ਬਟਾਲਾ (ਬੇਰੀ)- ਬਟਾਲਾ ’ਚ ਸਰਪੰਚਾਂ ਤੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਅਕਾਲੀ ਲੀਡਰਸ਼ਿਪ ਨੂੰ ਸੁਣਾਈ ਸਜ਼ਾ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਵਲੋਂ ਇਤਿਹਾਸਕ ਫੈਸਲਾ ਸੁਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਸਾਥੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਆਪਣੇ ਸਾਰੇ ਗੁਨਾਹ ਕਬੂਲ ਲਏ ਹਨ, ਜਿਸ ਤੋਂ ਇਹ ਗੱਲ ਸਿੱਧ ਹੋ ਗਈ ਹੈ ਕਿ ਉਹ ਪਿਛਲੇ 15 ਸਾਲਾਂ ਤੋਂ ਸਿੱਖ ਕੌਮ ਨਾਲ ਝੂਠ ਬੋਲ ਰਹੇ ਸਨ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਦਲ ਪਰਿਵਾਰ ਵਲੋਂ ਅਕਾਲੀ ਦਲ ਤੇ ਪੰਥ ਨੂੰ ਜੋ ਆਪਣੀਆਂ ਨਿੱਜੀ ਤੇ ਸਿਆਸੀ ਲੋੜਾਂ ਲਈ ਵਰਤਿਆ ਗਿਆ ਹੈ, ਦੀ ਸਭ ਸੱਚਾਈ ਹੁਣ ਲੋਕਾਈ ਦੇ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਏ ਐਲਾਨੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਬਰਗਾੜੀ ਕਾਂਡ, ਬੇਅਦਬੀਆਂ ਅਤੇ ਹੋਰ ਗੁਨਾਹਾਂ ਬਾਰੇ, ਜੋ 15 ਸਾਲ ਸੰਗਤ ਨਾਲ ਝੂਠ ਬੋਲੇ ਗਏ ਸਨ, ਉਨ੍ਹਾਂ ਦਾ ਹੁਣ ਨਿਤਾਰਾ ਹੋ ਗਿਆ ਹੈ।
ਇਹ ਵੀ ਪੜ੍ਹੋ- ਨੌਜਵਾਨ ਨੇ ਖਾਣ ਨੂੰ ਦਿੱਤਾ 'ਬਿਸਕੁਟ', ਜਦੋਂ ਅੱਖ ਖੁੱਲ੍ਹੀ ਤਾਂ ਆਪਣੇ-ਆਪ ਨੂੰ ਇਸ ਹਾਲ 'ਚ ਦੇਖ ਕੁੜੀ ਦੇ ਉੱਡ ਗਏ ਹੋਸ਼...
ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਵਲੋਂ ਆਪਣੇ ਗੁਨਾਹ ਕਬੂਲ ਲੈਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ ’ਤੇ ਸਿਆਸਤ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਸਮੁੱਚੀ ਸੰਗਤ ਖੁਸ਼ ਹੈ।
ਇਸ ਮੌਕੇ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੀ ਸ੍ਰੀ ਅਕਾਲ ਤਖਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਆਗੂ ਦੇ ਗੁਨਾਹਾਂ ਦਾ ਸੱਚ ਹੁਣ ਸਭ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਇਹ ਲੀਡਰਸ਼ਿਪ ਹੁਣ ਲੋਕਾਂ ਵਿਚ ਆਪਣਾ ਭਰੋਸਾ ਗਵਾ ਚੁੱਕੀ ਹੈ ਅਤੇ ਹੁਣ ਇਨ੍ਹਾਂ ਅਕਾਲੀਆਂ ਨੂੰ ਸਿਆਸਤ ਕਰਨ ਦਾ ਕੋਈ ਹੱਕ ਨਹੀਂ ਰਿਹਾ ਹੈ।
ਇਹ ਵੀ ਪੜ੍ਹੋ- ਸੜਕ ਕੰਢੇ ਤੜਫ਼-ਤੜਫ਼ ਮਰ ਗਿਆ ਬੰਦਾ, ਕਿਸੇ ਨਾ ਕੀਤੀ ਮਦਦ, ਸਭ ਬਣਾਉਂਦੇ ਰਹੇ 'ਵੀਡੀਓ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਅਮਰੀਕਾ ’ਚ ਮੌਤ
NEXT STORY