ਚੰਡੀਗੜ੍ਹ : ਕੈਨੇਡਾ 'ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੱਲਬਾਤ ਕੀਤੀ ਗਈ। ਇਸ ਸਮੇਂ ਉਹ ਕਾਫ਼ੀ ਭਾਵੁਕ ਹੋਏ ਨਜ਼ਰ ਆਏ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਕੈਨੇਡਾ 'ਚ ਦੇਸ਼ ਨਿਕਾਲੇ ਦੀ ਤਲਵਾਰ ਝੱਲ ਰਹੇ ਪੰਜਾਬ ਅਤੇ ਹੋਰ ਸੂਬਿਆਂ ਦੇ ਬੱਚਿਆਂ ਨਾਲ ਗੱਲ ਕੀਤੀ, ਮੇਰਾ ਦਿਲ ਦੁਖੀ ਹੈ, ਮੇਰੇ ਬੱਚੇ ਬਹੁਤ ਪਰੇਸ਼ਾਨ ਹਨ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਉਨ੍ਹਾਂ ਲਿਖਿਆ ਕਿ ਅੱਜ ਸਵੇਰੇ ਉਨ੍ਹਾਂ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨਾਲ ਮੀਟਿੰਗ ਕਰਕੇ ਪੰਜਾਬ ਦੇ 700 ਬੱਚਿਆਂ ਦੀ ਮਦਦ ਲਈ ਕਾਨੂੰਨੀ ਪੱਖ ਦੀ ਚਰਚਾ ਕੀਤੀ। ਇਸ ਮਸਲੇ ਦੇ ਹੱਲ ਲਈ ਕੈਬਨਿਟ ਮੰਤਰੀ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਸੁੱਟਿਆ ਇਕ ਹੋਰ ਡਰੋਨ
ਦੱਸਣਯੋਗ ਹੈ ਕਿ ਕਿਸੇ ਟ੍ਰੈਵਲ ਏਜੰਟ ਰਾਹੀਂ ਉਕਤ ਵਿਦਿਆਰਥੀ ਕੈਨੇਡਾ ਦੇ ਗਲਤ ਕਾਰਜਾਂ 'ਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਦਿਵਾਉਣ ਲਈ ਮੰਤਰੀ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖ਼ਰਾਬ ਮੌਸਮ ਨੇ ਵਿਗਾੜੀ ਖਰਬੂਜ਼ੇ ਦੀ 'ਮਿਠਾਸ', ਆਲੂਆਂ ਤੋਂ ਬਾਅਦ ਮੁੜ ਘਾਟੇ 'ਚ ਗਏ ਕਿਸਾਨ
NEXT STORY