਚਾਰੇ ਅਤੇ ਸਾਈਲੇਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਨੂੰ ਦੇਣ ਦੀ ਅਪੀਲ ਕੀਤੀ। ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਕੀਤੀ ਤਾਂ ਜੋ ਕਿਸੇ ਵੀ ਪਸ਼ੂ ਦੀ ਕੁਦਰਤੀ ਮੌਤ ਦੀ ਭਰਪਾਈ ਕਰਨ ਲਈ ਪਸ਼ੂ ਪਾਲਕਾਂ ਨੂੰ ਮੁਆਵਜ਼ੇ ਵਜੋਂ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਵੱਲੋਂ ਰਾਜੋਆਣਾ ਦੀ ਰਿਹਾਈ ਦੀ ਮੰਗ 'ਤੇ ਭੜਕੇ ਰਵਨੀਤ ਬਿੱਟੂ, ਦਿੱਤਾ ਵੱਡਾ ਬਿਆਨ
ਇਸ ਸਮਰ ਮੀਟ 'ਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਘਰ-ਘਰ ਮੁਹੱਈਆ ਕਰਵਾਉਣ ਬਾਰੇ ਵੀ ਵੱਖ-ਵੱਖ ਮਾਹਿਰਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰੋਡ ਮੈਪ ਤਿਆਰ ਕਰਨ ਸਬੰਧੀ ਅਤੇ ਪਸ਼ੂ ਪਾਲਕਾਂ ਨੂੰ ਇਸ ਬਾਰੇ ਸਿਖਲਾਈ ਦੇਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਨਿਰਦੇਸ਼ਕ ਡਾ. ਸੁਭਾਸ਼ ਚੰਦਰ ਗੋਇਲ ਨੇ ਵੀ ਇਸ ਸਮਰ ਮੀਟ ਵਿਚ ਭਾਗ ਲਿਆ।
ਇਹ ਵੀ ਪੜ੍ਹੋ : 3 ਲੱਖ ਕਰੋੜ ਦੇ ਕਰਜ਼ੇ ਦੇ ਮਾਮਲੇ ਦੀ ਗਹਿਰਾਈ ਨਾਲ ਹੋਵੇਗੀ ਜਾਂਚ : ਮੰਤਰੀ ਹਰਭਜਨ ਸਿੰਘ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
27 ਕਰੋੜ ਈ-ਸ਼੍ਰਮ ਕਾਰਡ ਧਾਰਕਾਂ ਨੂੰ ਮਿਲਣਗੀਆਂ ਕੇਂਦਰ ਸਰਕਾਰ ਦੀਆਂ ਸਾਰੀਆਂ ਸਹੂਲਤਾਂ : ਐਡਵੋਕੇਟ ਸਿੱਧੂ
NEXT STORY