ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ 31 ਮਈ ਤੱਕ ਜ਼ਮੀਨ ਛੱਡਣ ਦੀ ਅਪੀਲ ਕੀਤੀ ਹੈ। ਧਾਲੀਵਾਲ ਨੇ ਕਿਹਾ ਕਿ 31 ਮਈ ਤੱਕ ਕਬਜ਼ਾ ਛੱਡਣ ਵਾਲਿਆਂ 'ਤੇ ਕੋਈ ਕਾਰਵਾਈ ਨਹੀਂ ਹੋਵੇਗੀ। ਇੱਥੋਂ ਤੱਕ ਕਿ ਕਿਸੇ ਦਾ ਘਰ ਵੀ ਢਾਹਿਆ ਨਹੀਂ ਜਾਵੇਗਾ ਪਰ 1 ਜੂਨ ਤੋਂ ਕਬਜ਼ਾ ਧਾਰਕਾਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ। ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਧਾਲੀਵਾਲ ਨੇ ਦੱਸਿਆ ਕਿ 14 ਮਈ ਤੋਂ ਸਰਕਾਰ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਫਿਰ ਤੋਂ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਤਹਿਤ 3-4 ਦਿਨਾਂ 'ਚ 469 ਏਕੜ ਜ਼ਮੀਨ ਛੁਡਵਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਜਾਣੋ 22 ਤਾਰੀਖ਼ ਤੱਕ ਕਿਹੋ ਜਿਹਾ ਰਹੇਗਾ ਮੌਸਮ
ਉਨ੍ਹਾਂ ਨੇ ਦੱਸਿਆ ਕਿ ਛੁਡਵਾਈ ਗਈ ਜ਼ਮੀਨ ਦੀ ਕੀਮਤ ਕਰੀਬ 2709 ਕਰੋੜ ਰੁਪਏ ਹੈ। ਇਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ 'ਤੇ ਮੰਤਰੀ ਧਾਲੀਵਾਲ ਨੇ ਸੁਖਬੀਰ ਬਾਦਲ ਦੇ ਸੁੱਖ ਵਿਲਾਸ ਹੋਟਲ ਵੱਲ ਇਸ਼ਾਰਾ ਕੀਤਾ। ਉਨ੍ਹਾਂ ਨੇ ਹਾਸੇ ਭਰੇ ਅੰਦਾਜ਼ 'ਚ ਕਿਹਾ ਕਿ ਦੇਖਦੇ ਜਾਓ, ਕੀ-ਕੀ ਕਰਦੇ ਹਾਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੋਟਲ ਨੂੰ ਤੋੜਿਆ ਨਹੀਂ ਜਾਵੇਗਾ, ਕਿਰਾਏ 'ਤੇ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਧਰਮਸੌਤ ਨੂੰ ਮਿਲੀ ਜ਼ਮਾਨਤ, ਨਾਭਾ ਜੇਲ੍ਹ ’ਚੋਂ ਆਏ ਬਾਹਰ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਟਵੀਟ ਕੀਤਾ ਸੀ, ਜਿਸ 'ਚ ਰਸੂਖ਼ਦਾਰ ਲੋਕਾਂ ਜਿਨ੍ਹਾਂ ਨੇ ਪੰਚਾਇਤ, ਸ਼ਾਮਲਾਟ, ਜੰਗਲਾਤ ਵਿਭਾਗ ਅਤੇ ਹੋਰ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਕਰ ਰੱਖਿਆ ਹੈ, ਉਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਉਹ 31 ਮਈ ਤੱਕ ਆਪਣਾ ਕਬਜ਼ਾ ਖ਼ਾਲੀ ਕਰ ਦੇਣ ਕਿਉਂਕਿ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪੰਜਾਬ ਸਰਕਾਰ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਮੁਹਿੰਮ ਸ਼ੁਰੂ ਕਰ ਦੇਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਰਬਾਣੀ ਦੇ ਰੰਗ ’ਚ ਰੰਗੀ 4 ਸਾਲਾ ਬੱਚੀ ਅਖੰਡਜੋਤ ਕੌਰ, ਬੋਲਣ ਲੱਗੀ ਤਾਂ ਸਭ ਤੋਂ ਪਹਿਲਾਂ ਬੋਲਿਆ ‘ਵਾਹਿਗੁਰੂ’
NEXT STORY