ਅੰਮ੍ਰਿਤਸਰ: ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਚ ਜਨਤਾ ਦਰਬਾਰ ਲਗਾਇਆ। ਇਸ ਦੌਰਾਨ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਨ੍ਹਾਂ ਕੋਲ ਪਹੁੰਚੇ। ਧਾਲੀਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਤਸੱਲੀ ਨਾਲ ਸੁਣਦਿਆਂ ਉਨ੍ਹਾਂ ਨੂੰ ਮੌਕੇ 'ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕੀਤੀ।

ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਨਤਾ ਦਰਬਾਰ ਵਿਚ ਆਏ ਸਮੂਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਮੌਕੇ ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ।
ਇਹ ਖ਼ਬਰ ਵੀ ਪੜ੍ਹੋ - ਫਿਲਮ ਗ਼ਦਰ 2 ਦੀ ਪ੍ਰਮੋਸ਼ਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਨੀ ਦਿਓਲ (ਤਸਵੀਰਾਂ)

ਉਨ੍ਹਾਂ ਕਿਹਾ ਕਿ ਮੈਂ ਇਸ ਗੱਲ ਨੂੰ ਸਮਝਦਾ ਹਾਂ ਕਿ ਜਦੋਂ ਲੋਕ ਸਾਰੇ ਪਾਸਿਓਂ ਨਿਰਾਸ਼ ਹੋ ਜਾਂਦੇ ਹਨ ਤਾਂ ਮੇਰੇ ਕੋਲ ਆਉਂਦੇ ਹਨ ਅਤੇ ਇਹ ਮੇਰੀ ਚੰਗੀ ਕਿਸਮਤ ਹੈ ਕਿ ਵਾਹਿਗੁਰੂ ਜੀ ਨੇ ਮੈਨੂੰ ਉਨ੍ਹਾਂ ਦੀ ਮਦਦ ਕਰਨ ਦੇ ਲਾਇਕ ਤਾਕਤ ਬਖ਼ਸ਼ੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਲਮ ਗ਼ਦਰ 2 ਦੀ ਪ੍ਰਮੋਸ਼ਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਨੀ ਦਿਓਲ (ਤਸਵੀਰਾਂ)
NEXT STORY