ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ’ਤੇ ਤਿੱਖਾ ਹਮਲਾ ਬੋਲਦਿਆਂ ਪਾਰਟੀ ਵੱਲੋਂ ਕੀਤੇ ਗਏ ਚੋਣ ਬਾਈਕਾਟ ਦੇ ਐਲਾਨ ਨੂੰ ਉਸ ਦੀ ਹਾਰ ਦਾ ਡਰ ਦੱਸਿਆ। ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ’ਚ 'ਧੱਕੇਸ਼ਾਹੀ' ਤੇ 'ਵਿਸ਼ਵਾਸਘਾਤ' ਦਾ ਇਤਿਹਾਸ ਜੇਕਰ ਕਿਸੇ ਨੇ ਲਿਖਿਆ ਹੈ ਤਾਂ ਉਹ ਕਾਂਗਰਸ ਨੇ ਲਿਖਿਆ ਹੈ ਅਤੇ ਅੱਜ ਇਹੀ ਪਾਰਟੀ ਨੈਤਿਕਤਾ ਦਾ ਪਾਠ ਪੜ੍ਹਾ ਰਹੀ ਹੈ।
ਇਹ ਵੀ ਪੜ੍ਹੋ: NRI ਦੇਸ਼ ਦੇ ਬ੍ਰਾਂਡ ਅੰਬੈਸਡਰ ਬਣਨ ਤੇ ਕੋਰੀਆ ਦੀਆਂ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ: CM
ਧਾਲੀਵਾਲ ਨੇ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਉਹ ਅੰਮ੍ਰਿਤਸਰ ਦਿਹਾਤੀ ਦੇ ਕਿਸੇ ਵੀ ਇਲਾਕੇ ਤੋਂ ਧੱਕੇਸ਼ਾਹੀ ਦਾ ਇਕ ਵੀ ਸਬੂਤ ਜਨਤਾ ਦੇ ਸਾਹਮਣੇ ਲਿਆਵੇ। ਸੱਚਾਈ ਇਹ ਹੈ ਕਿ ਕਾਂਗਰਸ ਆਪਣੇ ਵਿਧਾਇਕ ’ਤੇ ਹੋਈ ਕਾਰਵਾਈ ਨੂੰ ਬਹਾਨਾ ਬਣਾ ਕੇ ਜਨਤਾ ਦਾ ਸਾਹਮਣਾ ਕਰਨ ਤੋਂ ਡਰ ਰਹੀ ਹੈ। ਧਾਲੀਵਾਲ ਨੇ ਕਾਂਗਰਸ ਦੇ ਇਸ ਇਲਜ਼ਾਮ ਨੂੰ ਸਿਰੇ ਤੋਂ ਖਾਰਿਜ ਕੀਤਾ ਕਿ ਚੋਣਾਂ ’ਚ ਧੱਕੇਸ਼ਾਹੀ ਹੋ ਰਹੀ ਹੈ। ਕਾਂਗਰਸ ਕਹਿੰਦੀ ਹੈ ਕਿ ਉਨ੍ਹਾਂ ਦੇ ਵਿਧਾਇਕ ਸਰਕਾਰੀਆ ’ਤੇ ਕਾਰਵਾਈ ਹੋਈ, ਇਸ ਲਈ ਉਹ ਚੋਣਾਂ ਨਹੀਂ ਲੜਨਗੇ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਦੱਸੇ ਕਿ ਅੰਮ੍ਰਿਤਸਰ ਦਿਹਾਤੀ ਦੇ ਇਲਾਕਿਆਂ, ਬਾਬਾ ਬਕਾਲਾ, ਜੰਡਿਆਲਾ, ਮਜੀਠਾ, ਅਟਾਰੀ, ਅਜਨਾਲਾ ਵਿਚ ਕਿੱਥੇ ਧੱਕੇਸ਼ਾਹੀ ਹੋਈ? ਜੇਕਰ ਕਿਸੇ ਇਕ ਵੀ ਵਿਅਕਤੀ ਨਾਲ ਵੀ ਧੱਕਾ ਹੋਇਆ ਹੋਵੇ ਤਾਂ ਸਾਹਮਣੇ ਲਿਆਉਣ।
ਇਹ ਵੀ ਪੜ੍ਹੋ: ਪੰਜਾਬ 'ਚ Cold Wave ਦਾ ਅਲਰਟ! ਮੌਸਮ ਵਿਭਾਗ ਨੇ 11 ਦਸੰਬਰ ਤੱਕ ਕਰ 'ਤੀ ਵੱਡੀ ਭਵਿੱਖਬਾਣੀ
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਐੱਸ. ਐੱਚ. ਓ.
NEXT STORY