ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਧਾਲੀਵਾਲ ਵੱਲੋਂ ਬੰਦ ਕਮਰਾ ਬਾਬਾ ਜੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੁਲਾਕਾਤ ਦੀਆਂ ਤਸਵੀਰਾਂ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਹਨ। ਤਸਵੀਰਾਂ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ਕਿ "ਰਾਧਾ ਸੁਆਮੀ ਦਿਆਲ ਕੀ ਦਿਆ" ਅੱਜ, ਰਾਧਾ ਸੁਆਮੀ (ਸਤਿਸੰਗ ਬਿਆਸ) ਦੇ ਅਧਿਆਤਮਿਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ
ਇਹ ਵੀ ਪੜ੍ਹੋ: MP ਸੁਸ਼ੀਲ ਰਿੰਕੂ ਤੇ MLA ਅੰਗੁਰਾਲ ਦੇ ਪਾਰਟੀ ਛੱਡਣ ਨਾਲ 'ਆਪ' ਦੀ ਹੋਂਦ ਡਗਮਗਾਈ, BJP ਨੂੰ ਕਈ ਸੀਟਾਂ ’ਤੇ ਮਿਲੇਗਾ ਲਾਭ
ਜ਼ਿਕਰਯੋਗ ਹੈ ਕਿ ਅਕਸਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਰਾਜਨੀਤਿਕ ਆਗੂ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕਰਨ ਲਈ ਆਉਂਦੇ ਰਹਿੰਦੇ ਹਨ ਅਤੇ ਬੀਤੇ ਦਿਨਾਂ ਦੌਰਾਨ ਵੀ ਕਈ ਪ੍ਰਮੁੱਖ ਆਗੂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਤੋਂ ਪਹਿਲਾਂ 'ਆਪ' ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਹੋਰਨਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਵੀ ਵੱਖ-ਵੱਖ ਸਮਿਆਂ ‘ਤੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ ਸੀ।
ਡੇਰਾ ਮੁਖੀ ਨਾਲ ਪਿਛਲੇ ਮਹੀਨੇ ਮੁਲਾਕਾਤ ਕਰਨ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਪਹੁੰਚੇ ਸਨ। ਇਸ ਮੌਕੇ ਸਾਬਕਾ ਮੁੱਖ ਮੰਤਰੀ ਨੇ ਉਨ੍ਹਾਂ ਦਾ ਆਸ਼ੀਰਵਾਦ ਵੀ ਲਿਆ ਅਤੇ ਦੋਵਾਂ ਵਿਚਾਲੇ ਇਹ ਮੁਲਾਕਾਤ ਕਰੀਬ ਇਕ ਘੰਟੇ ਤੱਕ ਚੱਲੀ ਸੀ। ਇਸੇ ਤਰ੍ਹਾਂ ਬੀਤੇ ਦਿਨੀਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਬੀਤੇ ਸਮੇਂ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਡੇਰਾ ਮੁਖੀ ਨਾਲ ਖ਼ਾਸ ਤੌਰ ਉੱਤੇ ਮੁਲਾਕਾਤ ਕਰ ਚੁੱਕੇ ਹਨ।
ਇਹ ਵੀ ਪੜ੍ਹੋ: ਨੂਰਪੁਰ ਬੇਦੀ ਦੇ ਫ਼ੌਜੀ ਨੌਜਵਾਨ ਦੀ ਲੱਦਾਖ ਵਿਖੇ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
NEXT STORY