ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ਅੱਜ ਬਟਾਲਾ ਵਿਖੇ ਸਬਜ਼ੀ ਮੰਡੀ ਲਈ ਨਵਾਂ ਸ਼ੈੱਡ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਉਥੇ ਹੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਬੋਧਨ 'ਚ ਵਿਰੋਧੀ ਰਾਜਨੀਤਕ ਪਾਰਟੀਆਂ 'ਤੇ ਸਖਤ ਸ਼ਬਦੀ ਵਾਰ ਕੀਤੇ ਅਤੇ ਕਿਹਾ ਕਿ ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਨਟ੍ਰੇਂਡ ਡਰਾਈਵਰ ਆਖਦੇ ਹਨ ਅਤੇ ਉਹੀ ਭਗਵੰਤ ਮਾਨ ਨੇ ਇਕ ਸਾਲ 'ਚ ਉਹ ਕਰ ਦਿੱਤਾ, ਜੋ ਕਦੇ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਸਰਕਾਰ ਨੇ ਨਹੀਂ ਕੀਤਾ। ਧਾਲੀਵਾਲ ਦਾ ਕਹਿਣਾ ਸੀ ਕਿ ਸਾਢੇ 4 ਸਾਲਾਂ 'ਚ ਸਾਰੇ ਕੀਤੇ ਵਾਅਦੇ ਪੂਰੇ ਕਰਕੇ ਪੰਜਾਬੀਆਂ ਅੱਗੇ ਉਨ੍ਹਾਂ ਦੀ ਸਰਕਾਰ ਆਪਣਾ ਰਿਪੋਰਟ ਕਾਰਡ ਰੱਖੇਗੀ।
ਇਹ ਵੀ ਪੜ੍ਹੋ : ਫੈਕਟਰੀ 'ਚ ਅੱਗ ਲੱਗਣ ਦੇ ਮਾਮਲੇ 'ਚ ਮੈਜਿਸਟ੍ਰੇਟ ਨੇ ਜਾਂਚ ਦੇ ਦਿੱਤੇ ਹੁਕਮ, 3 ਦੀ ਹੋਈ ਸੀ ਮੌਤ
ਪੰਚਾਇਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਸਾਲ ਉਨ੍ਹਾਂ ਦੀ ਸਰਕਾਰ ਦਾ ਹੋ ਗਿਆ ਹੈ ਅਤੇ ਉਨ੍ਹਾਂ ਵੱਲੋਂ ਜੋ ਵਾਅਦੇ ਕੀਤੇ ਗਏ ਹਨ, ਉਨ੍ਹਾਂ ਨੂੰ ਪੂਰਾ ਕੀਤਾ ਹੈ। ਪਿਛਲੀਆਂ ਸਰਕਾਰਾਂ 'ਚ ਕਦੇ ਵੀ ਅਜਿਹਾ ਕੰਮ ਨਹੀਂ ਹੋਇਆ, ਜੋ ਅਤੇ ਦੀ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਹੋਰ ਮੁੱਦਿਆਂ 'ਤੇ ਜਵਾਬ ਦਿੱਤੇ। ਜਲੰਧਰ ਨੇੜੇ ਕਰਤਾਰਪੁਰ ਵਿਖੇ ਜੰਗ-ਏ-ਸ਼ਹੀਦੀ ਸਮਾਰਕ 'ਚ ਕੀਤੀ ਜਾ ਰਹੀ ਜਾਂਚ 'ਤੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦਾ ਸਨਮਾਨ ਕਰਦੀ ਹੈ, ਜੇਕਰ ਸ਼ਹੀਦੀ ਸਮਾਰਕ ਬਣਾਉਣ 'ਚ ਗੜਬੜ ਸਾਹਮਣੇ ਆਈ ਤਾਂ ਸਰਕਾਰ ਸਖਤ ਕਾਰਵਾਈ ਕਰੇਗੀ। ਇਸ ਦੇ ਨਾਲ ਹੀ ਇਕ ਨਿੱਜੀ ਚੈਨਲ 'ਤੇ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਇੰਟਰਵਿਊ ਹੋਣ ਦੇ ਮਾਮਲੇ ਦੇ ਸਵਾਲ 'ਤੇ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਜੇਲ੍ਹ ਦਾ ਨਹੀਂ ਹੈ, ਇਸ ਬਾਰੇ ਉਹ ਕੋਈ ਟਿੱਪਣੀ ਨਹੀਂ ਕਰਨਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਉਜੜਿਆ ਪਰਿਵਾਰ, ਬੁਢਲਾਡਾ 'ਚ ਵਿਆਹ ਤੋਂ ਕਰੀਬ 4 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
NEXT STORY