ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਨਾਲ ਜੁੜੀ ਖ਼ਬਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਮੀਡੀਆ 'ਤੇ ਭੜਕ ਰਹੇ ਹਨ ਕਿ ਮੀਡੀਆ ਉਨ੍ਹਾਂ ਖ਼ਿਲਾਫ਼ ਹਾਈਕੋਰਟ ਤੋਂ ਜ਼ਮਾਨਤ ਨਾ ਮਿਲਣ ਦੀਆਂ ਝੂਠੀਆਂ ਖ਼ਬਰਾਂ ਚਲਾ ਰਿਹਾ ਹੈ ਪਰ ਇਹ ਸਿਰਫ ਉਹ ਆਪਣੇ ਡਰ ਕਾਰਨ ਕਰ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ, ਸਗੋਂ ਜਿਸ ਦਿਨ ਦਾ ਉਨ੍ਹਾਂ ਦਾ ਸਾਬਕਾ ਸਕਿਓਰਿਟੀ ਅਫ਼ਸਰ ਜੋਗਾ ਸਿੰਘ ਫੜ੍ਹਿਆ ਗਿਆ ਹੈ, ਉਸ ਦਿਨ ਤੋਂ ਹੀ ਸੁਖਪਾਲ ਖਹਿਰਾ ਭੜਕੇ ਹੋਏ ਹਨ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਾਗੂ ਕੀਤਾ ਨਵਾਂ RULE
ਇਹ ਕੇਸ ਅਦਾਲਤ 'ਚ ਹੈ ਅਤੇ ਪੁਲਸ ਵਲੋਂ ਵੀ ਜਾਂਚ ਜਾਰੀ ਹੈ। ਸੁਖਪਾਲ ਖਹਿਰਾ ਖ਼ਿਲਾਫ਼ 2023 ਤੋਂ ਹੋ ਰਹੀ ਇਕ ਜਾਂਚ ਦੇ ਬਹਾਨੇ ਉਨ੍ਹਾਂ ਨੇ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਪਾਈ ਸੀ, ਜਿਸ ਨੂੰ ਉਨ੍ਹਾਂ ਨੇ ਵਾਪਸ ਲੈ ਲਿਆ। ਧਾਲੀਵਾਲ ਨੇ ਕਿਹਾ ਕਿ ਜਦੋਂ ਸੁਖਪਾਲ ਸਿੰਘ ਖਹਿਰਾ 'ਚ ਕੋਈ ਨੁਕਸ ਨਹੀਂ ਹੈ ਤਾਂ ਤੁਸੀਂ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਤਰਲੋ-ਮੱਛੀ ਕਿਉਂ ਹੋਏ ਪਏ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਕਿਤੇ ਨਾ ਕਿਤੇ ਕੋਈ ਡਰ ਹੈ ਅਤੇ ਤਾਂ ਹੀ ਉਹ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਪੁੱਜੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਉਨ੍ਹਾਂ ਕਿਹਾ ਕਿ ਇਹ ਪੁਲਸ ਦੀ ਕਾਰਵਾਈ ਹੈ ਅਤੇ ਅਸੀਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਲੱਗੇ ਹੋਏ ਹਾਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਸਿੱਧਾ-ਸਿੱਧਾ ਕੰਮ ਕਰ ਰਹੇ ਹਾਂ ਅਤੇ ਸੁਖਪਾਲ ਖਹਿਰਾ ਦੇ ਮਾਮਲੇ 'ਚ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਅੱਜ ਮੀਡੀਆ 'ਚ ਖ਼ਬਰ ਆਈ ਸੀ ਕਿ ਹਾਈਕੋਰਟ ਨੇ ਸੁਖਪਾਲ ਖਹਿਰਾ ਵਲੋਂ ਦਾਇਰ ਕੀਤੀ ਜ਼ਮਾਨਤ ਪਟੀਸ਼ਨ 'ਤੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ ਪਰ ਇਸ ਤੋਂ ਬਾਅਦ ਸੁਖਪਾਲ ਖਹਿਰਾ ਦਾ ਬਿਆਨ ਆਇਆ ਸੀ ਕਿ ਉਨ੍ਹਾਂ ਖ਼ਿਲਾਫ਼ ਗਲਤ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿੰਨ ਬੱਚਿਆਂ ਦੇ ਪਿਓ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
NEXT STORY